AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

2027 ਚੋਣਾਂ ਲਈ ਸਿਆਸੀ ਪਾਰਟੀਆਂ ਮੈਦਾਨ ਚ ਨਿੱਤਰੀਆਂ, AAP ਦੀ ਘਰ-ਘਰ ਮੁਹਿੰਮ ਤਾਂ BJP ਦੀ ਨਸ਼ਾ ਮੁਕਤ ਯਾਤਰਾ; ਪੜ੍ਹੋ ਪੂਰੀ ਰਿਪੋਰਟ

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸਿਆਸੀ ਪਾਰਟੀਆਂ ਨੇ ਜ਼ਮੀਨੀ ਮੁਹਿੰਮਾਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਸਾਢੇ ਚਾਰ ਸਾਲਾਂ ਦੇ ਵਿਕਾਸ ਮਾਡਲ ਨੂੰ ਘਰ-ਘਰ ਲਿਜਾ ਰਹੀ ਹੈ, ਜਦਕਿ ਭਾਜਪਾ ਸਾਰੀਆਂ 117 ਸੀਟਾਂ 'ਤੇ ਇਕੱਲਿਆਂ ਲੜਨ ਲਈ 'ਨਸ਼ਾ ਮੁਕਤ ਯਾਤਰਾ' ਕੱਢ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਡੇ ਬਾਦਲ ਦੀ ਵਿਰਾਸਤ 'ਤੇ ਟੇਕ ਰੱਖ ਰਿਹਾ ਹੈ ਅਤੇ ਕਾਂਗਰਸ ਅੰਦਰੂਨੀ ਧੜੇਬੰਦੀ ਭੁਲਾ ਕੇ ਸਮੂਹਿਕ ਅਗਵਾਈ ਹੇਠ ਮੈਦਾਨ ਵਿੱਚ ਡਟੀ ਹੈ।

2027 ਚੋਣਾਂ ਲਈ ਸਿਆਸੀ ਪਾਰਟੀਆਂ ਮੈਦਾਨ ਚ ਨਿੱਤਰੀਆਂ, AAP ਦੀ ਘਰ-ਘਰ ਮੁਹਿੰਮ ਤਾਂ BJP ਦੀ ਨਸ਼ਾ ਮੁਕਤ ਯਾਤਰਾ; ਪੜ੍ਹੋ ਪੂਰੀ ਰਿਪੋਰਟ
tv9-punjabi
| Published: 22 Sep 2026 21:01 PM IST
Share

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਸਿਆਸੀ ਸਰਗਰਮੀਆਂ ਸਿਖ਼ਰਾਂ ‘ਤੇ ਪਹੁੰਚ ਚੁੱਕੀਆਂ ਹਨ। ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੀ ਸ਼ੁਰੂਆਤੀ ਚੋਣ ਰਣਨੀਤੀ ਜ਼ਮੀਨੀ ਪੱਧਰ ‘ਤੇ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਇੱਕ ਪਾਸੇ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਕਰੀਬ ਸਾਢੇ ਚਾਰ ਸਾਲਾਂ ਦੇ ਕੰਮਕਾਜ ਅਤੇ ਵਿਕਾਸ ਮਾਡਲ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਜੁਟੀ ਹੋਈ ਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਕੇਂਦਰ ਅਤੇ ਹੋਰਨਾਂ ਸੂਬਿਆਂ ਵਿੱਚ ਆਪਣੀਆਂ ਸਰਕਾਰਾਂ ਦੇ ਟਰੈਕ ਰਿਕਾਰਡ ਨੂੰ ਆਧਾਰ ਬਣਾ ਕੇ ਪੰਜਾਬੀਆਂ ਸਾਹਮਣੇ ਨਵਾਂ ਬਦਲ ਪੇਸ਼ ਕਰ ਰਹੀ ਹੈ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਅਤੇ ਆਪਣੇ ਰਵਾਇਤੀ ਪੰਥਕ ਵੋਟ ਬੈਂਕ ਨੂੰ ਮੁੜ ਮਜ਼ਬੂਤ ਕਰਨ ਲਈ ਪੂਰਾ ਤਾਣ ਲਾ ਰਿਹਾ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਅੰਦਰੂਨੀ ਧੜੇਬੰਦੀ ਤੋਂ ਉੱਪਰ ਉੱਠ ਕੇ ਜਨਤਾ ਵਿੱਚ ਇਕਜੁੱਟਤਾ ਦਾ ਵੱਡਾ ਸੁਨੇਹਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਕੱਢੀਆਂ ਜਾ ਰਹੀਆਂ ਯਾਤਰਾਵਾਂ, ਵਿਸ਼ਾਲ ਰੈਲੀਆਂ ਅਤੇ ਘਰ-ਘਰ ਰਾਬਤਾ ਮੁਹਿੰਮਾਂ ਨੇ ਸੂਬੇ ਦਾ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ।

ਆਮ ਆਦਮੀ ਪਾਰਟੀ: ਵਿਕਾਸ ਮਾਡਲ ਨੂੰ ਘਰ-ਘਰ ਲਿਜਾਣ ਦੀ ਵਿਸ਼ੇਸ਼ ਮੁਹਿੰਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਨੁਸਾਰ ਆਮ ਆਦਮੀ ਪਾਰਟੀ ਨੇ ਸਾਲ 2027 ਦੀਆਂ ਚੋਣਾਂ ਦੀ ਤਿਆਰੀ ਵਜੋਂ ਸਰਕਾਰ ਦੇ ਕਰੀਬ ਸਾਢੇ ਚਾਰ ਸਾਲਾਂ ਦੇ ਰਿਪੋਰਟ ਕਾਰਡ ਅਤੇ ਸੂਬੇ ਦੇ ਵਿਕਾਸ ਮਾਡਲ ਨੂੰ ਆਮ ਲੋਕਾਂ ਤੱਕ ਪਹੁੰਚਾਉਣ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਹੈ। ਪਾਰਟੀ ਨੇ 20 ਸਤੰਬਰ ਤੋਂ ਸੂਬਾ ਪੱਧਰੀ ‘ਘਰ-ਘਰ ਸੰਪਰਕ ਮੁਹਿੰਮ’ ਦਾ ਆਗਾਜ਼ ਕੀਤਾ ਹੈ। ਇਸ ਵਿਸ਼ਾਲ ਮੁਹਿੰਮ ਤਹਿਤ 2.68 ਲੱਖ ਤੋਂ ਵੱਧ ਬੂਥ ਕਮੇਟੀ ਮੈਂਬਰ ਹਰ ਪਰਿਵਾਰ ਦੇ ਬਰੂਹਾਂ ਤੱਕ ਪਹੁੰਚਣ ਦੀ ਯੋਜਨਾ ਤਹਿਤ ਜ਼ਮੀਨੀ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਧੂਰੀ ਹਲਕੇ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਭਾਜਪਾ: ਟਰੈਕ ਰਿਕਾਰਡ ਦੇ ਦਮ ‘ਤੇ 117 ਸੀਟਾਂ ‘ਤੇ ਦਾਅਵੇਦਾਰੀ

ਭਾਜਪਾ ਆਗੂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਬਿਨਾਂ ਕਿਸੇ ਗੱਠਜੋੜ ਤੋਂ ਇਕੱਲਿਆਂ ਚੋਣ ਲੜਨ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਠੋਕ ਰਹੇ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਨੁਸਾਰ ਪਾਰਟੀ ਕੇਂਦਰ ਸਰਕਾਰ ਅਤੇ ਹੋਰਨਾਂ ਸੂਬਿਆਂ ਵਿੱਚ ਭਾਜਪਾ ਸਰਕਾਰਾਂ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਜਨਤਾ ਦੀ ਕਚਹਿਰੀ ਵਿੱਚ ਰੱਖ ਰਹੀ ਹੈ। ਉਹ ਦੇਸ਼ ਵਿੱਚ ਨਕਸਲਵਾਦ ਵਿੱਚ ਆਈ ਭਾਰੀ ਕਮੀ, ਉੱਤਰ ਪ੍ਰਦੇਸ਼ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਅੱਤਵਾਦ ਪ੍ਰਤੀ ਕੇਂਦਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਭਾਜਪਾ ਦੇ ਟਰੈਕ ਰਿਕਾਰਡ ਵਜੋਂ ਗਿਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਗੰਭੀਰ ਸਮੱਸਿਆ ਦਾ ਸਥਾਈ ਹੱਲ ਸਿਰਫ਼ ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਹੀ ਕਰ ਸਕਦੀ ਹੈ। ਇਸੇ ਲੜੀ ਤਹਿਤ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਹੁੰਚ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ: ਵੱਡੇ ਬਾਦਲ ਦੀ ਵਿਰਾਸਤ ‘ਤੇ ਵੱਡਾ ਭਰੋਸਾ

ਸ਼੍ਰੋਮਣੀ ਅਕਾਲੀ ਦਲ ਆਪਣੀ ਰਵਾਇਤੀ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਪ੍ਰਮੁੱਖਤਾ ਨਾਲ ਜਨਤਾ ਸਾਹਮਣੇ ਪੇਸ਼ ਕਰ ਰਿਹਾ ਹੈ। ਪਾਰਟੀ ਉਨ੍ਹਾਂ ਦੇ ਸੁਨਹਿਰੀ ਕਾਰਜਕਾਲ ਦੌਰਾਨ ਹੋਏ ਇਤਿਹਾਸਕ ਵਿਕਾਸ ਕਾਰਜਾਂ ਅਤੇ ਪੇਂਡੂ ਖੇਤਰਾਂ ਨਾਲ ਉਨ੍ਹਾਂ ਦੇ ਸਿੱਧੇ ਰਾਬਤੇ ਨੂੰ ਆਪਣੀ ਮੂਲ ਪਛਾਣ ਵਜੋਂ ਪ੍ਰਚਾਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਜਨਤਕ ਰੈਲੀਆਂ ਵਿੱਚ ਅਕਾਲੀ ਸਰਕਾਰਾਂ ਦੇ ਸਮੇਂ ਹੋਏ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਲਗਾਤਾਰ ਜ਼ਿਕਰ ਕੀਤਾ ਜਾ ਰਿਹਾ ਹੈ। ਪਾਰਟੀ ਵੱਡੇ ਬਾਦਲ ਦੀ ਸਿਆਸੀ ਵਿਰਾਸਤ ਦੇ ਸਹਾਰੇ ਆਪਣੇ ਪੁਰਾਣੇ ਸਮਰਥਕ ਵਰਗ ਨੂੰ ਮੁੜ ਲਾਮਬੰਦ ਕਰਨ ਦੇ ਨਾਲ-ਨਾਲ ਪੰਜਾਬ ਦੀ ਖੇਤਰੀ ਪਛਾਣ ਦੀ ਰਾਖੀ ਨੂੰ ਵੀ ਵੱਡਾ ਚੋਣ ਮੁੱਦਾ ਬਣਾਉਣ ਦੇ ਯਤਨਾਂ ਵਿੱਚ ਹੈ।

ਕਾਂਗਰਸ: ਸਮੂਹਿਕ ਅਗਵਾਈ ਅਤੇ ਇਕਜੁੱਟਤਾ ਦੇ ਸੁਨੇਹੇ ਨਾਲ ਮੈਦਾਨ ‘ਚ

ਕਾਂਗਰਸ ਪਾਰਟੀ ਰਾਹੁਲ ਗਾਂਧੀ ਦੇ ਨਾਂ ਅਤੇ ਆਗੂਆਂ ਵਿਚਾਲੇ ਮੁਕੰਮਲ ਇਕਜੁੱਟਤਾ ਦੇ ਸੰਦੇਸ਼ ਸਹਾਰੇ ਆਪਣੀ ਚੋਣ ਜ਼ਮੀਨ ਪੱਕੀ ਕਰਨ ਵਿੱਚ ਰੁੱਝੀ ਹੋਈ ਹੈ। ਸਚਿਨ ਪਾਇਲਟ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਣਨ ਤੋਂ ਬਾਅਦ ਪਾਰਟੀ ਸਮੂਹਿਕ ਅਗਵਾਈ ਦਾ ਪ੍ਰਭਾਵਸ਼ਾਲੀ ਸੁਨੇਹਾ ਦੇ ਰਹੀ ਹੈ। ਬੀਤੀ 15 ਸਤੰਬਰ ਦੇ ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕੋ ਮੰਚ ‘ਤੇ ਇਕੱਠੇ ਆਉਣਾ ਇਸੇ ਰਣਨੀਤੀ ਦਾ ਅਹਿਮ ਹਿੱਸਾ ਰਿਹਾ। ਇੰਚਾਰਜ ਸਚਿਨ ਪਾਇਲਟ ਨੇ ਮੰਚ ਤੋਂ ਚੰਨੀ ਅਤੇ ਰਾਜਾ ਵੜਿੰਗ ਦੇ ਹੱਥ ਮਿਲਵਾ ਕੇ ਪਾਰਟੀ ਵਰਕਰਾਂ ਅਤੇ ਸਮੂਹ ਪੰਜਾਬੀਆਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਰਾਹੁਲ ਗਾਂਧੀ ਦੀ ਅਗਵਾਈ ਅਤੇ ਸਮੂਹਿਕ ਤਾਕਤ ਨਾਲ ਮਿਲ ਕੇ ਲੜੀਆਂ ਜਾਣਗੀਆਂ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...