2027 ਵਿਧਾਨ ਸਭਾ ਚੋਣਾਂ ਦੀ ਤਿਆਰੀ, ਰਾਜਾਸਾਂਸੀ ਤੋਂ AAP ਉਮੀਦਵਾਰ ਸੋਨੀਆ ਮਾਨ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ; ਟਿਕਟ ਮਿਲਣ ‘ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ

Updated On: 

16 Nov 2026 13:07 PM IST

ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਬਾਰੇ ਬੋਲਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਤੋਂ ਵਿਰੋਧੀ ਘਬਰਾਏ ਹੋਏ ਹਨ। ਉਨ੍ਹਾਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਕਿਸਾਨ ਅੰਦੋਲਨ ਦੇ ਸਮੇਂ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਤੋੜ-ਮਰੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

2027 ਵਿਧਾਨ ਸਭਾ ਚੋਣਾਂ ਦੀ ਤਿਆਰੀ, ਰਾਜਾਸਾਂਸੀ ਤੋਂ AAP ਉਮੀਦਵਾਰ ਸੋਨੀਆ ਮਾਨ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ; ਟਿਕਟ ਮਿਲਣ ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ

ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਪਾਰਟੀ ਦੀ ਐਲਾਨੀ ਗਈ ਉਮੀਦਵਾਰ ਸੋਨੀਆ ਮਾਨ ਦੀ ਅਗਵਾਈ ਹੇਠ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ‘ਚ ਹਲਕੇ ਦੇ ਸੈਂਕੜੇ ਆਮ ਆਦਮੀ ਪਾਰਟੀ ਦੇ ਵਰਕਰਾਂ, ਅਹੁਦੇਦਾਰਾਂ ਤੇ ਸਥਾਨਕ ਸਮਰਥਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਦੇ ਫੈਸਲੇ ਦਾ ਸਵਾਗਤ ਕੀਤਾ।

ਰੋਡ ਸ਼ੋਅ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਟਿਕਟ ਦੇਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਰਾਜਾਸਾਂਸੀ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਾਰਟੀ ਵਰਕਰ ਤੇ ਲੋਕ ਇਸ ਗੱਲ ਤੋਂ ਖੁਸ਼ ਹਨ ਕਿ ਪਾਰਟੀ ਨੇ ਆਪਣੀ ਧੀਤੇ ਭੈਣ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਵਿਰੋਧੀਆਂ ਨੂੰ ਦਿੱਤਾ ਜਵਾਬ

ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਚਰਚਾਵਾਂ ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਬਾਰੇ ਬੋਲਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਤੋਂ ਵਿਰੋਧੀ ਘਬਰਾਏ ਹੋਏ ਹਨ। ਉਨ੍ਹਾਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਕਿਸਾਨ ਅੰਦੋਲਨ ਦੇ ਸਮੇਂ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਤੋੜ-ਮਰੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਨਿਯਮਾਂ ਅਨੁਸਾਰ ਕਿਸੇ ਵੀ ਸਿਆਸੀ ਮੰਚ ‘ਤੇ ਜਾਣ ਦੀ ਮਨਾਹੀ ਸੀ ਤੇ ਉਨ੍ਹਾਂ ਨੇ ਇਨ੍ਹਾਂ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਸੀ। ਅੰਦੋਲਨ ਦੀ ਜਿੱਤ ਤੋਂ ਬਾਅਦ ਹੁਣ ਜਨਤਾ ਦੀ ਸੇਵਾ ਲਈ ਚੋਣ ਲੜਨਾ ਉਨ੍ਹਾਂ ਦਾ ਨਿੱਜੀ ਅਤੇ ਸਿਆਸੀ ਫੈਸਲਾ ਹੈ।

ਮੌਜੂਦਾ ਵਿਧਾਇਕ ਦੀ ਟਿੱਪਣੀ ‘ਤੇ ਸੋਨੀਆ ਮਾਨ ਦਾ ਪਲਟਵਾਰ

ਇਸ ਦੌਰਾਨ ਰਾਜਾਸਾਂਸੀ ਦੇ ਮੌਜੂਦਾ ਵਿਧਾਇਕ ਵੱਲੋਂ ਉਨ੍ਹਾਂ ਬਾਰੇ ਕੀਤੀ ਗਈ ਨਿੱਜੀ ਟਿੱਪਣੀ ਤੇ ਪੈਸਿਆਂ ਨੂੰ ਲੈ ਕੇ ਦਿੱਤੇ ਬਿਆਨ ‘ਤੇ ਵੀ ਸੋਨੀਆ ਮਾਨ ਨੇ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਕਿਸੇ ਮਹਿਲਾ ਬਾਰੇ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤਣਾ ਸਬੰਧਤ ਵਿਅਕਤੀ ਦੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਮਹਿਲਾਵਾਂ ਪ੍ਰਤੀ ਸਨਮਾਨ ਦੀ ਘਾਟ ਨੂੰ ਉਜਾਗਰ ਕਰਦੇ ਹਨ।

ਪੈਸਿਆਂ ਦੇ ਘਮੰਡ ਬਾਰੇ ਜਵਾਬ ਦਿੰਦਿਆਂ ਸੋਨੀਆ ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਵੱਡੇ-ਵੱਡੇ ਧਨਾਢਾਂ ਦਾ ਘਮੰਡ ਜਨਤਾ ਨੇ ਤੋੜਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਵੀ ਰਾਜਾਸਾਂਸੀ ਦੇ ਲੋਕ ਪੈਸਿਆਂ ਦਾ ਗੁਮਾਨ ਤੋੜਨਗੇ।

Loading...
Unable to load recommendations.
Follow Us