Stubble Burning: ਪੰਜਾਬ ਦੀ ਹਵਾ ‘ਚ ਘੁਲਿਆ ਜ਼ਹਿਰ,ਸੂਬਾ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ, ਬਿਨਾਂ ਮਾਸਕ ਪਾਏ ਘਰ ਤੋਂ ਨਾ ਨਿਕਲੋ ਬਾਹਰ
ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 14 ਹਜ਼ਾਰ 173 ਹੋ ਗਈ ਹੈ। 15 ਸਤੰਬਰ ਤੋਂ 31 ਅਕਤੂਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7 ਹਜ਼ਾਰ 673 ਮਾਮਲੇ ਸਾਹਮਣੇ ਆਏ, ਜੋ ਹੁਣ ਚਾਰ ਦਿਨਾਂ ਵਿੱਚ ਕਰੀਬ 45 ਫੀਸਦੀ ਵਧ ਕੇ 14 ਹਜ਼ਾਰ ਦੇ ਕਰੀਬ ਹੋ ਗਏ ਹਨ। ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 3 ਅਤੇ 4 ਨਵੰਬਰ ਦੀਆਂ ਸੈਟੇਲਾਈਟ ਤਸਵੀਰਾਂ ਵਿੱਚ ਪੰਜਾਬ ਦੇ ਹਾਲਾਤ ਦੇਖੇ ਜਾ ਸਕਦੇ ਹਨ। ਸ਼ਨੀਵਾਰ ਨੂੰ ਪੰਜਾਬ ‘ਚ ਪਰਾਲੀ ਸਾੜਨ ਦੇ 1360 ਹੋਰ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਚਾਰ ਦਿਨਾਂ ‘ਚ ਹੀ ਪੰਜਾਬ ‘ਚ ਪਰਾਲੀ ਸਾੜਨ ਦੇ 6 ਹਜ਼ਾਰ 500 ਮਾਮਲੇ ਸਾਹਮਣੇ ਆਏ ਹਨ।
ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 14 ਹਜ਼ਾਰ 173 ਹੋ ਗਈ ਹੈ। 15 ਸਤੰਬਰ ਤੋਂ 31 ਅਕਤੂਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7 ਹਜ਼ਾਰ 673 ਮਾਮਲੇ ਸਾਹਮਣੇ ਆਏ, ਜੋ ਹੁਣ ਚਾਰ ਦਿਨਾਂ ਵਿੱਚ ਕਰੀਬ 45 ਫੀਸਦੀ ਵਧ ਕੇ 14 ਹਜ਼ਾਰ ਦੇ ਕਰੀਬ ਹੋ ਗਏ ਹਨ। ਪੰਜਾਬ ਵਿੱਚ 1 ਨਵੰਬਰ ਨੂੰ 1921, 2 ਨਵੰਬਰ ਨੂੰ 1668, 3 ਨਵੰਬਰ ਨੂੰ 1551 ਅਤੇ 4 ਨਵੰਬਰ ਨੂੰ 1360 ਮਾਮਲੇ ਸਾਹਮਣੇ ਆਏ ਹਨ।
ਪੰਜਾਬ ਦੇ ਸ਼ਹਿਰਾਂ ਦੇ AQI
ਪੰਜਾਬ ਵਿੱਚ ਲਗਾਤਾਰ ਪਰਾਲੀ ਸਾੜਨ ਦਾ ਪੰਜਾਬ ਦੇ ਸ਼ਹਿਰਾਂ ਦੇ AQI ਨੂੰ ਵੀ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਬਠਿੰਡਾ ਦਾ AQI 385, ਲੁਧਿਆਣਾ ਦਾ 301, ਖੰਨਾ ਦਾ 265, ਜਲੰਧਰ ਦਾ 291, ਅੰਮ੍ਰਿਤਸਰ ਦਾ 264, ਪਟਿਆਲਾ ਦਾ 251 ਅਤੇ ਮੰਡੀ ਗੋਬਿੰਦਗੜ੍ਹ ਦਾ AQI 277 ਸੀ।
This is how parali is being burnt 🔥 in Punjab. Clicked this yesterday. pic.twitter.com/aiecmpctaG
— सैंडी जि. ( Sandeep J ) (@MeerutWale__) November 3, 2023
ਇਹ ਵੀ ਪੜ੍ਹੋ
ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਐਡਵਾਈਜ਼ਰੀ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ।
ਇਨਪੁਟ- ਮੋਹਿਤ ਮਲਹੋਤਰਾ