AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 96 ਅਧਿਕਾਰੀਆਂ ਦੇ ਤਬਾਦਲੇ; IAS ਤੇ PCS ਬਦਲੇ

Punjab IAS and PCS officers transferred: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। IAS ਤੇ PCS ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਬਜਟ ਪੇਸ਼ ਤੋਂ ਠੀਕ ਪਹਿਲਾਂ ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

ਪੰਜਾਬ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 96 ਅਧਿਕਾਰੀਆਂ ਦੇ ਤਬਾਦਲੇ; IAS ਤੇ PCS ਬਦਲੇ
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 96 ਅਧਿਕਾਰੀਆਂ ਦੇ ਤਬਾਦਲੇ
tv9-punjabi
| Updated On: 20 Feb 2026 16:58 PM IST

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। IAS ਤੇ PCS ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਬਜਟ ਪੇਸ਼ ਤੋਂ ਠੀਕ ਪਹਿਲਾਂ ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਪ੍ਰਸ਼ਾਸਕੀ ਤਬਦੀਲੀਆਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚੋਂ ਨੌਂ ਆਈਏਐਸ ਅਧਿਕਾਰੀ ਹਨ, ਜਦੋਂ ਕਿ 87 ਪੀਸੀਐਸ ਅਧਿਕਾਰੀ ਹਨ। ਆਈਏਐਸ ਰਾਜਦੀਪ ਸਿੰਘ ਬਰਾੜ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਠਿੰਡਾ ਦੇ ਨਾਲ-ਨਾਲ ਬਠਿੰਡਾ ਵਿਕਾਸ ਅਥਾਰਟੀ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

ਆਈਏਐਸ ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਾਲ ਹੀ ਵਧੀਕ ਸਕੱਤਰ, ਐਨਆਰਆਈ ਮਾਮਲੇ ਅਤੇ ਵਧੀਕ ਸਕੱਤਰ, ਸਥਾਨਕ ਸਰਕਾਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਦਿਵਿਆ ਪੀ ਨੂੰ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਵਿਵੇਕ ਕੁਮਾਰ ਮੋਦੀ ਨੂੰ ਬਰਨਾਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਕ੍ਰਿਸ਼ਨ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਡੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸ ਸਾਲ ਤਿੰਨ ਵਾਰ ਅਧਿਕਾਰੀਆਂ ਦੇ ਤਬਾਦਲੇ

16 ਫਰਵਰੀ, 2026: 2 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। ਗਿਰੀਸ਼ ਦਿਆਲਨ (ਆਈਏਐਸ 2011) ਨੂੰ ਮਾਰਕਫੈੱਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ, ਜਦੋਂ ਕਿ ਪ੍ਰੀਤੀ ਯਾਦਵ (ਆਈਏਐਸ 2014) ਨੂੰ ਵਿਸ਼ੇਸ਼ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨਿਯੁਕਤ ਕੀਤਾ ਗਿਆ।

14 ਫਰਵਰੀ, 2026: 2 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ। ਸੋਨਾਲੀ ਗਿਰੀ ਨੂੰ ਸਕੂਲ ਸਿੱਖਿਆ ਦੇ ਪ੍ਰਬੰਧਕੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ।

21 ਜਨਵਰੀ, 2026: ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ। ਜਿਸ ਵਿੱਚ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। ਪਟਿਆਲਾ, ਰੋਪੜ, ਨਵਾਂਸ਼ਹਿਰ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਬਦਲ ਦਿੱਤਾ ਗਿਆ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...