ਕਿਸਾਨਾਂ ਦੀ ਭਲਾਈ ਲਈ ਸਮਰਪਿਤ ਹੈ ਭਗਵੰਤ ਮਾਨ ਸਰਕਾਰ… ਯੂਨੀਅਨ ਨਾਲ ਮੀਟਿੰਗ ਕਰਕੇ ਬੋਲੇ ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਕਿਸਾਨਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਦੀ ਮਦਦ ਅਤੇ ਸ਼ਕਤੀਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਨਿਰੰਤਰ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਵਚਨਬੱਧ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੀਕੇਯੂ (ਉਗਰਾਹਾ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੀ.ਕੇ.ਐਮ.ਯੂ.) ਦੇ ਬੈਨਰ ਹੇਠ ਇੱਥੇ ਮਟਕਾ ਚੌਕ ਵਿਖੇ ਇਕੱਤਰ ਹੋਏ ਕਿਸਾਨਾਂ ਨਾਲ ਮੁਲਾਕਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਅਤੇ ਹਾਂ-ਪੱਖੀ ਢੰਗ ਨਾਲ ਵਿਚਾਰਿਆ ਜਾਵੇਗਾ। ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਕਰਨ, ਉਨ੍ਹਾਂ ਦੇ ਵਿਚਾਰ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ।
ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਕਿਉਂਕਿ ਕਿਸਾਨ ਨਾ ਸਿਰਫ਼ ਸਾਡੇ ਅਨਦਾਤਾ ਹਨ ਸਗੋਂ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵੀ ਹਨ। ਉਨ੍ਹਾਂ ਕਿਹਾ- ਇਹ ਮੀਟਿੰਗ ਸਰਕਾਰ ਅਤੇ ਕਿਸਾਨ ਭਾਈਚਾਰੇ ਦਰਮਿਆਨ ਖੁੱਲ੍ਹੀ ਗੱਲਬਾਤ ਦੀ ਸ਼ੁਰੂਆਤ ਹੈ, ਜਿਸ ਦਾ ਉਦੇਸ਼ ਕਿਸਾਨਾਂ ਦੀਆਂ ਚੁਣੌਤੀਆਂ ਦਾ ਹੱਲ ਲੱਭਣਾ ਅਤੇ ਉਨ੍ਹਾਂ ਨੂੰ ਵਿਕਾਸਸ਼ੀਲ ਖੇਤੀ ਢਾਂਚੇ ਵਿੱਚ ਵਧਣ-ਫੁੱਲਣ ਦੇ ਯੋਗ ਬਣਾਉਣਾ ਹੈ।
ਸੂਬੇ ਦੇ ਕਿਸਾਨ ਆਰਥਿਕਤਾ ਦੀ ਰੀੜ੍ਹ ਦੀ ਹੱਡੀ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਅਤੇ ਸਮਾਜ ਵਿੱਚ ਕਿਸਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਿਸਾਨ ਭਾਈਚਾਰੇ ਦੀ ਮਦਦ ਅਤੇ ਸ਼ਕਤੀਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਨਿਰੰਤਰ ਭਲਾਈ ਨੂੰ ਯਕੀਨੀ ਬਣਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਚੰਡੀਗੜ੍ਹ ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ ਚ ਇੱਕ ਹਜ਼ਾਰ ਲੋਕ ਜਾ ਸਕਣਗੇ, SKM ਦੀ ਮਹਾਪੰਚਾਇਤ ਸ਼ੁਰੂ
ਇਹ ਵੀ ਪੜ੍ਹੋ