AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਵੇਗੀ ਸੁਣਵਾਈ, ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ

ਪਟੀਸ਼ਨ ਕਰਤਾ ਵੱਲੋਂ ਕਿਹਾ ਕਿ ਉਹ ਸਭ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਚੁੱਕਣ ਦਾ ਪੂਰਾ ਹੱਕ ਹੈ। ਉਨ੍ਹਾਂ ਨੇ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਕੀਤੀ ਗਈ ਹੈ, ਜਿਸ 'ਤੇ 22 ਨਵੰਬਰ ਯਾਨੀ ਅੱਜ ਸੁਣਵਾਈ ਹੋਵੇਗੀ।

ਪ੍ਰਤਾਪ ਬਾਜਵਾ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਹੋਵੇਗੀ ਸੁਣਵਾਈ, ਵਿਧਾਨ ਸਭਾ ਕਵਰੇਜ 'ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ
ਪ੍ਰਤਾਪ ਸਿੰਘ ਬਾਜਵਾ
tv9-punjabi
| Updated On: 22 Nov 2023 08:18 AM IST
Share

ਵਿਰੋਧੀ ਧਿਰ ਨੂੰ ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸੰਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ‘ਤੇ ਸਿਰਫ ਸਰਕਾਰ ਅਤੇ ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਗਾਇਆ ਹੈ।

‘ਵਿਰੋਧੀ ਨੇਤਾਵਾਂ ਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਕੀਤਾ ਨਜ਼ਰਅੰਦਾਜ਼’

ਪੰਜਾਬ ਹਰਿਆਣਾ ਹਾਈ ਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ‘ਤੇ 22 ਨਵੰਬਰ ਬੁੱਧਵਾਰ ਯਾਨੀ ਅੱਜ ਸੁਣਵਾਈ ਹੋਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਇਸ ਸਰਕਾਰ ਦਾ ਜਦੋਂ ਵੀ ਵਿਧਾਨ ਸਭਾ ਦਾ ਸੈਸ਼ਨ ਹੁੰਦਾ ਹੈ ਤਾਂ ਇਸ ਦੀ ਲਾਈਵ ਕਵਰੇਜ ਦੌਰਾਨ ਸਾਰਾ ਧਿਆਨ ਸਰਕਾਰ ਅਤੇ ਇਸ ਦੇ ਨੇਤਾਵਾਂ ‘ਤੇ ਹੁੰਦਾ ਹੈ। ਵਿਰੋਧੀ ਨੇਤਾਵਾਂ ਅਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ‘ਚ ਦਾਇਰ

ਪਟੀਸ਼ਨ ਕਰਤਾ ਵੱਲੋਂ ਕਿਹਾ ਕਿ ਉਹ ਸਭ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਚੁੱਕਣ ਦਾ ਪੂਰਾ ਹੱਕ ਹੈ। ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ‘ਚ ਦਾਇਰ ਕੀਤੀ ਗਈ ਹੈ, ਜਿਸ ‘ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...