AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ropeway: ਦੋ ਰੋਪਵੇਅ ਬਣਾਉਣ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਵਿਚਾਲੇ ਬਣੀ ਸਹਿਮਤੀ

CM Maan ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੀਕ ਸੀਜ਼ਨ ਦੌਰਾਨ ਹਿਮਾਚਲ ਪ੍ਰਦੇਸ਼ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ।ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।

Ropeway: ਦੋ ਰੋਪਵੇਅ ਬਣਾਉਣ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਵਿਚਾਲੇ ਬਣੀ ਸਹਿਮਤੀ
ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।
tv9-punjabi
| Published: 29 Mar 2023 14:17 PM IST
Share
ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਸੀਐਮ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਅੱਜ ਸਵੇਰੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਹੋਈ ਮੀਟਿੰਗ ਵਿਚ ਵੱਖ ਵੱਖ ਮਸਲੇ ਤੇ ਗੱਲਬਾਤ ਕੀਤੀ ਗਈ। ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਅਤੇ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।

ਰੋਪਵੇਅ ਦਾ ਦੋਵੇਂ ਰਾਜਾਂ ਦੇ ਸ਼ਰਧਾਲੂਆਂ ਨੂੰ ਮਿਲੇਗਾ ਲਾਭ

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ।

ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਤੇ ਦਿੱਤਾ ਜਾਵੇਗਾ ਜ਼ੋਰ

ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ ‘ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...