Stubble Burning: ਪੰਜਾਬ ਦੀ ਹਵਾ ‘ਚ ਘੁਲਿਆ ਜ਼ਹਿਰ,ਸੂਬਾ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ, ਬਿਨਾਂ ਮਾਸਕ ਪਾਏ ਘਰ ਤੋਂ ਨਾ ਨਿਕਲੋ ਬਾਹਰ
ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 14 ਹਜ਼ਾਰ 173 ਹੋ ਗਈ ਹੈ। 15 ਸਤੰਬਰ ਤੋਂ 31 ਅਕਤੂਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7 ਹਜ਼ਾਰ 673 ਮਾਮਲੇ ਸਾਹਮਣੇ ਆਏ, ਜੋ ਹੁਣ ਚਾਰ ਦਿਨਾਂ ਵਿੱਚ ਕਰੀਬ 45 ਫੀਸਦੀ ਵਧ ਕੇ 14 ਹਜ਼ਾਰ ਦੇ ਕਰੀਬ ਹੋ ਗਏ ਹਨ। ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਪੰਜਾਬ ਦੇ ਸ਼ਹਿਰਾਂ ਦੇ AQI
ਪੰਜਾਬ ਵਿੱਚ ਲਗਾਤਾਰ ਪਰਾਲੀ ਸਾੜਨ ਦਾ ਪੰਜਾਬ ਦੇ ਸ਼ਹਿਰਾਂ ਦੇ AQI ਨੂੰ ਵੀ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਬਠਿੰਡਾ ਦਾ AQI 385, ਲੁਧਿਆਣਾ ਦਾ 301, ਖੰਨਾ ਦਾ 265, ਜਲੰਧਰ ਦਾ 291, ਅੰਮ੍ਰਿਤਸਰ ਦਾ 264, ਪਟਿਆਲਾ ਦਾ 251 ਅਤੇ ਮੰਡੀ ਗੋਬਿੰਦਗੜ੍ਹ ਦਾ AQI 277 ਸੀ।ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਐਡਵਾਈਜ਼ਰੀ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਇਨਪੁਟ- ਮੋਹਿਤ ਮਲਹੋਤਰਾLoading...
Unable to load recommendations.
Follow Us
