Ropeway: ਦੋ ਰੋਪਵੇਅ ਬਣਾਉਣ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਵਿਚਾਲੇ ਬਣੀ ਸਹਿਮਤੀ

Published: 

29 Mar 2023 14:17 PM

CM Maan ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੀਕ ਸੀਜ਼ਨ ਦੌਰਾਨ ਹਿਮਾਚਲ ਪ੍ਰਦੇਸ਼ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ।ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।

Ropeway: ਦੋ ਰੋਪਵੇਅ ਬਣਾਉਣ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਵਿਚਾਲੇ ਬਣੀ ਸਹਿਮਤੀ

ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।

Follow Us On

ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਸੀਐਮ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਅੱਜ ਸਵੇਰੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਹੋਈ ਮੀਟਿੰਗ ਵਿਚ ਵੱਖ ਵੱਖ ਮਸਲੇ ਤੇ ਗੱਲਬਾਤ ਕੀਤੀ ਗਈ।

ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਅਤੇ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।

ਰੋਪਵੇਅ ਦਾ ਦੋਵੇਂ ਰਾਜਾਂ ਦੇ ਸ਼ਰਧਾਲੂਆਂ ਨੂੰ ਮਿਲੇਗਾ ਲਾਭ

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ।

ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਤੇ ਦਿੱਤਾ ਜਾਵੇਗਾ ਜ਼ੋਰ

ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ ‘ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version