ਪੰਜਾਬ ‘ਚ ਪ੍ਰਸ਼ਾਸਕੀ ਫੇਰਬਦਲ, 3 IAS-2 PCS ਦੇ ਤਬਾਦਲੇ, ਵਰੁਣ ਰੂਜ਼ਮ ਨੂੰ ਮਿਲਿਆ ਵਿਜੀਲੈਂਸ ਦਾ ਵਾਧੂ ਚਾਰਜ
ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। 1992 ਬੈਚ ਦੇ ਆਈਏਐਸ ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਅਹੁਦੇ 'ਤੇ ਬਣੇ ਰਹਿਣਗੇ।
ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਤਿੰਨ ਆਈਏਐਸ ਅਤੇ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
3 IAS ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ
1992 ਬੈਚ ਦੇ ਆਈਏਐਸ ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਅਹੁਦੇ ‘ਤੇ ਬਣੇ ਰਹਿਣਗੇ। ਉਨ੍ਹਾਂ ਕੋਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਸੀ।
2004 ਬੈਚ ਦੇ ਆਈਏਐਸ ਅਧਿਕਾਰੀ ਵਰੁਣ ਰੂਜ਼ਮ ਨੂੰ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦੇ ਨਾਲ-ਨਾਲ ਵਿਜੀਲੈਂਸ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਵਾਧੂ ਜ਼ਿੰਮੇਵਾਰੀ ਪਹਿਲਾਂ ਨੀਲਿਮਾ ਕੋਲ ਸੀ। ਇਸ ਦੌਰਾਨ 2006 ਬੈਚ ਦੇ ਆਈਏਐਸ ਅਧਿਕਾਰੀ ਅਭਿਨਵ ਤ੍ਰਿਖਾ ਨੂੰ ਆਜ਼ਾਦੀ ਘੁਲਾਟੀਏ ਵਿਭਾਗ ਦੇ ਪ੍ਰਬੰਧ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਰਾਜੀ ਪ੍ਰਮੋਦ ਸ਼੍ਰੀਵਾਸਤਵ ਦੀ ਥਾਂ ਲੈਣਗੇ।
ਦੋ PCS ਅਧਿਕਾਰੀਆਂ ਦਾ ਤਬਾਦਲਾ
ਸਰਕਾਰ ਨੇ 2014 ਬੈਚ ਦੀ ਪੀਸੀਐਸ ਅਧਿਕਾਰੀ ਨਵਨੀਤ ਕੌਰ ਸੇਖੋਂ ਨੂੰ ਐਸਏਐਸ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਨਿਯੁਕਤ ਕੀਤਾ ਹੈ। ਉਹ ਸੋਨਮ ਚੌਧਰੀ ਦੀ ਥਾਂ ਲੈਣਗੇ। ਜਿਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਨਿਯੁਕਤ ਕੀਤਾ ਗਿਆ ਹੈ।
ਹਾਲਾਂਕਿ, ਸੋਨਮ ਚੌਧਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ, 1961 ਦੇ ਨਿਰਦੇਸ਼ਾਂ ਤਹਿਤ ਐਸਏਐਸ ਨਗਰ ਜ਼ਿਲ੍ਹੇ ਵਿੱਚ ਕੁਲੈਕਟਰ ਵਜੋਂ ਡਿਊਟੀ ਨਿਭਾਉਂਦੇ ਰਹਿਣਗੇ। ਹੁਕਮ ਵਿੱਚ ਸਬੰਧਤ ਅਧਿਕਾਰੀਆਂ ਨੂੰ ਖਾਲੀ ਅਸਾਮੀਆਂ ਦੇ ਕੰਮ ਨੂੰ ਸੰਭਾਲਣ ਲਈ ਅੰਦਰੂਨੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
