ਪੰਜਾਬ ਵਿਧਾਨਸਭਾ ‘ਚ ਪਾਸ ਕੀਤੇ ਗਏ 6 ਮਤੇ, BBMB ਦੇ ਪੁਰਨਗਠਨ ਦੀ ਕੀਤਾ ਮੰਗ
ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਨਹਿਰਾਂ ਅਤੇ ਜਲ ਮਾਰਗਾਂ ਦਾ ਇੱਕ ਨੈੱਟਵਰਕ ਵੱਡੇ ਪੱਧਰ 'ਤੇ ਬਣਾਇਆ ਗਿਆ ਹੈ। ਸਾਲ 2021 ਤੱਕ ਪੰਜਾਬ ਦੇ ਸਿਰਫ 22% ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਹੁਣ 60% ਕਵਰ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਪਾਣੀ ਦੀ ਹਰ ਬੂੰਦ ਕੀਮਤੀ ਹੋ ਗਈ ਹੈ
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਵਿੱਚ, ਬੀਬੀਐਮਬੀ ਦੇ ਪੁਨਰਗਠਨ ਅਤੇ ਹਰਿਆਣਾ ਨੂੰ ਪਾਣੀ ਨਾ ਦੇਣ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 6 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
ਇਹ ਵੀ ਪੜ੍ਹੋ
ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਪ੍ਰਸਤਾਵ ਇਸ ਪ੍ਰਕਾਰ ਹਨ:
- ਪੰਜਾਬ ਆਪਣੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਇੱਕ ਬੂੰਦ ਵੀ ਨਹੀਂ ਦੇਵੇਗਾ। ਪੰਜਾਬ ਮਨੁੱਖੀ ਆਧਾਰ ‘ਤੇ 4,000 ਕਿਊਸਿਕ ਪਾਣੀ ਮੁਹੱਈਆ ਕਰਵਾ ਰਿਹਾ ਹੈ ਅਤੇ ਇਹ ਜਾਰੀ ਰਹੇਗਾ।
- ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਕੇਂਦਰ ਸਰਕਾਰ ਦੀ ਕਠਪੁਤਲੀ ਬਣ ਗਿਆ ਹੈ। ਉਨ੍ਹਾਂ ਵੱਲੋਂ ਬੁਲਾਈਆਂ ਜਾ ਰਹੀਆਂ ਮੀਟਿੰਗਾਂ ਵਿੱਚ ਨਾ ਤਾਂ ਪੰਜਾਬ ਸਰਕਾਰ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਹੱਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਬੋਰਡ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ।
- ਸਤਲੁਜ, ਬਿਆਸ ਅਤੇ ਰਾਵੀ ਦਰਿਆ ਸਿਰਫ਼ ਪੰਜਾਬ ਵਿੱਚੋਂ ਵਗਦੇ ਹਨ। 1981 ਦੇ ਜਲ ਸਮਝੌਤੇ ਵਿੱਚ ਜਿੰਨਾ ਪਾਣੀ ਸੀ, ਉਹ ਹੁਣ ਨਹੀਂ ਹੈ। ਅਜਿਹੀ ਸਥਿਤੀ ਵਿੱਚ, ਇਨ੍ਹਾਂ ਦਰਿਆਵਾਂ ਦੇ ਪਾਣੀ ਦੀ ਵੰਡ ਲਈ ਇੱਕ ਨਵੀਂ ਸੰਧੀ ਕੀਤੀ ਜਾਣੀ ਚਾਹੀਦੀ ਹੈ।
- ਬੀਬੀਐਮਬੀ ਦੀ ਮੀਟਿੰਗ ਬੁਲਾਉਣ ਦੇ ਨਿਯਮ ਹਨ, ਪਰ ਬੋਰਡ ਕਾਨੂੰਨ ਦੀ ਪਾਲਣਾ ਨਹੀਂ ਕਰ ਰਿਹਾ ਹੈ। ਰਾਤ ਨੂੰ ਗੈਰ-ਕਾਨੂੰਨੀ ਢੰਗ ਨਾਲ ਮੀਟਿੰਗ ਬੁਲਾਈ ਜਾ ਰਹੀ ਹੈ। ਸਦਨ ਨਿਰਦੇਸ਼ ਦਿੰਦਾ ਹੈ ਕਿ ਬੀਬੀਐਮਬੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
- ਭਾਖੜਾ ਡੈਮ ਤੋਂ ਕਿਸ ਰਾਜ ਨੂੰ ਕਿੰਨਾ ਪਾਣੀ ਦੇਣਾ ਹੈ, ਇਹ 1981 ਦੇ ਜਲ ਸੰਧੀ ਵਿੱਚ ਲਿਖਿਆ ਹੈ। ਬੀਬੀਐਮਬੀ ਕੋਲ ਇਸ ਨੂੰ ਬਦਲਣ ਦਾ ਕੋਈ ਅਧਿਕਾਰ ਨਹੀਂ ਹੈ। ਜੇਕਰ ਬੀਬੀਐਮਬੀ ਕੋਈ ਫੈਸਲਾ ਲੈਂਦਾ ਹੈ, ਤਾਂ ਇਹ ਗੈਰ-ਸੰਵਿਧਾਨਕ ਹੈ। ਬੀਬੀਐਮਬੀ ਨੂੰ ਅਜਿਹੇ ਫੈਸਲੇ ਲੈਣ ਤੋਂ ਬਚਣਾ ਚਾਹੀਦਾ ਹੈ।
- ਕੇਂਦਰ ਸਰਕਾਰ ਨੂੰ ਡੈਮ ਸੇਫਟੀ ਐਕਟ-2021 ਦੇ ਪ੍ਰਸਤਾਵ ਨੂੰ ਵਾਪਸ ਲੈਣਾ ਚਾਹੀਦਾ ਹੈ। ਪੰਜਾਬ ਸਰਕਾਰ ਇਸ ਐਕਟ ਨੂੰ ਸਵੀਕਾਰ ਨਹੀਂ ਕਰਦੀ।
ਵਿਧਾਨਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਨਹਿਰਾਂ ਅਤੇ ਜਲ ਮਾਰਗਾਂ ਦਾ ਇੱਕ ਨੈੱਟਵਰਕ ਵੱਡੇ ਪੱਧਰ ‘ਤੇ ਬਣਾਇਆ ਗਿਆ ਹੈ। ਸਾਲ 2021 ਤੱਕ ਪੰਜਾਬ ਦੇ ਸਿਰਫ 22% ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਹੁਣ 60% ਕਵਰ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਪਾਣੀ ਦੀ ਹਰ ਬੂੰਦ ਕੀਮਤੀ ਹੋ ਗਈ ਹੈ ਤੇ ਇਸ ਕੋਲ ਹੁਣ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਦੀ ਵਾਧੂ ਮਾਤਰਾ ਨਹੀਂ ਹੈ।