ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਟਵੀਟ ਕਰਕੇ ਦਿੱਤੀ ਜਾਣਕਾਰੀ | Punjab adgp gurinder singh dhillon resign to job inform on twitter know full detail in punjabi Punjabi news - TV9 Punjabi

ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਟਵੀਟ ਕਰਕੇ ਦਿੱਤੀ ਜਾਣਕਾਰੀ

Updated On: 

24 Apr 2024 14:04 PM

Gurinder Singh Dhillon: ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਸ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ।

ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਟਵੀਟ ਕਰਕੇ ਦਿੱਤੀ ਜਾਣਕਾਰੀ

ਗੁਰਿੰਦਰ ਸਿੰਘ ਢਿੱਲੋਂ

Follow Us On

Gurinder Singh Dhillon: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਆਰਐਸ ਲੈ ਕੇ ਉਹ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਿਹੇ ਹਨ।

ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਸ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ।

ਇਸ ਸਾਲ ਹੋਣ ਸੀ ਰਿਟਾਇਰ

ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀਆਰਐਸ ਲੈਣ ਲਈ ਜੋ ਫਾਈਲ ਸਰਕਾਰ ਨੂੰ ਭੇਜੀ ਗਈ ਸੀ ਉਸ ‘ਚ ਕਾਰਨ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਪਤਾ ਲੱਗਾ ਹੈ ਕਿ ਉਹ ਇਸ ਸਾਲ ਮਈ ਮਹੀਨੇ ‘ਚ ਸੇਵਾਮੁਕਤ ਹੋਣ ਜਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਆਰਐਸ ਲੈ ਲਈ ਹੈ।

ਕਈ ਅਫਸਰਾਂ ਨੇ ਲਈ ਵੀਆਰਐਸ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਨੀਅਰ ਅਧਿਕਾਰੀਆਂ ਨੇ ਵੀਆਰਐਸ ਇਸ ਤੋਂ ਪਹਿਲਾਂ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੀ ਤਰਫ਼ੋਂ ਵੀਆਰਐਸ ਲਿਆ ਗਿਆ ਸੀ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ 2015 ਬੈਚ ਦੇ ਆਈਏਐਸ ਅਧਿਕਾਰੀ ਕਰਨੈਲ ਸਿੰਘ ਨੇ ਵੀ ਆਪਣਾ ਅਸਤੀਫ਼ਾ ਸਰਕਾਰ ਨੂੰ ਭੇਜ ਦਿੱਤਾ ਸੀ।

ਉਹ ਕਪੂਰਥਲਾ ਦੇ ਡੀਸੀ ਰਹਿ ਚੁੱਕੇ ਹਨ, ਪਰ ਉਹ ਕਈ ਦਿਨਾਂ ਤੋਂ ਪੋਸਟਿੰਗ ਨਾ ਮਿਲਣ ਕਾਰਨ ਨਾਰਾਜ਼ ਸਨ। ਕੁਝ ਸਮੇਂ ਬਾਅਦ ਉਨ੍ਹਾਂ ਦੀ ਸੇਵਾਮੁਕਤੀ ਦਾ ਐਲਾਨ ਕਰ ਦਿੱਤਾ।

Exit mobile version