AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲੀ ਦਲ ਦੇ ਇਲਜ਼ਾਮਾਂ ਦਾ AAP ਦਾ ਪਲਟਵਾਰ: ਨੱਡਾ, ਸਿਰਸਾ ਅਤੇ ਬਿੱਟੂ ਨਾਲ ਗਰੇਵਾਲ ਦੀਆਂ ਫੋਟੋ ਦਿਖਾਈਆਂ

AAP Attack on SAD: ਪੰਨੂ ਨੇ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨਾਲ ਗੁਰਮੀਤ ਚਾਹਲ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ। ਹੁੰਦਲ ਦੀ ਇੱਕ ਤਸਵੀਰ ਵੀ ਦਿਖਾਈ ਗਈ। ਬਲਤੇਜ ਪੰਨੂ ਨੇ ਇਲਜਾਮ ਲਗਾਇਆ ਕਿ ਭਗਵੰਤ ਮਾਨ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਅਜਿਹੀ ਸਾਜ਼ਿਸ਼ ਕਿਸ ਤਰ੍ਹਾਂ ਦੇ ਲੋਕ ਰਚ ਰਹੇ ਹਨ।

ਅਕਾਲੀ ਦਲ ਦੇ ਇਲਜ਼ਾਮਾਂ ਦਾ AAP ਦਾ ਪਲਟਵਾਰ: ਨੱਡਾ, ਸਿਰਸਾ ਅਤੇ ਬਿੱਟੂ ਨਾਲ ਗਰੇਵਾਲ ਦੀਆਂ ਫੋਟੋ ਦਿਖਾਈਆਂ
tv9-punjabi
| Updated On: 04 Sep 2026 10:53 AM IST
Share

ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਰਦੀਪ ਸਿੰਘ ਦੀ ਆਡੀਓ ਰਿਕਾਰਡਿੰਗ ਅਤੇ ਗੁਰਮੀਤ ਚਾਹਲ ਦੇ ਵਿਦੇਸ਼ ਜਾਣ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਬਲਜੀਤ ਪੰਨੂ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਅੱਠ ਤਸਵੀਰਾਂ ਜਾਰੀ ਕੀਤੀਆਂ। ਇਨ੍ਹਾਂ ਤਸਵੀਰਾਂ ਵਿੱਚ ਅਮਰਦੀਪ ਸਿੰਘ ਗਰੇਵਾਲ ਭਾਜਪਾ ਦੇ ਸੀਨੀਅਰ ਆਗੂਆਂ ਜੇਪੀ ਨੱਡਾ, ਮਨਜਿੰਦਰ ਸਿੰਘ ਸਿਰਸਾ, ਨੱਡਾ ਦੀ ਚੋਣ ਮੁਹਿੰਮ ਅਤੇ ਰਵਨੀਤ ਸਿੰਘ ਬਿੱਟੂ ਨਾਲ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਰਾਜਨੀਤਿਕ ਸਬੰਧਾਂ ਬਾਰੇ ਸਵਾਲ ਉਠਾਏ ਜਾ ਰਹੇ ਹਨ।

ਪੰਨੂ ਨੇ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨਾਲ ਗੁਰਮੀਤ ਚਾਹਲ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ। ਹੁੰਦਲ ਦੀ ਇੱਕ ਤਸਵੀਰ ਵੀ ਦਿਖਾਈ ਗਈ। ਬਲਤੇਜ ਪੰਨੂ ਨੇ ਇਲਜਾਮ ਲਗਾਇਆ ਕਿ ਭਗਵੰਤ ਮਾਨ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਅਜਿਹੀ ਸਾਜ਼ਿਸ਼ ਕਿਸ ਤਰ੍ਹਾਂ ਦੇ ਲੋਕ ਰਚ ਰਹੇ ਹਨ।

ਜਿਨ੍ਹਾਂ ਲੋਕਾਂ ਲਈ ਤੁਸੀਂ ਆਵਾਜ਼ ਉਠਾ ਰਹੇ ਹੋ ਅਤੇ ਰਾਜਪਾਲ ਨਾਲ ਮੁਲਾਕਾਤ ਕਰ ਰਹੇ ਹੋ, ਉਹੀ ਤੁਹਾਡੇ ਨਾਲ ਖੜ੍ਹੇ ਹਨ। ਤੁਸੀਂ ਉਨ੍ਹਾਂ ਨੂੰ ਆਪਣੇ ਕੋਲ ਬਿਠਾ ਰਹੇ ਹੋ ਅਤੇ ਫੋਟੋਆਂ ਖਿਚਵਾ ਰਹੇ ਹੋ। ਇਸ ਦਾ ਮਤਲਬ ਹੈ ਕਿ ਤੁਸੀਂ ਭਾਜਪਾ ਨਾਲ ਮਿਲ ਕੇ ਇਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਵਰਤ ਰਹੇ ਹੋ। ਤੁਸੀਂ ਆਪਣੇ ਆਪ ਨੂੰ ਬੇਕਸੂਰ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਹੋ।

2007 ਤੋਂ ਲੈ ਕੇ 2017 ਤੱਕ ਕੁਝ ਨਹੀਂ ਕੀਤਾ?

2007 ਤੋਂ 2017 ਤੱਕ ਪੰਜਾਬ ਵਿੱਚ ਕੀ ਹੋਇਆ, ਹਰ ਕੋਈ ਜਾਣਦਾ ਹੈ। ਕਿਵੇਂ ਗੈਂਗਸਟਰ ਬਣਾਏ ਗਏ ਅਤੇ ਲੋਕਾਂ ਦੀਆਂ ਧੀਆਂ ਨੂੰ ਅਗਵਾ ਕਰਨ ਲਈ ਵਰਤੇ ਗਏ। ਤਸਕਰ ਸੱਤਾ ਅਤੇ ਪਿੰਦਾ ਨੂੰ ਇਥੇ ਰੱਖਿਆ ਗਿਆ ਅਤੇ ਉਨ੍ਹਾਂ ਦੇ ਜਰੀਏ ਇਹ ਕਾਰੋਬਾਰ ਚਲਾਇਆ ਗਿਆ। ਇੱਕ ਟੁੱਟੀ ਹੋਈ ਕੁਆਲੀਸ ਕਾਰ ਤੋਂ ਇੱਕ ਸਾਲ ਦੇ ਅੰਦਰ ਇੱਕ ਸਲਤਨਤ ਦੇ ਮਾਲਕ ਬਣ ਗਏ। ਇਹ ਸਾਰੇ ਲੋਕ ਇਸ ਇਲਾਕੇ ਦੇ ਵਸਨੀਕ ਹਨ।

ਅਕਾਲੀ ਦਲ ਨੇ ਪੂਰੇ ਮਾਮਲੇ ਦੀ CBI ਜਾਂਚ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ 3 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਮੁੱਖ ਮੰਤਰੀ ਦਫ਼ਤਰ (CMO) ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਬਲਾਤਕਾਰ ਦੇ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦੀ ਉੱਚ ਪੱਧਰੀ ਸੀਬੀਆਈ ਜਾਂਚ ਦੀ ਮੰਗ ਕੀਤੀ।

ਪਾਰਟੀ ਨੇ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਰਾਜਪਾਲ ਨੂੰ 300 ਪੰਨਿਆਂ ਦਾ ਇੱਕ ਵਿਸਤ੍ਰਿਤ ਡੋਜ਼ੀਅਰ ਵੀ ਸੌਂਪਿਆ। ਵਫ਼ਦ ਵਿੱਚ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਸਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...