BJP-ਅਕਾਲੀ ਦਲ ਦੀ ਨਕਲੀ ਸੀਟਾਂ ਦੀ ਵੰਡ ਸੂਚੀ ਵਾਇਰਲ, SAD ਨੇ ਕਿਹਾ- ਫਰਜ਼ੀ ਪੋਸਟਾਂ ‘ਤੇ ਭਰੋਸਾ ਨਾ ਕਰੋ

Updated On: 

27 Nov 2026 10:37 AM IST

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਅਤੇ ਸ਼ਰਾਰਤੀ ਅਨਸਰ ਸੰਭਾਵਿਤ ਸੀਟਾਂ ਦੀ ਵੰਡ ਸੰਬੰਧੀ ਸੋਸ਼ਲ ਮੀਡੀਆ 'ਤੇ ਇੱਕ ਝੂਠੀ ਸੂਚੀ ਫੈਲਾ ਰਹੇ ਹਨ। ਇਸ ਦਾ ਕੋਈ ਆਧਾਰ ਨਹੀਂ ਹੈ। ਅਕਾਲੀ ਦਲ ਨੇ ਲੋਕਾਂ ਨੂੰ ਜਾਅਲੀ ਪੋਸਟਾਂ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀ

BJP-ਅਕਾਲੀ ਦਲ ਦੀ ਨਕਲੀ ਸੀਟਾਂ ਦੀ ਵੰਡ ਸੂਚੀ ਵਾਇਰਲ, SAD ਨੇ ਕਿਹਾ- ਫਰਜ਼ੀ ਪੋਸਟਾਂ ਤੇ ਭਰੋਸਾ ਨਾ ਕਰੋ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤਿਕ ਮਾਹੌਲ ਗਰਮ ਹੋ ਰਿਹਾ ਹੈ। ਹਰੇਕ ਪਾਰਟੀ ਪਹਿਲਾਂ ਹੀ ਜਨਤਾ ਨੂੰ ਆਪਣੇ ਹੱਕ ਵਿੱਚ ਲੁਭਾਉਣ ਦੀ ਕੋਸ਼ਿਸ਼ ਵਿੱਚ ਜੁਟੀ ਹੋਈ ਹੈ। BJP-ਅਕਾਲੀ ਦਲ ਦੇ ਉਮੀਦਵਾਰਾਂ ਦੀ ਫਰਜ਼ੀ ਸੂਚੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗੱਠਜੋੜ ਤੋਂ ਬਾਅਦ ਉਮੀਦਵਾਰਾਂ ਦੀ ਇੱਕ ਸੂਚੀ ਵਾਇਰਲ ਹੋ ਗਈ ਹੈ। ਜਿਸ ਵਿੱਚ ਉਨ੍ਹਾਂ ਦੀਆਂ ਸਬੰਧਤ ਸੀਟਾਂ ਦਾ ਵੇਰਵਾ ਦਿੱਤਾ ਗਿਆ ਹੈ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸੀਟਾਂ ਦੀ ਵੰਡ ਸਮਝੌਤਿਆਂ ਦੀ ਵਾਇਰਲ ਸੂਚੀ ਨੂੰ ਜਾਅਲੀ ਦੱਸ ਕੇ ਖਾਰਜ ਕਰ ਦਿੱਤਾ ਹੈ।

ਪਾਰਟੀ ਨੇ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਅਤੇ ਸ਼ਰਾਰਤੀ ਅਨਸਰ ਸੰਭਾਵਿਤ ਸੀਟਾਂ ਦੀ ਵੰਡ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਝੂਠੀ ਸੂਚੀ ਫੈਲਾ ਰਹੇ ਹਨ। ਇਸ ਦਾ ਕੋਈ ਆਧਾਰ ਨਹੀਂ ਹੈ। ਅਕਾਲੀ ਦਲ ਨੇ ਲੋਕਾਂ ਨੂੰ ਜਾਅਲੀ ਪੋਸਟਾਂ ‘ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ। ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੀਟਾਂ ਦੀ ਵੰਡ ਦਾ ਸਮਝੌਤਾ ਅੰਤਿਮ ਰੂਪ ਦਿੱਤਾ ਜਾਵੇਗਾ ਤਾਂ ਇਸ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ। ਪਾਰਟੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਘੁੰਮ ਰਹੀਆਂ ਅਜਿਹੀਆਂ ਜਾਅਲੀ ਪੋਸਟਾਂ ‘ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ।

2027 ਤੋਂ ਪਹਿਲਾਂ ਅਕਾਲੀ ਦਲ-ਬੀਜੇਪੀ ਦਾ ਗੱਠਜੋੜ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਧਮਾਕਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ 6 ਸਾਲਾਂ ਬਾਅਦ ਮੁੜ ਗੱਠਜੋੜ ਦਾ ਐਲਾਨ ਕਰ ਦਿੱਤਾ ਹੈ। 24 ਨਵੰਬਰ 2026 ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਦਾ ਐਲਾਨ ਕੀਤਾ।

ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ

ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਅਕਾਲੀ ਦਲ ਤੋਂ ਹੋਵੇਗਾ। ਸੁਖਬੀਰ ਬਾਦਲ ਨੇ ਇਸ ਨੂੰ ਸਿਰਫ਼ ਸਿਆਸੀ ਨਹੀਂ, ਸਗੋਂ ਭਾਵਨਾਤਮਕ ਗੱਠਜੋੜ ਦੱਸਿਆ। ਕਿਸਾਨ ਅੰਦੋਲਨ ਦੌਰਾਨ 2020 ਵਿੱਚ ਟੁੱਟਿਆ ਇਹ ਰਿਸ਼ਤਾ ਹੁਣ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਜੁੜ ਗਿਆ ਹੈ। ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਉਮੀਦ ਹੈ।

Loading...
Unable to load recommendations.
Follow Us
Related Stories