ਪੰਜਾਬ ‘ਚ ਵੱਡਾ 20 IAS ‘ਤੇ 6 PCS ਅਧਿਕਾਰੀਆਂ ਦਾ ਤਬਾਦਲਾ, ਵਿਮਲ ਸੇਤੀਆ ਗ੍ਰਹਿ ਵਿਭਾਗ ਦੇ ਸਕੱਤਰ ਨਿਯੁਕਤ
Punjab administrative reshuffle: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਜਿਸ ਵਿੱਚ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਆਦਿਤਿਆ ਡੇਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਜਿਸ ਵਿੱਚ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਆਦਿਤਿਆ ਡੇਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਵਿਜੇ ਨਾਮਦੇਵ ਰਾਓ ਨੂੰ ਵਿੱਤ ਵਿਭਾਗ ਦੇ ਸਕੱਤਰ ਦੇ ਨਾਲ-ਨਾਲ ਓਵਰਸੀਜ਼ ਇੰਡੀਅਨ ਅਫੇਅਰਜ਼ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪ੍ਰਸ਼ਾਸਕੀ ਫੇਰਬਦਲ ਬਾਰੇ ਜਾਣੋ
ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਸਰਕਾਰੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਤਾ ਜਾਂਦਾ ਹੈ। ਅਧਿਕਾਰੀਆਂ ਦੇ ਤਬਾਦਲੇ ਨਾਲ ਨਵੀਂ ਸੋਚ, ਤਾਜ਼ਗੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਕਈ ਵਾਰ ਨੀਤੀਆਂ ਦੀ ਠੀਕ ਤਰੀਕੇ ਨਾਲ ਲਾਗੂਅਤ, ਕਾਨੂੰਨ-ਵਿਵਸਥਾ ਸੁਧਾਰ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਵੀ ਇਹ ਫੇਰਬਦਲ ਲੋੜੀਂਦਾ ਹੁੰਦਾ ਹੈ। ਸਰਕਾਰ ਵੱਲੋਂ ਇਹ ਕਦਮ ਪਾਰਦਰਸ਼ਤਾ ਵਧਾਉਣ, ਭ੍ਰਿਸ਼ਟਾਚਾਰ ਤੇ ਕਾਬੂ ਪਾਉਣ ਅਤੇ ਵਿਕਾਸ ਯੋਜਨਾਵਾਂ ਨੂੰ ਗਤੀ ਦੇਣ ਲਈ ਚੁੱਕਿਆ ਜਾਂਦਾ ਹੈ। ਇਸ ਨਾਲ ਪ੍ਰਸ਼ਾਸਨ ਲੋਕ-ਹਿਤ ਵਿੱਚ ਜ਼ਿਆਦਾ ਜਵਾਬਦੇਹ ਬਣਦਾ ਹੈ।
ਬੀਤੇ ਕੱਲ੍ਹ ਪੰਜਾਬ ਪੁਲਿਸ ਵਿੱਚ ਵੀ ਹੋਇਆ ਸੀ ਫੇਰਬਦਲ
ਪੰਜਾਬ ਪੁਲਿਸ ਵਿੱਚ ਬੀਤੇ ਕੱਲ੍ਹ ਵੱਡਾ ਫੇਰਬਦਲ ਕੀਤਾ ਗਿਆ ਸੀ। ਜਿਸ ਵਿੱਚ ਅੱਠ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਆਈਪੀਐਸ ਅਧਿਕਾਰੀ ਸੁਖਚੈਨ ਸਿੰਘ ਗਿੱਲ ਵੀ ਸ਼ਾਮਲ ਹਨ। ਜਿਨ੍ਹਾਂ ਨੂੰ ਪੰਜਾਬ ਇੰਟੈਲੀਜੈਂਸ ਦਾ ਆਈਜੀ ਨਿਯੁਕਤ ਕੀਤਾ ਗਿਆ ਸੀ। ਮਨਿੰਦਰ ਸਿੰਘ ਨੂੰ ਏਆਈਜੀ ਵੈਲਫੇਅਰ, ਪੰਜਾਬ ਅਤੇ ਐਸਐਸਪੀ ਰੋਪੜ ਨਿਯੁਕਤ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ, ਖਾਸ ਕਰਕੇ ਪੁਲਿਸ ਹੈੱਡਕੁਆਰਟਰ ਅਤੇ ਖੁਫੀਆ ਵਿੰਗ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਜਿਸ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ। ਇੱਕ ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, 2003 ਬੈਚ ਦੇ ਆਈਪੀਐਸ ਅਧਿਕਾਰੀ ਡਾ. ਸੁਖਚੈਨ ਸਿੰਘ, ਆਈਜੀ ਹੈੱਡਕੁਆਰਟਰ ਨੂੰ ਆਈਜੀਪੀ ਇੰਟੈਲੀਜੈਂਸ, ਮੋਹਾਲੀ ਦਾ ਚਾਰਜ ਦਿੱਤਾ ਗਿਆ ਹੈ। 1994 ਬੈਚ ਦੇ ਆਈਪੀਐਸ ਅਧਿਕਾਰੀ ਐਸਐਸ ਸ੍ਰੀਵਾਸਤਵ ਨੂੰ ਸਪੈਸ਼ਲ ਡੀਜੀਪੀ ਹੈੱਡਕੁਆਰਟਰ ਨਿਯੁਕਤ ਕੀਤਾ ਗਿਆ ਹੈ।