ਕੱਲ੍ਹ ਪੰਜਾਬ ਯੂਨੀਵਰਸਿਟੀ ਰਹੇਗੀ ਬੰਦ? ਸੈਨੇਟ ਚੋਣ ਦੇ ਲਈ ਅਲਟੀਮੇਟਮ ਦੀ ਡੈੱਡਲਾਈਨ ਪਾਰ
ਬੁੱਧਵਾਰ ਯਾਨੀ ਕਿ ਕੱਲ੍ਹ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਇੱਕ ਵਾਰ ਵੱਖ-ਵੱਖ ਵਿਦਿਆਰਥੀ ਸੰਗਠਨ, ਰਾਜਨੀਤਿਕ ਆਗੂ, ਕਿਸਾਨ ਜਥੇਬੰਦੀਆਂ ਦੇ ਨਾਲ ਹੋਰ ਸੰਗਠਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਬਚਾਓ ਮੋਰਚਾ ਦੇ ਮੈਂਬਰਾਂ ਨੇ ਕਿਹਾ ਸੀ ਕਿ ਯੂਨੀਵਰਸਿਟੀ ਸਭ ਦੀ ਹੈ ਤੇ ਸਭ ਲਈ ਦਰਵਾਜ਼ੇ ਖੁਲ੍ਹੇ ਹਨ।
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਲਗਾਏ ਧਰਨੇ ਦੀ ਤਸਵੀਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਸੈਨੇਟ ਚੋਣ ਦੀ ਤਾਰੀਖ ਦਾ ਐਲਾਨ ਨਹੀਂ ਹੋ ਸਕਿਆ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਇਸ ਤੋਂ ਪਹਿਲਾਂ ਅਲਟੀਮੇਟਮ ਦਿੱਤਾ ਸੀ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣ ਦਾ ਐਲਾਨ ਨਹੀਂ ਹੋਇਆ ਤਾਂ 26 ਨਵੰਬਰ ਤੋਂ ਉਨ੍ਹਾਂ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਪੂਰਨ ਤੌਰ ‘ਤੇ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਬੁੱਧਵਾਰ ਯਾਨੀ ਕਿ ਕੱਲ੍ਹ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਇੱਕ ਵਾਰ ਵੱਖ-ਵੱਖ ਵਿਦਿਆਰਥੀ ਸੰਗਠਨ, ਰਾਜਨੀਤਿਕ ਆਗੂ, ਕਿਸਾਨ ਜਥੇਬੰਦੀਆਂ ਦੇ ਨਾਲ ਹੋਰ ਸੰਗਠਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਬਚਾਓ ਮੋਰਚਾ ਦੇ ਮੈਂਬਰਾਂ ਨੇ ਕਿਹਾ ਸੀ ਕਿ ਯੂਨੀਵਰਸਿਟੀ ਸਭ ਦੀ ਹੈ ਤੇ ਸਭ ਲਈ ਦਰਵਾਜ਼ੇ ਖੁਲ੍ਹੇ ਹਨ।
ਉੱਥੇ ਹੀ, ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰੇਨੂ ਵਿਜ ਵੱਲੋਂ ਸੈਨੇਟ ਚੋਣ ਕਰਵਾਉਣ ਨੂੰ ਲੈ ਕੇ ਚਾਂਸਲਰ ਤੇ ਉੱਪ-ਰਾਸ਼ਟਰਪਰਤੀ ਤੋਂ ਮਨਜ਼ੂਰੀ ਲਈ ਪੱਤਰ ਭੇਜਿਆ ਗਿਆ ਸੀ। ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲ ਸਕੀ ਹੈ।
26 ਨਵੰਬਰ ਦੇ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਰੈਲੀਆਂ ਕੱਢੀਆਂ ਜਾ ਰਹੀਆਂ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਅੰਦਰ ਦੁਕਾਨਾਂ, ਵੱਖ-ਵੱਖ ਵਿਭਾਗਾਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਸਮਰਥਨ ਇਕੱਠਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੰਜਾਬ ਟੀਚਰਸ ਐਸੋਸੀਏਸ਼ਨ ਤੇ ਸਕੂਲ ਟੀਰਚਰਸ ਫੈਡਰੇਸ਼ਨ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਭਰ ‘ਚ ਯੂਨੀਵਰਸਿਟੀ ਬੰਦ ਦੀ ਕਾਲ ਨੂੰ ਕਾਮਯਾਬ ਬਣਾਉਣ ਲਈ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਗਈ ਹੈ।