ਪੰਜਾਬ ‘ਚ ਰੁਕੇ ਹੋਏ ਵਿਕਾਸ ਕਾਰਜ ਹੋਣ ਸ਼ੁਰੂ, ਰਾਘਵ ਚੱਢਾ ਨੇ ਰਾਜਸਭਾ ‘ਚ ਚੁੱਕਿਆ ਫੰਡਾਂ ਦਾ ਮੁੱਦਾ
Raghav Chadha: ਸੰਸਦ ਮੈਂਬਰ ਨੇ ਵੱਖ-ਵੱਖ ਸਕੀਮਾਂ ਲਈ ਰੋਕੇ ਗਏ ਪੈਸਿਆਂ ਦੇ ਵੇਰਵੇ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੇਂਡੂ ਫੰਡ ਦੇ 5600 ਕਰੋੜ ਰੁਪਏ, ਮੰਡੀ ਫੰਡ ਦੇ 1100 ਕਰੋੜ ਰੁਪਏ, ਰਾਸ਼ਟਰੀ ਸਿਹਤ ਮਿਸ਼ਨ ਦੇ 1100 ਕਰੋੜ ਰੁਪਏ, ਸਿੱਖਿਆ ਦੇ 180 ਕਰੋੜ ਰੁਪਏ ਅਤੇ ਵਿਸ਼ੇਸ਼ ਪੂੰਜੀ ਨਿਵੇਸ਼ ਦੇ 1800 ਕਰੋੜ ਰੁਪਏ ਅਜੇ ਵੀ ਬਕਾਇਆ ਹਨ।

Raghav Chadha: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਪੰਜਾਬ ਲਈ ਫੰਡ ਜਾਰੀ ਨਾ ਹੋਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਉਨ੍ਹਾਂ ਬਕਾਇਆ ਫੰਡਾਂ ਦੇ ਵੇਰਵੇ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਨ੍ਹਾਂ ਨੂੰ ਜਾਰੀ ਨਹੀਂ ਕੀਤਾ। ਇਸ ਲਈ ਅੱਜ ਫਿਰ ਸਦਨ ਰਾਹੀਂ ਇਹ ਮੁੱਦਾ ਉਠਾਇਆ ਗਿਆ ਹੈ।
ਰਾਜ ਸਭਾ ‘ਚ ਬਜਟ ‘ਤੇ ਚਰਚਾ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਨੁਮਾਇੰਦੇ ਹੋਣ ਦੇ ਨਾਤੇ ਸੂਬੇ ਦੇ ਰੁਕੇ ਫੰਡਾਂ ਦੀ ਗੱਲ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨੇ ਸਨ, ਪਰ ਅਜੇ ਤੱਕ ਨਹੀਂ ਦਿੱਤੇ ਗਏ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਨੂੰ ਜਾਰੀ ਕਰੇ ਤਾਂ ਜੋ ਸੂਬੇ ਵਿੱਚ ਰੁਕੇ ਹੋਏ ਕੰਮਾਂ ਨੂੰ ਮੁੜ ਸ਼ੁਰੂ ਕੀਤਾ ਜਾ ਸਕੇ।
ਸੰਸਦ ਮੈਂਬਰ ਨੇ ਵੱਖ-ਵੱਖ ਸਕੀਮਾਂ ਲਈ ਰੋਕੇ ਗਏ ਪੈਸਿਆਂ ਦੇ ਵੇਰਵੇ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੇਂਡੂ ਫੰਡ ਦੇ 5600 ਕਰੋੜ ਰੁਪਏ, ਮੰਡੀ ਫੰਡ ਦੇ 1100 ਕਰੋੜ ਰੁਪਏ, ਰਾਸ਼ਟਰੀ ਸਿਹਤ ਮਿਸ਼ਨ ਦੇ 1100 ਕਰੋੜ ਰੁਪਏ, ਸਿੱਖਿਆ ਦੇ 180 ਕਰੋੜ ਰੁਪਏ ਅਤੇ ਵਿਸ਼ੇਸ਼ ਪੂੰਜੀ ਨਿਵੇਸ਼ ਦੇ 1800 ਕਰੋੜ ਰੁਪਏ ਅਜੇ ਵੀ ਬਕਾਇਆ ਹਨ। ਇਸ ਸਬੰਧੀ ਸੂਬਾ ਸਰਕਾਰ ਨੂੰ ਵਾਰ-ਵਾਰ ਬੇਨਤੀ ਕੀਤੀ ਗਈ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜਾਰੀ ਨਹੀਂ ਕੀਤਾ।
ਸਿਹਾਸਨ ਦਾ ਮੁੱਦਾ ਚੁੱਕਿਆ
ਰਾਜ ਸਭਾ ਮੈਂਬਰ ਲਗਾਤਾਰ ਸੂਬੇ ਨਾਲ ਜੁੜੇ ਮੁੱਦੇ ਸਦਨ ਵਿੱਚ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਰਾਜ ਸਭਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਸਿਹਾਸਨ ਦਾ ਮੁੱਦਾ ਨੂੰ ਵੀ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਤੇ ਐਲਬਰਟ ਮਿਊਜ਼ੀਅਮ ‘ਚ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ: ਡੇਰਾ ਜਗਮਾਲਵਾਲੀ ਦੇ ਮੁਖੀ ਦਾ ਹੋਇਆ ਦੇਹਾਂਤ, ਸ਼ੁੱਕਰਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ
ਇਹ ਵੀ ਪੜ੍ਹੋ
ਭਾਰਤ ਸਰਕਾਰ ਨੂੰ ਇਸ ਦੇ ਲਈ ਯੂਨਾਈਟਿਡ ਕਿੰਗਡਮ ਸਰਕਾਰ ਨਾਲ ਸੰਪਰਕ ਕਰਨ ਲਈ ਕੂਟਨੀਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਸਿਹਸਾਨ ਨੂੰ ਦੇਸ਼ ਵਾਪਸ ਲਿਆਂਦਾ ਜਾ ਸਕੇ। ਨਾਲ ਹੀ, ਇਸਨੂੰ ਆਮ ਲੋਕਾਂ ਦੇ ਵੇਖਣ ਲਈ ਰੱਖਿਆ ਜਾਣਾ ਚਾਹੀਦਾ ਹੈ।