AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਵਿੰਦਰ ਸਿੰਘ ਝੋਟਾ ਦੇ ਘਰ ਪੁੱਜੇ ਮੰਤਰੀ ਖੁੱਡੀਆਂ, ਪਰਿਵਾਰ ਨਾਲ ਵੰਡਾਇਆ ਦੁੱਖ; ਦਿੱਤਾ ਇਨਸਾਫ਼ ਦਾ ਭਰੋਸਾ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਪਹੁੰਚ ਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਹਾਲ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ।

ਪਰਵਿੰਦਰ ਸਿੰਘ ਝੋਟਾ ਦੇ ਘਰ ਪੁੱਜੇ ਮੰਤਰੀ ਖੁੱਡੀਆਂ, ਪਰਿਵਾਰ ਨਾਲ ਵੰਡਾਇਆ ਦੁੱਖ; ਦਿੱਤਾ ਇਨਸਾਫ਼ ਦਾ ਭਰੋਸਾ
tv9-punjabi
| Published: 11 Nov 2026 21:13 PM IST
Share

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਪਹੁੰਚ ਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਹਾਲ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ।

ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਮਗਰੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮਾਨਸਾ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਝ ਅਹਿਮ ਰੁਝੇਵਿਆਂ ਦੇ ਚੱਲਦਿਆਂ ਉਹ ਅੰਤਿਮ ਸਸਕਾਰ ਮੌਕੇ ਸਮੇਂ ਸਿਰ ਸ਼ਾਮਲ ਨਹੀਂ ਹੋ ਸਕੇ ਸਨ, ਜਿਸ ਕਾਰਨ ਅੱਜ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ: ਮੰਤਰੀ ਖੁੱਡੀਆਂ

ਕੈਬਨਿਟ ਮੰਤਰੀ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਚਿੰਤਾਜਨਕ ਹੈ। ਪੰਜਾਬ ਹਮੇਸ਼ਾ ਹੀ ਆਪਣੀ ਵਿਲੱਖਣ ਤੇ ਸ਼ਾਨਾਮੱਤੀ ਪਛਾਣ ਲਈ ਜਾਣਿਆ ਜਾਂਦਾ ਰਿਹਾ ਹੈ, ਪ੍ਰੰਤੂ ਅਜਿਹਾ ਜਾਪਦਾ ਹੈ ਜਿਵੇਂ ਸੂਬੇ ਨੂੰ ਕਿਸੇ ਦੀ ਮਾੜੀ ਨਜ਼ਰ ਲੱਗ ਗਈ ਹੋਵੇ, ਜਿਸ ਕਾਰਨ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਾਂਤਕ ਘਟਨਾਵਾਂ ਮੁੜ ਨਾ ਵਾਪਰਨ, ਇਸ ਪ੍ਰਤੀ ਸੂਬਾ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਤੇ ਗੰਭੀਰ ਹੈ।

ਪਰਿਵਾਰ ਦੀਆਂ ਮੰਨੀਆਂ ਮੰਗਾਂ ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ ਸਰਕਾਰ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਪਰਿਵਾਰ ਦੀਆਂ ਜੋ ਵੀ ਜਾਇਜ਼ ਮੰਗਾਂ ਸਵੀਕਾਰ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੂਬੇ ਅੰਦਰ ਅਜਿਹੇ ਮਾਹੌਲ ਨੂੰ ਮੁੜ ਪੈਦਾ ਹੋਣ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਸੰਭਵ ਤੇ ਸਖ਼ਤ ਕਦਮ ਚੁੱਕੇਗੀ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...