AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PTU ਦਾ 14ਵਾਂ ਕਨਵੋਕੇਸ਼ਨ ਸਮਾਗਮ, CM ਮਾਨ ਬੋਲੇ – ਡਿਗਰੀ ਸਿਰਫ਼ ਸਰਟੀਫਿਕੇਟ ਨਹੀਂ, ਸੁਪਨਿਆਂ ਨੂੰ ਸਾਕਾਰ ਕਰਨ ਦਾ ਜ਼ਰੀਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਿਗਰੀ ਵਿਦਿਆਰਥੀਆਂ ਲਈ ਸਿਰਫ਼ ਇੱਕ ਸਰਟੀਫਿਕੇਟ ਨਹੀਂ ਹੁੰਦੀ, ਸਗੋਂ ਇਹ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਮਾਣ ਹੁੰਦੀ ਹੈ। ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਦੌਰਾਨ ਜੋ ਸੁਪਨੇ ਦੇਖੇ ਹਨ, ਇਹ ਡਿਗਰੀ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਅੱਗੇ ਵੱਲ ਵਧਣ ਦਾ ਰਾਹ ਖੋਲ੍ਹਦੀ ਹੈ।

PTU ਦਾ 14ਵਾਂ ਕਨਵੋਕੇਸ਼ਨ ਸਮਾਗਮ, CM ਮਾਨ ਬੋਲੇ - ਡਿਗਰੀ ਸਿਰਫ਼ ਸਰਟੀਫਿਕੇਟ ਨਹੀਂ, ਸੁਪਨਿਆਂ ਨੂੰ ਸਾਕਾਰ ਕਰਨ ਦਾ ਜ਼ਰੀਆ
tv9-punjabi
| Published: 13 Oct 2026 14:06 PM IST
Share

ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKGPTU) ਵਿਖੇ ਅੱਜ 14ਵਾਂ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਹੋਰ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੁਨੇਹਾ ਦਿੱਤਾ।

ਡਿਗਰੀ ਸਿਰਫ਼ ਸਰਟੀਫਿਕੇਟ ਨਹੀਂ, ਸੁਪਨਿਆਂ ਨੂੰ ਸਾਕਾਰ ਕਰਨ ਦਾ ਜ਼ਰੀਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਿਗਰੀ ਵਿਦਿਆਰਥੀਆਂ ਲਈ ਸਿਰਫ਼ ਇੱਕ ਸਰਟੀਫਿਕੇਟ ਨਹੀਂ ਹੁੰਦੀ, ਸਗੋਂ ਇਹ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਮਾਣ ਹੁੰਦੀ ਹੈ। ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਦੌਰਾਨ ਜੋ ਸੁਪਨੇ ਦੇਖੇ ਹਨ, ਇਹ ਡਿਗਰੀ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਅੱਗੇ ਵੱਲ ਵਧਣ ਦਾ ਰਾਹ ਖੋਲ੍ਹਦੀ ਹੈ।

ਏਪੀਜੇ ਅਬਦੁਲ ਕਲਾਮ ਦਾ ਹਵਾਲਾ ਦੇ ਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਉੱਘੇ ਵਿਗਿਆਨੀ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਕਹਿੰਦੇ ਸਨ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ‘ਚ ਆਉਂਦੇ ਹਨ, ਸਗੋਂ ਸੁਪਨੇ ਉਹ ਹੁੰਦੇ ਹਨ ਜੋ ਇਨਸਾਨ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਕਦੇ ਮਰਨ ਨਹੀਂ ਦੇਣਾ ਚਾਹੀਦਾ। ਜੇਕਰ ਉਹ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਗੇ ਤਾਂ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਦੇ ਹਨ।

ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹੁਣ ਅਸਲ ਚੁਣੌਤੀ ਸ਼ੁਰੂ

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਪੜ੍ਹਾਈ ਪੂਰੀ ਹੋ ਚੁੱਕੀ ਹੈ ਤੇ ਜ਼ਿੰਦਗੀ ਦੀ ਅਸਲ ਚੁਣੌਤੀ ਸ਼ੁਰੂ ਹੋਣ ਜਾ ਰਹੀ ਹੈ। ਹੁਣ ਉਨ੍ਹਾਂ ਸਾਹਮਣੇ ਇਹ ਸਵਾਲ ਹੋਵੇਗਾ ਕਿ ਉਨ੍ਹਾਂ ਨੇ ਆਪਣੀ ਸਿੱਖਿਆ ਤੇ ਗਿਆਨ ਦੀ ਵਰਤੋਂ ਕਰਕੇ ਜ਼ਿੰਦਗੀ ‘ਚ ਕੀ ਕਰਨਾ ਹੈ।

ਪੰਜਾਬ ਦੇ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਦਾ ਕਾਇਆਕਲਪ ਸਰਕਾਰ ਦੀ ਤਰਜੀਹ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਈ ਸੀ, ਉਸ ਸਮੇਂ ਵਿਦਿਆਰਥੀਆਂ ‘ਚ ਵਿਦੇਸ਼ ਜਾਣ ਦਾ ਰੁਝਾਨ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਰਹੀ ਹੈ ਕਿ ਪੰਜਾਬ ਦੇ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਦਾ ਕਾਇਆਕਲਪ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਸੂਬੇ ‘ਚ ਹੀ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ, ਤਾਂ ਜੋ ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਮਜ਼ਬੂਰੀ ਮਹਿਸੂਸ ਨਾ ਹੋਵੇ ਤੇ ਉਹ ਪੰਜਾਬ ‘ਚ ਰਹਿ ਕੇ ਵੀ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੱਖ-ਵੱਖ ਸਿੱਖਿਆ ਵਿਭਾਗਾਂ ਦੀ ਜ਼ਿੰਮੇਵਾਰੀ

ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਾਇਮਰੀ ਸਿੱਖਿਆ ਤੋਂ ਲੈ ਕੇ ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਤੱਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਇਸ ਦਾ ਉਦੇਸ਼ ਸਿੱਖਿਆ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ‘ਚ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ। ਪਹਿਲਾਂ ਇਹ ਵਿਭਾਗ ਵੱਖ-ਵੱਖ ਮੰਤਰੀਆਂ ਕੋਲ ਹੁੰਦੇ ਸਨ, ਪਰ ਹੁਣ ਸਿੱਖਿਆ ਨਾਲ ਸਬੰਧਤ ਕੰਮਾਂ ਨੂੰ ਇੱਕ ਛੱਤ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਕੂਲਾਂ ‘ਚ ਸਾਇੰਸ ਤੇ ਕੰਪਿਊਟਰ ਲੈਬਾਂ ‘ਤੇ ਜ਼ੋਰ, ਟੀਚਰਾਂ ਦੀ ਵਿਦੇਸ਼ ‘ਚ ਟ੍ਰੇਨਿੰਗ

ਮੁੱਖ ਮੰਤਰੀ ਨੇ ਪੰਜਾਬ ‘ਚ ਸਿੱਖਿਆ ਦੇ ਖੇਤਰ ‘ਚ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਸਾਇੰਸ ਲੈਬਾਂ, ਕੰਪਿਊਟਰ ਲੈਬਾਂ ਤੇ ਆਧੁਨਿਕ ਤਕਨੀਕਾਂ ਦੀ ਸਹੂਲਤ ਮੁਹੱਈਆ ਕਰਵਾਉਣ ‘ਤੇ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ‘ਚ ਭੇਜਿਆ ਜਾਂਦਾ ਹੈ, ਤਾਂ ਜੋ ਉਹ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿੱਖ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਸਕਣ।

Follow Us
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...