Budget Session Live: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰ ਰਹੇ ਹਨ ਪਹਿਲਾ ਪੂਰਨ ਬਜਟ
Budget Session: ਬਜਟ ਪੇਸ਼ ਹੋਣ ਤੋਂ ਬਾਅਦ ਸ਼ਾਮ ਨੂੰ ਕੈਬਿਨੇਟ ਦੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ਵਿੱਚ ਸੂਬੇ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
ਬਜਟ ਦੀਆਂ ਹੁਣ ਤੱਕ ਦੀਆਂ ਵੱਡੀਆਂ ਗੱਲਾਂ
ਵਿੱਤ ਮੰਤਰੀ ਨੇ ਹੁਣ ਤੱਕ ਦੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਕਰਜਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਰਜੇ ਦਾ ਭਾਰ ਉਤਾਰਣ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੀ ਭਲਾਈ ਦਾ ਵੀ ਪੂਰਾ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿਹ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 26797 ਸਰਕਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।- ਉਨ੍ਹਾਂ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ ਨੂੰ ਮਜਬੂਤ ਕਰਨ ਦੇ ਉਪਰਾਲੇ ਕਰ ਰਹੇ ਹਾਂ।
- ਸੂਬੇ ਦੀ ਸਨਅਤ ਨੂੰ ਹੁਲਾਰਾ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ
- ਉਦੋਯਗ ਲਈ ਵਧੀਆਂ ਮਾਹੌਲ ਸਿਰਜਿਆ ਜਾ ਰਿਹਾ ਹੈ
- ਗੰਨਾ ਕਿਸਾਨਾਂ ਦਾ ਪਹਿਲੀ ਵਾਰ ਸਮੇਂ ਸਿਰ ਭੁਗਤਾਨ ਹੋਇਆ ਹੈ।
- ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਰੁਕਾਵਟਾਂ ਨੂੰ ਦੂਰ ਕਰ ਰਹੇ ਹਾਂ
- ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਉੱਤੇ ਜੋਰ
- ਹਰ ਪੰਜਾਬੀ ਦੀਆਂ ਉਮੀਦਾਂ ਨੂੰ ਪੂਰਾ ਕਰਾਂਗੇ