AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਿਰੀ ਦਿਨ, 2 ਬਿੱਲ ਤੇ ਵੱਖ-ਵੱਖ ਰਿਪੋਰਟਾਂ ਹੋਣਗੀਆਂ ਪੇਸ਼

ਬਜਟ ਇਜਲਾਸ ਦਾ ਆਖਿਰੀ ਦਿਨ ਵੀ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਹਮਲਾਵਰ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਕਹਿ ਚੁੱਕੇ ਹਨ ਕਿ ਜਦੋਂ ਤੱਕ ਵਿਧਾਇਕ ਖਹਿਰਾ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਿਰੀ ਦਿਨ, 2 ਬਿੱਲ ਤੇ ਵੱਖ-ਵੱਖ ਰਿਪੋਰਟਾਂ ਹੋਣਗੀਆਂ ਪੇਸ਼
ਬਜਟ ਇਜਲਾਸ ਦਾ ਅੱਜ ਆਖਿਰੀ ਦਿਨ, 2 ਬਿੱਲ ਤੇ ਵੱਖ-ਵੱਖ ਰਿਪੋਰਟਾਂ ਹੋਣਗੀਆਂ ਪੇਸ਼
tv9-punjabi
| Updated On: 16 Mar 2026 10:46 AM IST
Share

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਿਰੀ ਦਿਨ ਹੈ। ਬਜਟ ਇਜਲਾਸ ਦੇ ਆਖਿਰੀ ਦਿਨ 2 ਬਿੱਲ ਤੇ 12 ਰਿਪੋਰਟਾਂ ਤੇ ਦਸਤਾਵੇਜ਼ ਪੇਸ਼ ਕੀਤੀਆਂ ਜਾਣਗੀਆਂ। ਇਸ ‘ਚ ਪੰਜਾਬ ਰੈਗੂਲੇਸ਼ਨ ਆਫ ਕ੍ਰਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ (ਸੋਧ) ਬਿੱਲ 2026 ਤੇ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ ਪੰਜਾਬ ਬਿੱਲ 2026 ਮੁੱਖ ਹੋਵੇਗਾ।

ਬਜਟ ਇਜਲਾਸ ਦਾ ਆਖਿਰੀ ਦਿਨ ਵੀ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਔਰਤਾਂ ਬਾਰੇ ਵਿਵਾਦਿਤ ਟਿੱਪਣੀ ‘ਤੇ ਹਮਲਾਵਰ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਕਹਿ ਚੁੱਕੇ ਹਨ ਕਿ ਜਦੋਂ ਤੱਕ ਵਿਧਾਇਕ ਖਹਿਰਾ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

ਬਜਟ ਇਜਲਾਸ ਦੇ ਆਖਿਰੀ ਦਿਨ ਭਾਰਤ ਦੇ ਕੰਪਟਰੋਲਰ ਤੇ ਆਡੀਟਰ ਜਨਰਲ (CAG) ਦੀ 2023-24 ਰਿਪੋਰਟ ਤੇ 2025 ਦੀਆਂ ਵੱਖ-ਵੱਖ ਰਿਪੋਰਟਾਂ ਜਿਨ੍ਹਾਂ ‘ਚ ਰਾਜ ਵਿੱਤ, ਪਬਲਿਕ ਸੈਕਟਰ ਦੇ ਉੱਦਮ, ਮਾਲੀਆ, ਲੋਕਲ ਬਾਡੀਜ਼ ਤੇ ਪ੍ਰਬੰਧਨ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੂਬੇ ਦੇ ਵਿੱਤ ਖਾਤੇ ਤੇ ਨਿਯੋਜਨ ਖਾਤੇ ਦੇ ਲੇਖੇ ਵੀ ਪੇਸ਼ ਕੀਤੇ ਜਾਣਗੇ। ਬੁੱਢਾ ਦਰਿਆ ਤੇ ਘੱਗਰ ਦਰਿਆ ਕਮੇਟੀ (2022-26) ਆਪਣੀ ਰਿਪੋਰਟ ਪੇਸ਼ ਕਰੇਗੀ।

ਸੀਐਮ ਮਾਨ ਕਰਨਗੇ ਪ੍ਰੈੱਸ ਕਾਨਫਰੰਸ

ਮੁੱਖ ਮੰਤਰੀ ਭਵਗੰਤ ਸਿੰਘ ਮਾਨ ਅੱਜ ਵੱਡੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਦਰਅਸਲ, ਅੱਜ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਜਾ ਰਹੇ ਹਨ, ਇਸ ਦੌਰਾਨ ਮੁੱਖ ਮੰਤਰੀ ਮਾਨ ਅੱਜ ਆਪਣੀ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲੱਬਧੀਆਂ ਦੱਸਣਗੇ। ਉੱਥੇ ਹੀ, ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖਿਰੀ ਦਿਨ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਬਜਟ ਸੈਸ਼ਨ ਦੌਰਾਨ ਆਪਣੀਆਂ ਨਵੀਆਂ ਸਕੀਮਾਂ ਤੇ ਲੋਕ ਹਿੱਤਾਂ ਦੀ ਗੱਲ ਕਰ ਸਕਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਬਜਟ ਇਜਲਾਸ ਚ ਜੋ ਸਕੀਮਾਂ ਅਸੀਂ ਲੋਕਾਂ ਦੇ ਹਿੱਤ ਚ ਲੈ ਕੇ ਆਏ ਹਾਂ, ਤਾਂ ਲੋਕ ਇਹ ਨਾ ਸੋਚਣ ਕਿ ਬਸ ਇਹ ਆਖਿਰੀ ਹਨ। ਉਨ੍ਹਾਂ ਨੇ ਕਿਹਾ ਸੀ ਕਿ ਲੋਕਾਂ ਦੀ ਭਲਾਈ ਲਈ ਉਹ ਹੋਰ ਵੀ ਸਕੀਮਾਂ ਲੈ ਕੇ ਆਉਣਗੇ ਤੇ ਇਹ ਉਨ੍ਹਾਂ ਦੇ ਲਈ ਇਹ ਬੋਨਸ ਹੋਵੇਗਾ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਮਾਨ ਹੋਰ ਵੀ ਕਈ ਵੱਡੇ ਐਲਾਨ ਕਰ ਸਕਦੇ ਹਨ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...