ED Notice: ‘AAP’ ਵਿਧਾਇਕ ਗੱਜਣਮਾਜਰਾ ਦੀ ਪਟੀਸ਼ਨ ‘ਤੇ ED ਨੂੰ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ
ED Notice: ਗੱਜਣ ਮਾਜਰਾ 'ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਹੈ। ਇਸ ਮਾਮਲੇ ਵਿੱਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ।
ED Notice: ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ED ਨੂੰ ਨੋਟਿਸ ਜਾਰੀ ਕਰਕੇ 15 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।
ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ED ਨੇ ਜਲੰਧਰ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਜਦੋਂ ਉਹਨਾਂ ਵੱਲੋਂ ਸਹਿਯੋਗ ਨਾ ਮਿਲਿਆ ਤਾਂ ਗੱਜਣ ਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਗੱਜਣ ਮਾਜਰਾ ‘ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਹੈ। ਇਸ ਮਾਮਲੇ ਵਿੱਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਬਾਅਦ ਉਹਨਾਂ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਮੋਹਾਲੀ ਅਦਾਲਤ ਨੇ ਉਹਨਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਰੱਦ ਕਰ ਦਿੱਤੀ ਸੀ। ਵਿਧਾਇਕ ਗੱਜਣਮਾਜਰਾ ਦੀ ਰੈਗੂਲਰ ਜ਼ਮਾਨਤ ਦੀ ਮੰਗ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ED ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਪਿਛਲੇ ਸਾਲ ਪਿਆ ਸੀ ਛਾਪਾ
ਵਿਧਾਇਕ ਜਸਵੰਤ ‘ਤੇ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਕਰਨ ਦਾ ਇਲਜ਼ਾਮ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ED ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ED ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਹਨਾਂ ਦੇ ਘਰ ਦੀ ਤਲਾਸ਼ੀ ਲਈ। ਜਿਸ ਤੋਂ ਬਾਅਦ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ। ਪਰ ਕੁਝ ਕਾਰਨਾਂ ਕਰਕੇ ਉਸ ਨੇ ਸਹਿਯੋਗ ਨਹੀਂ ਦਿੱਤਾ ਅਤੇ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦਾ ਮੈਡੀਕਲ ਜਲੰਧਰ ਦੇ ਸਿਵਲ ਹਸਪਤਾਲ ਤੋਂ ਹੀ ਕਰਵਾਇਆ ਗਿਆ।
ਇਹ ਵੀ ਪੜ੍ਹੋ
ਚਰਚਾਵਾਂ ਚ ਆਏ ਸਨ ਗੱਜਣਮਾਜਰਾ
ਆਮ ਆਦਮੀ ਪਾਰਟੀ ਦੇ MLA ਗੱਜਣਮਾਜਰਾ ਉਸ ਸਮੇਂ ਸੁਰਖੀਆਂ ‘ਚ ਆਏ ਸਨ। ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਉਹ ਵਿਧਾਇਕ ਹੋਣ ਦੇ ਨਾਤੇ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਵਿਧਾਨ ਸਭਾ ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।