AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸ਼ੈਡਿਊਲ ਜਾਰੀ, ਪਹਿਲੀ ਵਾਰ ਐਤਵਾਰ ਨੂੰ ਬਜਟ ਹੋਵੇਗਾ ਪੇਸ਼; ਕੀ ਹੈ ਕਾਰਨ?

ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 7 ਮਾਰਚ ਨੂੰ ਛੁੱਟੀ ਰਹੇਗੀ ਤੇ 8 ਮਾਰਚ, ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਤੇ ਧੰਨਵਾਦ ਪ੍ਰਸਤਾਵ ਲਿਆਂਦਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸ਼ੈਡਿਊਲ ਜਾਰੀ, ਪਹਿਲੀ ਵਾਰ ਐਤਵਾਰ ਨੂੰ ਬਜਟ ਹੋਵੇਗਾ ਪੇਸ਼; ਕੀ ਹੈ ਕਾਰਨ?
ਪੰਜਾਬ ਅਸੈਂਬਲੀ
amanpreet-kaur
| Updated On: 02 Mar 2026 15:31 PM IST

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਇਜਲਾਸ ਦੀ ਸ਼ੁਰੂਆਤ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੋਂ ਹੋਵੇਗੀ। ਪਹਿਲੇ ਦਿਨ ਦਾ ਇਜਲਾਸ ਸ਼ਰਧਾਂਜਲੀ ਤੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 7 ਮਾਰਚ ਨੂੰ ਛੁੱਟੀ ਰਹੇਗੀ ਤੇ 8 ਮਾਰਚ, ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

8 ਮਾਰਚ ਨੂੰ ਮਹਿਲਾ ਦਿਵਸ ਮਨਾਇਆ ਜਾਂਦਾ ਹੈ, ਅਜਿਹੇ ‘ਚ ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮਹਿਲਾਵਾਂ ਨੂੰ ਲੈ ਕੇ ਕੁੱਝ ਵੱਡੇ ਐਲਾਨ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਰੁਪਏ ਦੇਣ ਦੀ ਘੋਸ਼ਣਾ ਕਰ ਸਕਦੀ ਹੈ।

ਜਾਣਕਾਰੀ ਮੁਤਾਬਕ, ਇਸ ਤੋਂ ਬਾਅਦ 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਤੇ ਧੰਨਵਾਦ ਪ੍ਰਸਤਾਵ ਲਿਆਂਦਾ ਜਾਵੇਗਾ। 10 ਤੇ 11 ਮਾਰਚ ਨੂੰ ਬਜਟ ‘ਤੇ ਚਰਚਾ ਹੋਵੇਗੀ। ਇਸ ਦੌਰਾਨ ਸਾਰੇ ਵਿਧਾਇਕਾਂ ਨੂੰ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਬੋਲਣ ਲਈ ਸਮਾਂ ਦਿੱਤਾ ਜਾਵੇਗਾ। 12 ਮਾਰਚ ਨੂੰ ਗੈਰ-ਸਰਕਾਰੀ ਕਾਰਜ (ਨਾਨ- ਆਫਿਸ਼ੀਅਲ ਬਿਜਨੈਸ) ਹੋਵੇਗਾ।

ਸੈਸ਼ਨ ਦੇ ਵਿਚਕਾਰ 13 ਤੋਂ 15 ਮਾਰਚ ਨੂੰ ਛੁੱਟੀ ਰਹੇਗੀ। ਇਸ ਦੌਰਾਨ ਮੁਹਾਲੀ ‘ਚ ‘ਇਨਵੈਸਟ ਪੰਜਾਬ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ‘ਚ ਦੇਸ਼-ਵਿਦੇਸ਼ ਦੇ ਨਿਵੇਸ਼ਕ ਪੰਜਾਬ ‘ਚ ਨਿਵੇਸ਼ ਦੀਆਂ ਸੰਭਾਵਨਾ ਲੈ ਕੇ ਪਹੁੰਚਣਗੇ। 16 ਮਾਰਚ ਨੂੰ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖ਼ਿਰੀ ਬਜਟ ਇਜਲਾਸ ਹੋਵੇਗਾ। ਪੰਜਾਬ ‘ਚ ਅਗਲੇ ਸਾਲ ਯਾਨੀ ਕਿ 2027 ਨੂੰ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਨਵੀਂ ਸਰਕਾਰ ਬਣੇਗੀ।

13 ਤੋਂ 15 ਮਾਰਚ 2026 ਨੂੰ ਮੋਹਾਲੀ ‘ਚ ਹੋਵੇਗਾ ਸਮਿਟ

ਪੰਜਾਬ ਸਰਕਾਰ ਦਾ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਮੈਂਟ ਸਮਿਟ 13 ਤੋਂ 15 ਮਾਰਚ 2026 ਨੂੰ ਮੋਹਾਲੀ ਚ ਹੋਵੇਗਾ, ਜੋ ਸੂਬੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਬਣਾਵੇਗਾ। ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ਤੇ ਨਿਵੇਸ਼ ਦੇ ਲਈ ਸਭ ਤੋਂ ਪਸੰਦੀਦਾ ਜਗ੍ਹਾ ਦੇ ਰੂਪ ਚ ਉਭਰਿਆ ਹੈ ਤੇ ਇਹ ਇਤਿਹਾਸਿਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਨਵੀਂ ਰਫਤਾਰ ਦੇਣ ਦੇ ਲਈ ਪ੍ਰਦੇਸ਼ ਦੀ ਤਕਦੀਰ ਰਚਣ ਦੇ ਲਈ ਸਮਰੱਥਾ ਪ੍ਰਦਾਨ ਕਰੇਗਾ।

ਸਮੂਹਿਕ ਸਲਾਹ-ਮਸ਼ਵਰੇ ਦੀ ਲੋੜ ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਅੰਤਰਰਾਸ਼ਟਰੀ ਉਦਯੋਗਿਕ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਦੇ ਉਦਯੋਗ ਲਈ ਇੱਕ ਉਦਯੋਗ-ਅਨੁਕੂਲ ਕਾਰਜ ਯੋਜਨਾ ਤਿਆਰ ਕਰਨ ਲਈ ਇੱਕ ਸਹਿਮਤੀ ਵਿਕਸਤ ਕੀਤੀ ਜਾਵੇਗੀ। ਪੰਜਾਬੀਆਂ ਦੇ ਮੋਹਰੀ ਗੁਣਾਂ ਤੇ ਉੱਦਮੀ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਕਿਹਾ ਸੀ ਕਿ, ਆਪਣੀ ਹਿੰਮਤ ਤੇ ਯੋਗਤਾ ਨਾਲ, ਪੰਜਾਬੀ ਦੁਨੀਆ ਚ ਕਿਤੇ ਵੀ ਅਚੰਭੇ ਕਰ ਸਕਦੇ ਹਨ।

ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਇੱਕ ਵੱਡਾ ਮੌਕਾ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਸੂਬੇ ਚ ਨਿਵੇਸ਼ ਦੇ ਮੌਕਿਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ, ਜੋ ਦੇਸ਼ ਭਰ ਚ ਸਭ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਸ਼ਾਲ ਸਮਾਗਮ ਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਚ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਤੋਂ ਭਾਰੀ ਸਮਰਥਨ ਮਿਲਿਆ ਹੈ। ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਆਧਾਰ, ਖੇਤੀਬਾੜੀ ਖੇਤਰ, ਪਹਿਲਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਵਿਆਪਕ ਉਦਯੋਗੀਕਰਨ ਹੀ ਕਮਜ਼ੋਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਇੱਕੋ-ਇੱਕ ਹੱਲ ਹੈ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...