2022 ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜ ਉਮੀਦਵਾਰ ਅਯੋਗ ਕਰਾਰ, ਚੋਣ ਖਰਚਾ ਨਾ ਦੇਣ 'ਤੇ ਕਮਿਸ਼ਨ ਨੇ ਕੀਤੀ ਕਾਰਵਾਈ | Punjab Assembly Election Five candidates commission took action non payment of expenses know details in Punjabi Punjabi news - TV9 Punjabi

2022 ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜ ਉਮੀਦਵਾਰ ਅਯੋਗ ਕਰਾਰ, ਚੋਣ ਖਰਚਾ ਨਾ ਦੇਣ ‘ਤੇ ਕਮਿਸ਼ਨ ਨੇ ਕੀਤੀ ਕਾਰਵਾਈ

Published: 

16 Oct 2024 17:30 PM

ਪੰਜਾਬ ਵਿਧਾਨ ਸਭਾ ਦੀਆਂ 2022 ਚੋਣਾਂ ਵਿੱਚ ਪੰਜ ਉਮੀਦਵਾਰਾਂ ਵਿੱਚੋਂ ਤਿੰਨ ਸੰਗਰੂਰ ਜ਼ਿਲ੍ਹੇ ਦੇ ਅਤੇ ਇੱਕ ਮਾਨਸਾ ਅਤੇ ਫਰੀਦਕੋਟ ਜ਼ਿਲ੍ਹਿਆਂ ਤੋਂ ਹਨ। ਇਨ੍ਹਾਂ ਉਮੀਦਵਾਰਾਂ ਨੇ ਨਿਰਧਾਰਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਸਨ।

2022 ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜ ਉਮੀਦਵਾਰ ਅਯੋਗ ਕਰਾਰ, ਚੋਣ ਖਰਚਾ ਨਾ ਦੇਣ ਤੇ ਕਮਿਸ਼ਨ ਨੇ ਕੀਤੀ ਕਾਰਵਾਈ
Follow Us On

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ ਪੰਜ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਮੁਤਾਬਕ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਜਾਵੇਗਾ। ਉਨ੍ਹਾਂ ਨੂੰ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜ ਉਮੀਦਵਾਰਾਂ ਵਿੱਚੋਂ ਤਿੰਨ ਸੰਗਰੂਰ ਜ਼ਿਲ੍ਹੇ ਦੇ ਹਨ ਅਤੇ ਇੱਕ-ਇੱਕ ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਦਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਸ਼ਕਤੀ ਕੁਮਾਰ ਗੁਪਤਾ, ਸੰਗਰੂਰ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚ ਉਠਿਆ ਡੇਰਾ ਸੱਚਾ ਸੌਦਾ ਮੁਖੀ ਦਾ ਮਾਮਲਾ: ਢਾਈ ਸਾਲਾਂ ਚ ਨਹੀਂ ਮਿਲੀ ਕੇਸ ਚਲਾਉਣ ਦੀ ਮਨਜ਼ੂਰੀ, ਸੈਸ਼ਨ ਵਧਾਉਣ ਦੀ ਕੀਤੀ ਮੰਗ

Exit mobile version