PU ਸੈਨੇਟ ਤੇ ਸਿੰਡੀਕੇਟ ਮੁੱਦੇ ‘ਤੇ AAP ਵਫ਼ਦ ਦੀ ਗਵਰਨਰ ਨਾਲ ਮੁਲਾਕਾਤ, ਬੋਲੇ- ਕੇਂਦਰ ਲੋਕਤੰਤਰ ਦੀ ਪ੍ਰਣਾਲੀ ਨੂੰ ਕਮਜ਼ੋਰ ਕਰਨਾ ਚਾਹੁੰਦੀ

Published: 

06 Nov 2025 14:06 PM IST

PU Senate Syndicate: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕੀਤਾ ਹੈ, ਜਿਸ ਨਾਲ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਇਸ ਨਾਲ ਸਿਰਫ਼ ਪੰਜਾਬ ਯੂਨੀਵਰਸਿਟੀ ਹੀ ਨਹੀਂ, ਸਗੋਂ ਪੰਜਾਬ ਦੇ 200 ਕਾਲੇਜ ਤੇ ਲੱਖਾਂ ਵਿਦਿਆਰਥੀਆਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਦਿਲੋਂ ਨਫ਼ਰਤ ਕਰਦੀ ਹੈ।

PU ਸੈਨੇਟ ਤੇ ਸਿੰਡੀਕੇਟ ਮੁੱਦੇ ਤੇ AAP ਵਫ਼ਦ ਦੀ ਗਵਰਨਰ ਨਾਲ ਮੁਲਾਕਾਤ, ਬੋਲੇ- ਕੇਂਦਰ ਲੋਕਤੰਤਰ ਦੀ ਪ੍ਰਣਾਲੀ ਨੂੰ ਕਮਜ਼ੋਰ ਕਰਨਾ ਚਾਹੁੰਦੀ

PU ਸੈਨੇਟ ਤੇ ਸਿੰਡੀਕੇਟ ਮੁੱਦੇ 'ਤੇ AAP ਵਫ਼ਦ ਦੀ ਗਵਰਨਰ ਨਾਲ ਮੁਲਾਕਾਤ

ਪੰਜਾਬ ਯੂਨੀਵਰਸਿਟੀ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਯੂਨੀਵਰਸਿਟੀ ਦੇ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਮੁੱਦੇ ‘ਤੇ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਸਾਂਸਦ ਮਲਵਿੰਦਰ ਸਿੰਘ ਕੰਗ ਤੇ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਹੋਰ ਆਗੂ ਵੀ ਇਸ ਵਫ਼ਦ ‘ਚ ਮੋਜੂਦ ਸਨ।

ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕੀਤਾ ਹੈ, ਜਿਸ ਨਾਲ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਇਸ ਨਾਲ ਸਿਰਫ਼ ਪੰਜਾਬ ਯੂਨੀਵਰਸਿਟੀ ਹੀ ਨਹੀਂ, ਸਗੋਂ ਪੰਜਾਬ ਦੇ 200 ਕਾਲੇਜ ਤੇ ਲੱਖਾਂ ਵਿਦਿਆਰਥੀਆਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਦਿਲੋਂ ਨਫ਼ਰਤ ਕਰਦੀ ਹੈ। ਕੇਂਦਰ ਸਰਕਾਰ ਨੇ ਪਹਿਲਾਂ ਭਾਖੜਾ ਬਿਆਸ ਮਨੇਜਮੈਂਟ ਬੋਰਡ (ਬੀਬੀਐਮਬੀ) ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਹੁਣ ਕੇਂਦਰ ਸਰਕਾਰ ਦੀ ਨਜ਼ਰ ਪੰਜਾਬ ਦੀ ਯੂਨੀਵਰਸਿਟੀਆਂ ‘ਤੇ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਕੇਂਦਰ ਖਿਲਾਫ਼ ਇਸ ਲੜਾਈ ਨੂੰ ਲੜੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਪੰਜਾਬ ਦੇ ਲੋਕਾਂ ਦਾ ਇਸ ਯੂਨੀਵਰਸਿਟੀ ਨਾਲ ਪੁਰਾਣਾ ਰਿਸ਼ਤਾ ਹੈ। ਇਸ ਨਾਲ ਅਸੀਂ ਭਾਵਨਾਤਮਕ ਰੂਪ ਨਾਲ ਜੁੜੇ ਹੋਏ ਹਾਂ, ਪਰ ਗੈਰ-ਲੋਕਤੰਤਰੀ ਤਰੀਕੇ ਨਾਲ ਇਸ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਹਰ ਵਾਰ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਕਿ ਵਾਰ-ਵਾਰ ਪੰਜਾਬ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰ ਦੇਵੇ। ਮੀਤ ਹੇਅਰ ਨੇ ਇਸ ਦੌਰਾਨ ਵੋਟ ਚੋਰੀ ਦੇ ਮੁੱਦੇ ‘ਤੇ ਗੱਲ ਕਰਦਿਆਂ ਹੋਇਆ ਕਿਹਾ ਕਿ ਭਾਜਪਾ ਵੋਟ ਚੋਰੀ ਕਰਦੀ ਹੈ। ਇਹ ਸਿਰਫ਼ ਇੱਕ ਪਾਰਟੀ ਦਾ ਮੁੱਦਾ ਨਹੀਂ, ਸਭ ਦਾ ਸਾਂਝਾ ਮੁੱਦਾ ਹੈ। ਦਿੱਲੀ ‘ਚ ਇੱਕ ਘਰ ਤੇ ਪਤੇ ਤੋਂ ਕਈ ਵੋਟਾਂ ਬਣਾਈਆਂ ਜਾਂਦੀਆਂ ਹਨ। ਇੱਕ ਹਲਕੇ ਤੋਂ ਹਜ਼ਾਰਾਂ ਵੋਟਾਂ ਬਣਾ ਲਈਆਂ ਜਾਂਦੀਆਂ ਹਨ। ਅਸੀਂ ਪੰਜਾਬ ‘ਚ ਇਸ ‘ਤੇ ਗਰਾਊਂਡ ਲੈਵਲ ‘ਤੇ ਕੰਮ ਕਰਾਂਗੇ।

Follow Us