Fifth Progressive Punjab Investor Summit : ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ

Updated On: 

25 Feb 2023 12:01 PM

ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੀ ਪੰਜਾਬ ਸਰਕਾਰ ਨੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਜਾਰੀ ਕੀਤੀ। ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਇਹ ਪ੍ਰਗਟਾਵਾ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਕੀਤਾ ਗਿਆ।

Fifth Progressive Punjab Investor Summit : ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ

ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ Punjab Adventure Tourism and Punjab Water Tourism policies were released during the fifth Progressive Punjab Investor Summit.

Follow Us On

ਚੰਡੀਗੜ੍ਹ: ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਪੰਜਾਬ ਵਿੱਚ ਸੈਰ ਸਪਾਟਾ ਖੇਤਰ ਅੰਦਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੀਆਂ। ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਇਹ ਪ੍ਰਗਟਾਵਾ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਕੀਤਾ ਗਿਆ। ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਪਤਵੰਤਿਆਂ ਨਾਲ ਦੋਵਾਂ ਨੀਤੀਆਂ ਦੇ ਕਿਤਾਬਚੇ ਵੀ ਜਾਰੀ ਕੀਤੇ।

ਉਦਯੋਗਪਤੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਅਨਮੋਲ ਗਗਨ ਮਾਨ ਨੇ ਆਪਣੇ ਕਿਹਾ ਕਿ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਸ਼ੁਰੂਆਤ ਪੰਜਾਬ ਅੰਦਰ ਐਡਵੈਂਚਰ ਟੂਰਿਜ਼ਮ ਅਤੇ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਪਹਿਲਕਦਮੀਆਂ ਸਾਬਤ ਹੋਣਗੀਆਂ। ਸੂਬਾ ਸਰਕਾਰ ਨੇ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸੈਸ਼ਨ ਵਿੱਚ ਸੈਰ-ਸਪਾਟਾ ਅਤੇ ਮਨੋਰੰਜਨ ਉਦਯੋਗ ਦੇ ਪੈਨਲਿਸਟਾਂ ਨੇ ਭਾਗ ਲਿਆ ਅਤੇ ਪੈਨਲ ਦਾ ਸੰਚਾਲਨ ਐਸੋਸੀਏਟ ਡਾਇਰੈਕਟਰ ਕੇਪੀਐਮਜੀ ਅਨੁਭਵ ਮਿਸ਼ਰਾ ਨੇ ਕੀਤਾ।

ਕਿਸੇ ਵੀ ਚੁਣੌਤੀ ਦੌਰਾਨ ਮੇਰੇ ਨਾਲ ਸਿੱਧਾ ਸੰਪਰਕ ਕੀਤਾ ਜਾਵੇ: ਅਨਮੋਲ ਗਗਨ ਮਾਨ

ਮੰਤਰੀ ਅਨਮੋਲ ਗਗਨ ਮਾਨ ਕਿਹਾ ਕਿ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਵਿੱਚ ਸ਼ਾਮਲ ਕੌਮੀ ਫੈਡਰੇਸ਼ਨਾਂ ਨੂੰ ਰਾਜ ਦੇ ਅੰਦਰ ਸਾਈਟਾਂ ਦੀ 2 ਸਾਲਾਂ ਲਈ ਮੁਫਤ ਵਰਤੋਂ ਕਰਨ ਦੀ ਆਗਿਆ ਦਿੰਦੀ ਗਈ ਹੈ। ਰਾਸ਼ਟਰੀ ਫੈਡਰੇਸ਼ਨਾਂ ਨੂੰ ਇਜਾਜ਼ਤ ਹੈ ਕਿ ਉਹ ਐਡਵੈਂਚਰ ਟੂਰਿਜ਼ਮ ਨਾਲ ਕੰਮ ਕਰਨ ਵਾਲੀ ਕਿਸੇ ਵੀ ਕੰਪਨੀ ਨਾਲ ਜੁੜਨ ਲਈ ਸੁਤੰਤਰ ਹਨ। ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਸਮਰਥਨ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਅਤੇ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਇੰਡਸਟਰੀ ਨੂੰ ਕੋਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਦੀ ਮੇਰੇ ਦਫ਼ਤਰ ਤੱਕ ਸਿੱਧੀ ਪਹੁੰਚ ਹੋਵੇਗੀ। ਉਹਨਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਦੀ ਫਿਲਮਾਂ ‘ਚ ਅਹਿਮ ਭੂਮਿਕਾ

ਸੂਬੇ ਵਿੱਚ ਵੱਖ-ਵੱਖ ਫਿਲਮਾਂ ਦੀਆਂ ਸ਼ੂਟਿੰਗ ਸਾਈਟਾਂ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਸੂਬੇ ਵਿੱਚ ਬਹੁਤ ਸਾਰੇ ਇਤਿਹਾਸਕ ਕਿਲ੍ਹੇ, ਧਾਰਮਿਕ ਸਥਾਨ, ਝੀਲਾਂ ਅਤੇ ਅਟਾਰੀ ਸਰਹੱਦ ਵਰਗੀਆਂ ਹੋਰ ਸੁੰਦਰ ਥਾਵਾਂ ਹਨ। ਸੂਬਾ ਸਰਕਾਰ ਫਿਲਮ ਅਤੇ ਮੀਡੀਆ ਉਦਯੋਗ ਨੂੰ ਰਾਜ ਵਿੱਚ ਸਥਿਤ ਇਹਨਾਂ ਸਾਈਟਾਂ ‘ਤੇ ਸ਼ੂਟਿੰਗ ਕਰਨ ਲਈ ਸੱਦਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਭਾਰਤ ਦੀਆਂ ਸਭ ਤੋਂ ਵੱਡੀਆਂ ਮਿਊਜ਼ਿਕ ਇੰਡਸਟਰੀਆਂ ਵਿੱਚੋਂ ਇੱਕ ਹੈ।

ਪਿੰਡਾਂ ਵਿਚ ਹੋਮ ਫਾਰਮ ਸਟੇਅ ਕੀਤੇ ਜਾ ਸਕਦੇ ਹਨ ਸਥਾਪਤ

ਉਨ੍ਹਾਂ ਨੇ ਸੂਬੇ ਵਿੱਚ ਪ੍ਰਾਹੁਣਚਾਰੀ ਖੇਤਰ ਵਿੱਚ ਵੱਡੀਆਂ ਸੰਭਾਵਨਾਵਾਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਰ ਹੋਟਲ ਸਥਾਪਤ ਕੀਤੇ ਜਾ ਸਕਦੇ ਹਨ। ਪੇਂਡੂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਵਰਤੋਂ ਵਿੱਚ ਨਾ ਲਿਆਂਦੀਆਂ ਗਈਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੁਆਰਾ ਹੋਮ ਫਾਰਮ ਸਟੇਅ ਸਥਾਪਤ ਕੀਤੇ ਜਾ ਸਕਦੇ ਹਨ ਜੋ ਪਿੰਡਾਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਗੇ। ਸੈਲਾਨੀ ਇੱਥੇ ਜਾ ਕੇ ਦੇਖ ਸਕਦੇ ਹਨ ਕਿ ਕਿਵੇਂ ਜੈਵਿਕ ਭੋਜਨ ਸਾਰਿਆਂ ਲਈ ਉਪਲਬਧ ਕਰਵਾਇਆ ਜਾਂਦਾ ਹੈ।

ਅਧਿਕਾਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ

ਐਡਵੈਂਚਰ ਟੂਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਪ੍ਰਧਾਨ ਕੈਪਟਨ ਸਵਦੇਸ਼ ਕੁਮਾਰ ਨੇ ਵਾਟਰ ਟੂਰਿਜ਼ਮ ਪਾਲਿਸੀ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਮੈਨੇਜਿੰਗ ਡਾਇਰੈਕਟਰ ਵੰਡਰਲਾ ਅਰੁਣ ਕੇ ਚਿੱਟੀਲਾਪਿੱਲੀ ਨੇ ਐਡਵੈਂਚਰ ਸਪੋਰਟਸ ਅਤੇ ਮਨੋਰੰਜਨ ਪਾਰਕਾਂ ਲਈ ਸੇਫ਼ਟੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਜੱਸ ਰਿਕਾਰਡਜ਼ ਦੇ ਮੈਨੇਜਿੰਗ ਡਾਇਰੈਕਟਰ ਜਸਵੀਰਪਾਲ ਸਿੰਘ ਨੇ ਕਿਹਾ ਕਿ ਪੋਸਟ ਪ੍ਰੋਡਕਸ਼ਨ ਟੈਕਨੀਸ਼ੀਅਨਾਂ ਨੂੰ ਹੁਨਰਮੰਦ ਬਣਾਉਣ ਲਈ ਉਚਿਤ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੀ ਫੌਰੀ ਲੋੜ ਹੈ।

ਐਂਕਰ ਸਤਿੰਦਰ ਸੱਤੀ ਨੇ ਵੀ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ

ਐਂਕਰ ਅਤੇ ਐਕਟਰ ਸਤਿੰਦਰ ਸੱਤੀ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਸੁਝਾਅ ਦਿੱਤਾ ਕਿ ਪਾਲੀਵੁੱਡ ਅਤੇ ਬਾਲੀਵੁੱਡ ਵਿਚਕਾਰ ਸੰਪਰਕ ਸਥਾਪਤ ਕਰਨ ਲਈ ਮੁੰਬਈ ਵਿੱਚ ਇੱਕ ਪੰਜਾਬ ਫਿਲਮ ਬੋਰਡ ਦੀ ਸਥਾਪਨਾ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਨਾਲ ਰਾਜ ਵਿੱਚ ਮਨੋਰੰਜਨ ਖੇਤਰ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਚੋਖੇ ਮੌਕੇ ਪੈਦਾ ਹੋਣਗੇ।

ਸਿਟਰਸ ਕੰਟਰੀ ਫਾਰਮ ਸਟੇਅ ਦੇ ਸੰਸਥਾਪਕ ਹਰਕੀਰਤ ਆਹਲੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ ਜੋ ਆਰਥਿਕਤਾ ਵਿੱਚ ਸੁਧਾਰ ਕਰਦਾ ਹੈ ਅਤੇ ਕਿਸਾਨਾਂ ਨੂੰ ਵਾਧੂ ਆਮਦਨ ਪ੍ਰਦਾਨ ਕਰਦਾ ਹੈ। ਕਾਰਪੋਰੇਟ ਮਾਮਲੇ ਦੇ ਵੀਪੀ ਆਈਐਚਸੀਐਲ ਦਿਨੇਸ਼ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅੰਦਰ ਆਈ਼ਐਚਸੀਐਲ ਦੀਆਂ ਲੁਧਿਆਣਾ, ਜਲੰਧਰ, ਰੋਪੜ ਅਤੇ ਤਰਨਤਾਰਨ ਵਿੱਚ ਵਿਕਾਸ ਸਬੰਧੀ ਯੋਜਨਾਵਾਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ