AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੱਤਾ ਤੱਕ ਪਹੁੰਚਣ ਲਈ ਹੁਣ ‘ਪੰਥਕ ਕਾਰਡ’ ਦਾ ਸਹਾਰਾ! ਚੋਣਾਂ ਤੋਂ ਪਹਿਲਾਂ ਰਣਨੀਤੀ ਬਣਾਉਣ ‘ਚ ਜੁਟੇ ਸਿਆਸੀ ਦਲ

ਪੰਜਾਬ ਵਿੱਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਆਪਣੀ 'ਪੰਥਕ ਸਿਆਸਤ' ਨੂੰ ਤੇਜ਼ ਕਰ ਦਿੱਤਾ ਹੈ। ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਇਸੇ ਰਾਹ 'ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ।

ਸੱਤਾ ਤੱਕ ਪਹੁੰਚਣ ਲਈ ਹੁਣ 'ਪੰਥਕ ਕਾਰਡ' ਦਾ ਸਹਾਰਾ! ਚੋਣਾਂ ਤੋਂ ਪਹਿਲਾਂ ਰਣਨੀਤੀ ਬਣਾਉਣ 'ਚ ਜੁਟੇ ਸਿਆਸੀ ਦਲ
ਸੱਤਾ ਲਈ ‘ਪੰਥਕ ਕਾਰਡ’ ਦਾ ਸਹਾਰਾ! ਚੋਣਾਂ ਲਈ ਰਣਨੀਤੀ ਬਣਾਉਣ ‘ਚ ਜੁਟੇ ਸਿਆਸੀ ਦਲ
tv9-punjabi
| Updated On: 10 Feb 2026 10:58 AM IST

ਪੰਜਾਬ ਵਿੱਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਆਪਣੀ ‘ਪੰਥਕ ਸਿਆਸਤ’ ਨੂੰ ਤੇਜ਼ ਕਰ ਦਿੱਤਾ ਹੈ। ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਇਸੇ ਰਾਹ ‘ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਪੰਥਕ ਏਜੰਡਾ ਵੋਟਰਾਂ ਦੀਆਂ ਭਾਵਨਾਵਾਂ ਨਾਲ ਜੁੜਨ ਦਾ ਇੱਕ ਵੱਡਾ ਤੇ ਪ੍ਰਭਾਵਸ਼ਾਲੀ ਜ਼ਰੀਆ ਹੈ। ਇਸ ਲਈ ਹਰ ਪਾਰਟੀ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਪੰਥਕ ਏਜੰਡੇ ਨੂੰ ਆਪਣੀ ਚੋਣ ਰਣਨੀਤੀ ਵਿੱਚ ਪ੍ਰਮੁੱਖ ਸਥਾਨ ਦੇ ਰਹੀ ਹੈ।

ਫਰਵਰੀ 2027 ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਚੋਣ ਮੋਡ ਵਿੱਚ ਆ ਗਈਆਂ ਹਨ। ਜਿੱਥੇ ਵਿਰੋਧੀ ਧਿਰਾਂ ਸੂਬੇ ਵਿੱਚ ਕਾਨੂੰਨ ਵਿਵਸਥਾ, ਨਸ਼ਾ ਤਸਕਰੀ, ਅਧੂਰੇ ਵਾਅਦਿਆਂ ਅਤੇ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ, ਉੱਥੇ ਹੀ ਸੱਤਾਧਾਰੀ ਆਮ ਆਦਮੀ ਪਾਰਟੀ ਬਿਜਲੀ, ਸਿੱਖਿਆ, ਸਿਹਤ ਅਤੇ ਉਦਯੋਗਿਕ ਵਿਕਾਸ ਨੂੰ ਆਪਣੇ ਮੁੱਖ ਏਜੰਡੇ ਵਜੋਂ ਪੇਸ਼ ਕਰ ਰਹੀ ਹੈ।

ਪੰਜਾਬ ਦੇ ਚੋਣ ਦੰਗਲ 'ਚ ਦਿਖਾਈ ਦੇਵੇਗੀ ਸਟਾਰ ਪ੍ਰਚਾਰਕਾਂ ਦੀ ਧਮਕ, PM ਮੋਦੀ, ਰਾਹੁਲ ਗਾਂਧੀ, ਕੇਜਰੀਵਾਲ-ਮਾਇਆਵਤੀ ਦਿਖਾਉਣਗੇ ਤਾਕਤ

ਪੰਥਕ ਏਜੰਡਾ ਬਣਿਆ ਕੇਂਦਰ ਬਿੰਦੂ

ਪੰਜਾਬ ਦੀ ਸਿਆਸਤ ਵਿੱਚ ਪੰਥਕ ਮੁੱਦੇ ਹਮੇਸ਼ਾ ਹੀ ਫੈਸਲਾਕੁੰਨ ਰਹੇ ਹਨ। ਇਨ੍ਹਾਂ ਮੁੱਦਿਆਂ ਦੇ ਨਤੀਜੇ ਸੂਬੇ ਵਿੱਚ ਸਰਕਾਰ ਬਣਾ ਵੀ ਸਕਦੇ ਹਨ ਅਤੇ ਸੱਤਾ ਤੋਂ ਬਾਹਰ ਵੀ ਕਰ ਸਕਦੇ ਹਨ। ਇਸੇ ਮਹੱਤਤਾ ਨੂੰ ਦੇਖਦੇ ਹੋਏ ਅਕਾਲੀ ਦਲ, ‘ਆਪ’ ਅਤੇ ਭਾਜਪਾ ਇਸ ਪਾਸੇ ਪੂਰੀ ਗੰਭੀਰਤਾ ਨਾਲ ਕਦਮ ਵਧਾ ਰਹੀਆਂ ਹਨ।

ਸਰਕਾਰ ਵੱਲੋਂ ਪੰਥਕ ਏਜੰਡੇ ਨਾਲ ਜੁੜੇ ਵੱਡੇ ਐਲਾਨ ਵੀ ਸ਼ੁਰੂ ਹੋ ਚੁੱਕੇ ਹਨ। ਹਲਵਾਰਾ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਫਰੀਦਪੁਰ ਵਿੱਚ 10 ਕਰੋੜ ਦੀ ਲਾਗਤ ਨਾਲ ਗੁਰੂ ਜੀ ਦੀ ਬਾਣੀ ਦਾ ਅਨੁਸੰਧਾਨ ਕੇਂਦਰ ਬਣਾਉਣ ਦੀ ਘੋਸ਼ਣਾ ਕੀਤੀ ਗਈ ਹੈ।

ਧਾਰਮਿਕ ਸਮਾਗਮਾਂ ਰਾਹੀਂ ਵੋਟਰਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼

ਨਵੰਬਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹਾदत ਦਿਵਸ ਵੱਡੇ ਪੱਧਰ ‘ਤੇ ਮਨਾਉਣ ਤੋਂ ਬਾਅਦ, ‘ਆਪ’ ਸਰਕਾਰ ਨੇ ਹੁਣ ਪੂਰਾ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਮਨਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਭਾਜਪਾ ਵੀ ਪਿੱਛੇ ਨਹੀਂ ਹੈ। ਭਾਜਪਾ ਨੇ ਗੁਰੂ ਤੇਗ ਬਹਾਦਰ ਜੀ ਦਾ ਸ਼ਹਾदत ਦਿਵਸ ਹਰ ਜ਼ਿਲ੍ਹੇ ਵਿੱਚ ਮਨਾਇਆ ਅਤੇ ਹੁਣ ਗੁਰੂ ਰਵਿਦਾਸ ਜੀ ਦੀ ਜਯੰਤੀ ‘ਤੇ ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਜਲੰਧਰ ਸਥਿਤ ਡੇਰਾ ਸਚਖੰਡ ਬੱਲਾਂ ਦਾ ਦੌਰਾ ਕਰ ਚੁੱਕੇ ਹਨ।

ਇਸ ਤੋਂ ਇਲਾਵਾ, ਕ੍ਰਿਸਮਸ ਦੇ ਮੌਕੇ ‘ਤੇ ‘ਆਪ’ ਦੇ ਮੰਤਰੀਆਂ ਦੀ ਸ਼ਮੂਲੀਅਤ ਅਤੇ ਹੁਣ ਪੂਰੇ ਸੂਬੇ ਵਿੱਚ ‘ਹਮਾਰੇ ਰਾਮ’ ਨਾਟਕ ਦੇ 40 ਸ਼ੋਅ ਕਰਵਾਉਣ ਦੀ ਤਿਆਰੀ ਵੀ ਇਸੇ ਰਣਨੀਤੀ ਦਾ ਹਿੱਸਾ ਮੰਨੀ ਜਾ ਰਹੀ ਹੈ। ਸ਼ਿਰੋਮਣੀ ਅਕਾਲੀ ਦਲ ਲਈ ਤਾਂ ਪੰਥਕ ਮੁੱਦੇ ਹਮੇਸ਼ਾ ਹੀ ਸਿਆਸਤ ਦੀ ਰੀੜ੍ਹ ਦੀ ਹੱਡੀ ਰਹੇ ਹਨ।

ਆਉਣ ਵਾਲੇ ਸਮੇਂ ਵਿੱਚ ਚਰਚਾ ਦਾ ਵਿਸ਼ਾ ਰਹਿਣਗੇ ਇਹ ਮੁੱਦੇ

ਚੋਣ ਵਰ੍ਹੇ ਦੌਰਾਨ ਕਈ ਅਹਿਮ ਪੰਥਕ ਮੁੱਦੇ ਸੁਰਖੀਆਂ ਵਿੱਚ ਰਹਿਣ ਦੀ ਉਮੀਦ ਹੈ, ਜਿਨ੍ਹਾਂ ਵਿੱਚ ਸ਼ਾਮਲ ਹਨ:

ਐਸ.ਜੀ.ਪੀ.ਸੀ. (SGPC) ਚੋਣਾਂ ਅਤੇ ਸਿੱਖ ਸੰਸਥਾਵਾਂ ਦੀ ਖੁਦਮੁਖਤਿਆਰੀ।

ਬੇਅਦਬੀ ਦੇ ਮਾਮਲੇ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਦੇ ਨਿਯਮ।

ਦੂਜੇ ਰਾਜਾਂ ਵਿੱਚ ਸਥਿਤ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ।

ਸਿੱਖ ਸੰਸਥਾਵਾਂ ਉੱਤੇ ਸਰਕਾਰੀ ਕੰਟਰੋਲ ਅਤੇ ਦਖ਼ਲਅੰਦਾਜ਼ੀ ਦੇ ਦੋਸ਼।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...