FILE PHOTO
Weather Update Today: ਸਾਲ 2023 ਵਿੱਚ ਮੌਸਮ ਆਪਣੇ ਕਈ ਰੰਗ ਦਿਖਾ ਰਿਹਾ ਹੈ।
ਪੰਜਾਬ ਅਤੇ ਹਰਿਆਣਾ (Punjab and Haryana) ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਦੇ ਨਾਲ ਗੜ੍ਹੇਮਾਰੀ ਹੋਈ ਹੈ। ਜੇਕਰ ਗੱਲ ਕਰੀਏ ਸ਼ਨੀਵਾਰ ਸਵੇਰ ਦੀ ਤਾਂ ਪੰਜਾਬ ਦੇ ਵੱਧ ਤੋਂ ਵੱਧ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚਿਆ ਸੀ। ਦੇਰ ਸ਼ਾਮ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੀਂਹ ਦੀ ਸੰਭਾਵਨਾ ਹੈ |
ਮਾਝੇ ਤੇ ਦੁਆਬੇ ‘ਚ ਮੀਂਹ ਪੈਣ ਦੀ ਸੰਭਾਵਨਾ
ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ (Meteorological Department) ਨੇ ਸੋਮਵਾਰ ਤੋਂ ਬੁੱਧਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਰੁਝਾਨ ਬੁੱਧਵਾਰ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ।
ਕਿਸਾਨਾਂ ਨੂੰ ਫਾਇਦਾ ਹੋਵੇਗਾ
ਮਈ ਅਤੇ ਜੂਨ ਮਹੀਨੇ ਵਿੱਚ ਹੋ ਰਗੀ ਬਰਸਾਤ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸਥਿਤੀ ਇਹ ਬਣ ਰਹੀ ਹੈ ਕਿ ਫ਼ਸਲਾਂ ਦਾ ਵਾਧਾ ਚੰਗਾ ਹੋਵੇਗਾ। ਇਸ ਦੇ ਨਾਲ ਹੀ ਅਜਿਹੇ ਮੌਸਮ ਵਿੱਚ ਰਸ ਚੂਸਣ ਵਾਲੇ ਕੀੜਿਆਂ ਦੀ ਮੌਜੂਦਗੀ ਦੀ ਵੀ ਸੰਭਾਵਨਾ ਹੈ। ਕਪਾਹ ਵਰਗੇ ਪੌਦੇ ਗਰਮੀਆਂ ਵਿੱਚ ਉਚਾਈ ਵਿੱਚ ਨਹੀਂ ਵਧਦੇ। ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ।
ਇਸੇ ਕਰਕੇ ਇਸ ਵਾਰ ਬੂਟੇ ਦੀ ਉਚਾਈ ਠੀਕ ਰਹਿਣ ਦੀ ਸੰਭਾਵਨਾ ਹੈ। ਕਿਹਾ ਜਾ ਸਕਦਾ ਹੈ ਕਿ ਕਿਸਾਨਾਂ ਨੂੰ ਵੀ ਲਾਭ ਹੋਣਾ ਯਕੀਨੀ ਹੈ। ਇਸ ਬਰਸਾਤ ਨਾਲ ਝੋਨੇ ਦੀ ਫਸਲ ਦੀ ਬਿਜਾਈ ਵਿੱਚ
ਕਿਸਾਨਾਂ (Farmers) ਨੂੰ ਮਦਦ ਮਿਲੇਗੀ। ਜਮੀਨਾਂ ਵਿੱਚ ਨਮੀ ਹੋਣ ਨਾਲ ਫਸਲ ਲਗਾਉਣ ਵਿੱਚ ਕਿਸਾਨਾਂ ਨੂੰ ਫਾਈਦਾ ਹੋਵੇਗਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ