AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਫਿਰ ਹੋਵੇਗਾ BJP-ਅਕਾਲੀ ਦਲ ਗਠਜੋੜ? 2027 ਦੀਆਂ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ ‘ਤੇ ਵੱਡੀ ਹਲਚਲ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਵਾਂ ਜ਼ੋਰ ਫੜ ਰਹੀਆਂ ਹਨ। ਖ਼ਬਰ ਏਜੰਸੀ ਏ.ਐੱਨ.ਆਈ. (ANI) ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਦੋਵੇਂ ਪਾਰਟੀਆਂ ਗਠਜੋੜ ਨੂੰ ਅੰਤਿਮ ਰੂਪ ਦੇਣ ਦੇ ਬੇਹੱਦ ਕਰੀਬ ਹਨ।

ਪੰਜਾਬ 'ਚ ਫਿਰ ਹੋਵੇਗਾ BJP-ਅਕਾਲੀ ਦਲ ਗਠਜੋੜ? 2027 ਦੀਆਂ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ 'ਤੇ ਵੱਡੀ ਹਲਚਲ
Ai Genrated Photo
tv9-punjabi
| Updated On: 25 Aug 2026 19:23 PM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਵਾਂ ਜ਼ੋਰ ਫੜ ਰਹੀਆਂ ਹਨ। ਖ਼ਬਰ ਏਜੰਸੀ ਏ.ਐੱਨ.ਆਈ. (ANI) ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਦੋਵੇਂ ਪਾਰਟੀਆਂ ਗਠਜੋੜ ਨੂੰ ਅੰਤਿਮ ਰੂਪ ਦੇਣ ਦੇ ਬੇਹੱਦ ਕਰੀਬ ਹਨ। ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਇਸ ਵਾਰ ਭਾਜਪਾ ਗਠਜੋੜ ਵਿੱਚ ‘ਸੀਨੀਅਰ ਪਾਰਟਨਰ’ ਭਾਵ ਵੱਡੇ ਭਰਾ ਦੀ ਭੂਮਿਕਾ ਵਿੱਚ ਨਜ਼ਰ ਆ ਸਕਦੀ ਹੈ।

ਸੂਤਰਾਂ ਅਨੁਸਾਰ ਦੋਵਾਂ ਧਿਰਾਂ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਕਾਫ਼ੀ ਅੱਗੇ ਵਧ ਚੁੱਕੀ ਹੈ। ਇਸ ਦਾ ਅਹਿਮ ਸੰਕੇਤ ਇਹ ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਥਿਤ ਤੌਰ ‘ਤੇ ਆਪਣੇ ਆਗੂਆਂ ਨੂੰ ਪੇਂਡੂ ਖੇਤਰਾਂ ਦੀਆਂ ਕੁਝ ਸੀਟਾਂ ‘ਤੇ ਤਿਆਰੀਆਂ ਮੱਠੀਆਂ ਕਰਨ ਲਈ ਕਿਹਾ ਹੈ।

ਦੂਜੇ ਪਾਸੇ, ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਹਾਲ ਹੀ ਵਿੱਚ ਆਪਣੇ ਪੰਜਾਬ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸਾਰੀਆਂ ਸੀਟਾਂ ‘ਤੇ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਸੂਤਰਾਂ ਮੁਤਾਬਕ ਉਨ੍ਹਾਂ ਨੇ ਅਕਾਲੀ ਦਲ ਨਾਲ ਭਵਿੱਖੀ ਗਠਜੋੜ ਦੀ ਸੰਭਾਵਨਾ ਨੂੰ ਸਿਰੇ ਤੋਂ ਖ਼ਾਰਜ ਨਹੀਂ ਕੀਤਾ ਹੈ।

ਭਾਜਪਾ ਵੱਲੋਂ ਸਾਰੀਆਂ 117 ਸੀਟਾਂ ‘ਤੇ ਜ਼ੋਰ ਲਗਾਉਣਾ ਅਤੇ ਅਕਾਲੀ ਦਲ ਦਾ ਪੇਂਡੂ ਸੀਟਾਂ ‘ਤੇ ਚੋਣ ਸਰਗਰਮੀਆਂ ਘਟਾਉਣਾ, ਸੀਟਾਂ ਦੀ ਨਵੀਂ ਵੰਡ ਬਾਰੇ ਚਰਚਾਵਾਂ ਨੂੰ ਹੋਰ ਹਵਾ ਦੇ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਭਾਜਪਾ ਇਸ ਵਾਰ ਪੁਰਾਣੇ ਸਮਝੌਤੇ ਨਾਲੋਂ ਕਿਤੇ ਵੱਧ ਸੀਟਾਂ ‘ਤੇ ਚੋਣ ਲੜਨ ਦਾ ਦਾਅਵਾ ਪੇਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਲੰਮਾ ਸਮਾਂ ਭਾਈਵਾਲ ਰਹੇ ਹਨ, ਪਰ ਸਾਲ 2020 ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਵਾਂ ਦਾ ਗਠਜੋੜ ਟੁੱਟ ਗਿਆ ਸੀ। ਹਾਲਾਂਕਿ ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਸਨ।

ਢਿੱਲੋਂ ਬੋਲੇ- ਕੋਈ ਗਠਜੋੜ ਨਹੀਂ, ਵੜਿੰਗ ਨੇ ਕਿਹਾ- ਕਸਮ ਖਾ ਕੇ ਦੱਸੋ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਜਪਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਅਫ਼ਵਾਹਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਪਾਰਟੀ ਕਿਸੇ ਵੀ ਗਠਜੋੜ ਵਿੱਚ ਸ਼ਾਮਲ ਨਹੀਂ ਹੈ ਅਤੇ ਉਹ ਆਪਣੇ ਦਮ ‘ਤੇ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਕੱਲਿਆਂ ਚੋਣ ਲੜ ਕੇ ਸਰਕਾਰ ਬਣਾਵੇਗੀ।

ਢਿੱਲੋਂ ਦੇ ਇਸ ਬਿਆਨ ‘ਤੇ ਤਨਜ਼ ਕੱਸਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਸਮ ਖਾ ਕੇ ਸਪੱਸ਼ਟ ਕਰੇ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗੁਪਤ ਜਾਂ ਖੁੱਲ੍ਹਾ ਗਠਜੋੜ ਨਹੀਂ ਕਰ ਰਹੀ।

ਕੌਮੀ ਜਨਰਲ ਸਕੱਤਰ ਨੇ ਲਿਆ ਜ਼ਮੀਨੀ ਫੀਡਬੈਕ

ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਪੰਜਾਬ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਫੀਡਬੈਕ ਹਾਸਲ ਕੀਤਾ। ਉਨ੍ਹਾਂ 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਲੁਧਿਆਣਾ ਵਿਖੇ ਉਨ੍ਹਾਂ ਪੁਰਾਣੇ ਟਕਸਾਲੀ ਵਰਕਰਾਂ ਅਤੇ ਦੂਜੀਆਂ ਪਾਰਟੀਆਂ ਵਿੱਚੋਂ ਭਾਜਪਾ ‘ਚ ਆਏ ਆਗੂਆਂ ਨਾਲ ਜਥੇਬੰਦਕ ਢਾਂਚੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਰਾਣੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਨਵੇਂ ਸਾਥੀਆਂ ਦਾ ਵੀ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਬੀ.ਐੱਲ. ਸੰਤੋਸ਼ ਪੰਜਾਬ ਦੌਰੇ ਦੀ ਮੁਕੰਮਲ ਰਿਪੋਰਟ ਤਿਆਰ ਕਰਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਸੌਂਪਣਗੇ।

ਰੱਖੜ ਪੁੰਨਿਆ ਮੌਕੇ ਸਿੱਖ ਬਹੁਗਿਣਤੀ ਖੇਤਰ ‘ਚ ਤਾਕਤ ਦਿਖਾਏਗੀ ਭਾਜਪਾ

ਇਸ ਦੌਰਾਨ ਬਾਬਾ ਬਕਾਲਾ ਵਿਖੇ ਇਤਿਹਾਸਕ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੀ ਸਿਆਸੀ ਕਾਨਫਰੰਸ ਰਾਹੀਂ ਭਾਜਪਾ ਇੱਕ ਵੱਡਾ ਸਿਆਸੀ ਸੁਨੇਹਾ ਦੇਣ ਦੀ ਤਿਆਰੀ ਵਿੱਚ ਹੈ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਜਪਾ ਇਸ ਰਵਾਇਤੀ ਅਤੇ ਧਾਰਮਿਕ ਤੌਰ ‘ਤੇ ਅਹਿਮ ਸਮਾਗਮ ਵਿੱਚ ਆਪਣੀ ਸੁਤੰਤਰ ਸਿਆਸੀ ਕਾਨਫਰੰਸ ਕਰਨ ਜਾ ਰਹੀ ਹੈ।

ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਸਿੱਖ ਬਹੁਗਿਣਤੀ ਪੇਂਡੂ ਖੇਤਰਾਂ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਉਣਾ ਅਤੇ ਪਾਰਟੀ ਦੇ ਆਧਾਰ ਨੂੰ ਵਿਸ਼ਾਲ ਕਰਨਾ ਹੈ। ਇਸ ਵਿਸ਼ਾਲ ਇਕੱਠ ਰਾਹੀਂ ਭਾਜਪਾ ਜ਼ਮੀਨੀ ਪੱਧਰ ‘ਤੇ ਆਪਣੀ ਜਥੇਬੰਦਕ ਸਮਰੱਥਾ ਦਾ ਪ੍ਰਦਰਸ਼ਨ ਕਰਨਾ ਚਾਹੁੰਦੀ ਹੈ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ, ਇਸ ਰੈਲੀ ਜ਼ਰੀਏ ਭਾਜਪਾ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਪਣੀ ਸਿਆਸੀ ਤਾਕਤ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਜੇਕਰ ਭਵਿੱਖ ਵਿੱਚ ਕਿਸੇ ਵੀ ਪੱਧਰ ‘ਤੇ ਗਠਜੋੜ ਦੀ ਵਾਰਤਾ ਹੁੰਦੀ ਹੈ ਤਾਂ ਭਾਜਪਾ ਮਜ਼ਬੂਤ ਸਥਿਤੀ ਵਿੱਚ ਰਹਿ ਕੇ ਵੱਧ ਤੋਂ ਵੱਧ ਸੀਟਾਂ ‘ਤੇ ਆਪਣਾ ਦਾਅਵਾ ਠੋਕ ਸਕੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...