Abohar Murder: ਵੇਅਰਵੈੱਲ ਸ਼ੋਅਰੂਮ ਦੇ ਮਾਲਕ ਦਾ ਹੋਇਆ ਅੰਤਿਮ ਸਸਕਾਰ, ਅਬੋਹਰ ਪਹੁੰਚੇ ਕਈ ਵੱਡੇ ਆਗੂ
Abohar Firing Case: ਸੰਜੇ ਵਰਮਾ ਦੇ ਅੰਤਿਮ ਸੰਸਕਾਰ ਦੌਰਾਨ, ਉਨ੍ਹਾਂ ਦੇ ਭਰਾ ਜਗਤ ਵਰਮਾ ਨੇ ਹੰਝੂਆਂ ਭਰੀ ਆਵਾਜ਼ ਵਿੱਚ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਕਿ ਉਹ ਗੈਂਗਸਟਰਾਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ। ਉਹ ਉਨ੍ਹਾਂ ਨੂੰ ਦੇਸ਼ ਭਰ ਵਿੱਚ ਪਨਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨਾ ਜ਼ਿਆਦਾ ਟੈਕਸ ਦੇਣ ਤੋਂ ਬਾਅਦ ਵੀ ਦੇਸ਼ ਵਿੱਚ ਕਾਰੋਬਾਰੀਆਂ ਲਈ ਕੋਈ ਸੁਰੱਖਿਆ ਨਹੀਂ ਹੈ।

ਫਾਜ਼ਿਲਕਾ ਦੇ ਅਬੋਹਰ ਵਿੱਚ ਨਿਊ ਵੇਅਰਵੈੱਲ ਸ਼ੋਅਰੂਮ ਦੇ ਸੰਚਾਲਕ ਸੰਜੇ ਵਰਮਾ ਦੀ ਸੋਮਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਇੰਦਰਾ ਨਗਰੀ ਦੇ ਸ਼ਿਵਪੁਰੀ ਵਿਖੇ ਕੀਤਾ ਗਿਆ। ਇਸ ਦੌਰਾਨ ‘AAP’, ਭਾਜਪਾ, ਕਾਂਗਰਸ ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਇੱਥੇ ਪਹੁੰਚੇ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਗੈਂਗਸਟਰ ਰਾਜ ਨੂੰ ਲੈ ਕੇ ਇੱਕ ਦੂਜੇ ਨੂੰ ਘੇਰਣ ਵਿੱਚ ਲੱਗੇ ਹਨ।
ਇਸ ਮੌਕੇ ਪੰਜਾਬ BJP ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਪ੍ਰਕਾਸ਼ ਸਿੰਘ ਭੱਟੀ ਤੇ ਮਹਿੰਦਰ ਰਿਣਵਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਸੁਰੇਸ਼ ਸਤੀਜਾ ਤੇ ਹਰਵਿੰਦਰ ਸਿੰਘ ਹੈਰੀ ਨੇ ਸ਼ਿਰਕਤ ਕੀਤੀ ਹੈ।
ਭਾਜਪਾ ਵਰਕਰਾਂ ਨੇ ਕਾਨੂੰਨ ਵਿਵਸਥਾ ਦਾ ਪੁਤਲਾ ਸਾੜਿਆ
ਕਾਰੋਬਾਰੀ ਦੇ ਅੰਤਿਮ ਸੰਸਕਾਰ ਤੋਂ ਬਾਅਦ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਨੇ ਨਾ ਸਿਰਫ਼ ਵਪਾਰਕ ਭਾਈਚਾਰੇ ਲਈ ਸਗੋਂ ਹੋਰ ਭਾਈਚਾਰਿਆਂ ਲਈ ਵੀ ਚਿੰਤਾ ਦਾ ਵਿਸ਼ਾ ਬਣਾਇਆ ਹੈ। ਉਨ੍ਹਾਂ ਕਿਹਾ ਕਿ 5 ਦਰਿਆਵਾਂ ਦੀ ਧਰਤੀ ਪੰਜਾਬ ਦੇ ਨੌਜਵਾਨ ਸਹੀ ਦਿਸ਼ਾ ਵੱਲ ਨਹੀਂ ਜਾ ਰਹੇ ਹਨ। ਨਸ਼ੇ ਦੀ ਦਲਦਲ ‘ਚ ਡਿੱਗ ਰਹੇ ਨੌਜਵਾਨ ਗੈਂਗਸਟਰਾਂ ਦੇ ਪ੍ਰਭਾਵ ਹੇਠ ਆ ਕੇ ਹਥਿਆਰਾਂ ਨਾਲ ਘੁੰਮ ਰਹੇ ਹਨ। ਇਸ ਕਾਰਨ ਪੰਜਾਬ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਗੈਂਗਸਟਰ ਕਲਚਰ ‘ਤੇ ਸਖ਼ਤੀ ਨਾਲ ਰੋਕ ਲਗਾਵੇ ਤੇ ਦੂਜੇ ਪਾਸੇ, ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕਰ ਰਹੀ ਹੈ। ਵਿਧਾਇਕ ਸੰਦੀਪ ਜਾਖੜ ਤੇ ਨਗਰ ਨਿਗਮ ਦੇ ਮੇਅਰ ਵਿਮਲ ਥਥਾਈ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ ਹੈ।
ਭਰਾ ਦੀ ਸਰਕਾਰ ਤੋਂ ਇਨਸਾਫ ਦੀ ਮੰਗ
ਸੰਜੇ ਵਰਮਾ ਦੇ ਅੰਤਿਮ ਸੰਸਕਾਰ ਦੌਰਾਨ, ਉਨ੍ਹਾਂ ਦੇ ਭਰਾ ਜਗਤ ਵਰਮਾ ਨੇ ਰੋਂਦਿਆ ਹੋਇਆ ਸੂਬਾ ਅਤੇ ਕੇਂਦਰ ਸਰਕਾਰ ਤੋਂ ਗੈਂਗਸਟਰਾਂ ਵਿਰੁੱਧ ਪੁਖਤਾ ਕਾਰਵਾਈ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਜ਼ਿਆਦਾ ਟੈਕਸ ਦੇਣ ਤੋਂ ਬਾਅਦ ਵੀ ਦੇਸ਼ ਵਿੱਚ ਕਾਰੋਬਾਰੀਆਂ ਲਈ ਕੋਈ ਸੁਰੱਖਿਆ ਨਹੀਂ ਹੈ। ਉਨ੍ਹਾਂ ਨੇ ਸਾਰੇ ਸਿਆਸਤਦਾਨਾਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦੁਆਇਆ ਜਾਵੇ ਤਾਂ ਜੋ ਉਨ੍ਹਾਂ ਦੇ ਭਰਾ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।
ਇਹ ਵੀ ਪੜ੍ਹੋ
ਸੋਮਵਾਰ ਨੂੰ ਹਮਲਾਵਰਾਂ ਨੇ ਸਰੇਆਮ ਚਲਾਈਆਂ ਸਨ ਗੋਲੀਆਂ
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਅਬੋਹਰ ਵਿੱਚ ਫੈਸ਼ਨ ਡਿਜ਼ਾਈਨਰ ਅਤੇ ਵੱਡੇ ਟੈਕਸਟਾਈਲ ਕਾਰੋਬਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੋਮਵਾਰ ਸਵੇਰੇ, ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲੇ, ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਬਦਮਾਸ਼ਾਂ ਨੇ ਇੱਕ ਬਾਈਕ ਖੋਹੀ ਅਤੇ ਭੱਜ ਗਏ।
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪਹਿਲੀ ਫੁਟੇਜ ਵਿੱਚ, ਅਪਰਾਧੀ ਸ਼ੋਅਰੂਮ ਦੇ ਨੇੜੇ ਇੱਕ ਗੱਡੀ ਦੇ ਪਿੱਛੇ ਲੁਕੇ ਹੋਏ ਅਤੇ ਕਤਲ ਤੋਂ ਪਹਿਲਾਂ ਪਿਸਤੌਲ ਲੋਡ ਕਰਦੇ ਦਿਖਾਈ ਦੇ ਰਹੇ ਹਨ। ਇੱਕ ਹੋਰ ਫੁਟੇਜ ਵਿੱਚ, ਉਹ ਕਤਲ ਤੋਂ ਬਾਅਦ ਬਾਈਕ ਨੂੰ ਕੁਝ ਦੂਰੀ ‘ਤੇ ਛੱਡ ਕੇ ਇੱਕ ਕਾਰ ਵਿੱਚ ਭੱਜਦੇ ਦਿਖਾਈ ਦੇ ਰਹੇ ਹਨ।