ਪੰਜਾਬ ‘ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ, ਅੱਜ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; ਆਉਣ ਵਾਲੇ ਦਿਨਾਂ ‘ਚ ਵਧੇਗੀ ਠੰਡ

Updated On: 

14 Nov 2026 07:27 AM IST

ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੇ ਆਸਾਰ ਹਨ।

ਪੰਜਾਬ ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ, ਅੱਜ 16 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ; ਆਉਣ ਵਾਲੇ ਦਿਨਾਂ ਚ ਵਧੇਗੀ ਠੰਡ

ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੇ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 5.9 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿਖੇ 14.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮਾਹਿਰਾਂ ਮੁਤਾਬਕ ਮੌਸਮ ਦੀ ਇਸ ਤਬਦੀਲੀ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਸੂਬੇ ਵਿੱਚ ਠੰਡ ਦਾ ਅਸਰ ਵਧਣ ਦੀ ਪੂਰੀ ਸੰਭਾਵਨਾ ਹੈ।

ਇਨ੍ਹਾਂ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

15 ਨਵੰਬਰ ਤੋਂ ਫਿਰ ਬਦਲੇਗਾ ਮੌਸਮ

ਮੌਸਮ ਵਿਭਾਗ ਦੇ ਵੇਰਵਿਆਂ ਮੁਤਾਬਕ ਮੌਜੂਦਾ ਪੱਛਮੀ ਗੜਬੜੀ ਮੱਧ-ਵਾਯੂਮੰਡਲ ਵਿੱਚ ਸਮੁੰਦਰੀ ਤਲ ਤੋਂ ਕਰੀਬ 5.8 ਕਿਲੋਮੀਟਰ ਦੀ ਉਚਾਈ ‘ਤੇ ਇੱਕ ਟ੍ਰਫ਼ ਦੇ ਰੂਪ ਵਿੱਚ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਵਿਭਾਗ ਦਾ ਅਨੁਮਾਨ ਹੈ ਕਿ 15 ਨਵੰਬਰ ਤੋਂ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ।

ਚੰਡੀਗੜ੍ਹ ਅਤੇ ਟ੍ਰਾਈਸਿਟੀ ਦਾ ਤਾਪਮਾਨ

ਮੌਸਮ ਵਿਭਾਗ ਵੱਲੋਂ ਜਾਰੀ ਟ੍ਰਾਈਸਿਟੀ ਪੂਰਵ-ਅਨੁਮਾਨ ਅਨੁਸਾਰ 14 ਨਵੰਬਰ ਨੂੰ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 15 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ ਡਿੱਗ ਕੇ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਤੱਕ ਆ ਸਕਦਾ ਹੈ।

ਸਵੇਰ ਅਤੇ ਰਾਤ ਵੇਲੇ ਵਧੇਗੀ ਠੰਡ

ਮੌਸਮ ਮਾਹਿਰਾਂ ਅਨੁਸਾਰ ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਉਣ ਦਾ ਅਨੁਮਾਨ ਹੈ। 16 ਤੋਂ 18 ਨਵੰਬਰ ਦੇ ਦਰਮਿਆਨ ਰਾਤ ਦਾ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਿਸ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਠੰਡ ਦਾ ਪ੍ਰਕੋਪ ਹੋਰ ਵਧ ਜਾਵੇਗਾ।

Loading...
Unable to load recommendations.
Follow Us