AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਚੋਣਾਂ 2027: ਸਿਆਸੀ ਪਾਰਟੀਆਂ ਨੇ ਤੇਜ਼ ਕੀਤੀ ਤਿਆਰੀ, ਸਰਵੇ ਤੋਂ ਲੈ ਕੇ ਬੂਥ ਪੱਧਰ ਤੱਕ ਬਣ ਰਹੀ ਰਣਨੀਤੀ

ਪੰਜਾਬ ਵਿਧਾਨ ਸਭਾ ਚੋਣਾਂ 2022 'ਚ 117 ਵਿਧਾਨ ਸਭਾ ਸੀਟਾਂ 'ਚੋਂ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2027 'ਚ ਸੱਤਾ ਬਚਾਉਣ ਦੀ ਚੁਣੌਤੀ 'ਆਪ' ਦੇ ਸਾਹਮਣੇ ਹੈ, ਜਦਕਿ ਵਿਰੋਧੀ ਪਾਰਟੀਆਂ ਸੱਤਾ ਵਿਰੋਧੀ ਰੁਝਾਨ ਨੂੰ ਆਪਣੇ ਹੱਕ 'ਚ ਬਦਲਣ ਲਈ ਮੈਦਾਨ ਤਿਆਰ ਕਰ ਰਹੀਆਂ ਹਨ।

ਪੰਜਾਬ ਵਿਧਾਨ ਸਭਾ ਚੋਣਾਂ 2027: ਸਿਆਸੀ ਪਾਰਟੀਆਂ ਨੇ ਤੇਜ਼ ਕੀਤੀ ਤਿਆਰੀ, ਸਰਵੇ ਤੋਂ ਲੈ ਕੇ ਬੂਥ ਪੱਧਰ ਤੱਕ ਬਣ ਰਹੀ ਰਣਨੀਤੀ
tv9-punjabi
| Updated On: 13 Sep 2026 13:42 PM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਸਰਗਰਮੀਆਂ ਕਰ ਦਿੱਤੀਆਂ ਹਨ। ਚੋਣਾਂ ‘ਚ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ। ਇਸ ਦੌਰਾਨ ਪ੍ਰਮੁੱਖ ਪਾਰਟੀਆਂ- ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੰਗਠਨ, ਉਮੀਦਵਾਰਾਂ ਤੇ ਹਲਕਿਆਂ ਸਿਆਸੀ ਸਥਿਤੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਵਾਰ ਪਾਰਟੀਆਂ ਦਾ ਧਿਆਨ ਸਿਰਫ਼ ਸਰਵੇ ਤੱਕ ਸੀਮਤ ਨਹੀਂ, ਸਗੋਂ ਬੂਥ ਪੱਧਰ ‘ਤੇ ਸੰਗਠਨ ਮਜ਼ਬੂਤ ਕਰਨ ਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ‘ਤੇ ਵੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ 117 ਵਿਧਾਨ ਸਭਾ ਸੀਟਾਂ ‘ਚੋਂ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2027 ‘ਚ ਸੱਤਾ ਬਚਾਉਣ ਦੀ ਚੁਣੌਤੀ ‘ਆਪ’ ਦੇ ਸਾਹਮਣੇ ਹੈ, ਜਦਕਿ ਵਿਰੋਧੀ ਪਾਰਟੀਆਂ ਸੱਤਾ ਵਿਰੋਧੀ ਰੁਝਾਨ ਨੂੰ ਆਪਣੇ ਹੱਕ ‘ਚ ਬਦਲਣ ਲਈ ਮੈਦਾਨ ਤਿਆਰ ਕਰ ਰਹੀਆਂ ਹਨ।

‘ਆਪ’ ਲਈ ਪੰਜ ਸਾਲਾਂ ਦੀ ਕਾਰਗੁਜ਼ਾਰੀ ਬਣੇਗੀ ਸਭ ਤੋਂ ਵੱਡੀ ਕਸੌਟੀ

ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਮੌਜੂਦਾ ਵਿਧਾਇਕਾਂ ਤੇ ਮੰਤਰੀਆਂ ਦੀ ਕਾਰਗੁਜ਼ਾਰੀ, ਲੋਕਾਂ ਨਾਲ ਸੰਪਰਕ ਤੇ ਸਥਾਨਕ ਪੱਧਰ ‘ਤੇ ਪਕੜ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ 2022 ਵਾਲੇ ਜਨਮਤ ਨੂੰ ਕਾਇਮ ਰੱਖਣ ਦੀ ਹੈ। ਪਾਰਟੀ ਆਪਣੇ 5 ਸਾਲਾਂ ਦਾ ਕੰਮ ਲੋਕਾਂ ਸਾਹਮਣੇ ਰੱਖੇਗੀ। ਦੂਜੇ ਪਾਸੇ, ਸਰਕਾਰ ਨਾਲ ਕਈ ਮੁੱਦਿਆਂ ‘ਤੇ ਪੰਜਾਬ ਵਾਸੀਆਂ ਦੀ ਨਾਰਾਜ਼ਗੀ ਪਾਰਟੀ ਲਈ ਚੁਣੌਤੀ ਸਾਬਤ ਹੋ ਸਕਦੀ ਹੈ।

ਕਾਂਗਰਸ ਨੇ ਬਦਲੀ ਰਣਨੀਤੀ

ਕਾਂਗਰਸ ਵੱਲੋਂ ਵੀ ਪੰਜਾਬ ‘ਚ ਸੰਗਠਨ ਨੂੰ ਚੋਣਾਂ ਲਈ ਤਿਆਰ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਹਲਕਾ-ਵਾਰ ਫੀਡਬੈਕ, ਸੰਭਾਵੀ ਉਮੀਦਵਾਰਾਂ ਦੀ ਪਕੜ ਤੇ ਸਥਾਨਕ ਸਿਆਸੀ ਸਮੀਕਰਨਾਂ ਨੂੰ ਸਮਝਣ ਲਈ ਪਾਰਟੀ ਵੱਲੋਂ ਅੰਦਰੂਨੀ ਪੱਧਰ ‘ਤੇ ਮੁਲਾਂਕਣ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਾਂਗਰਸ ਨੇ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਪਹਿਲਾਂ ਤੋਂ ਐਲਾਨ ਨਾ ਕਰਨ ਤੇ ਸਾਂਝੀ ਲੀਡਰਸ਼ਿਪ ਨਾਲ ਚੋਣ ਮੈਦਾਨ ‘ਚ ਉਤਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦਾ ਮੁੱਖ ਟੀਚਾ ਅੰਦਰੂਨੀ ਧੜੇਬੰਦੀ ਨੂੰ ਕਾਬੂ ਕਰਕੇ ਸੰਗਠਨ ਨੂੰ ਇਕਜੁੱਟ ਕਰਨਾ ਹੈ।

ਭਾਜਪਾ ਦਾ 117 ਸੀਟਾਂ ‘ਤੇ ਫੋਕਸ

ਭਾਜਪਾ ਨੇ ਪੰਜਾਬ ‘ਚ ਆਪਣੀ ਸਿਆਸੀ ਪਹੁੰਚ ਵਧਾਉਣ ਲਈ ਬੂਥ ਪੱਧਰ ਤੋਂ ਕੰਮ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵੱਲੋਂ ਨਸ਼ੇ, ਕਾਨੂੰਨ-ਵਿਵਸਥਾ ਤੇ ਸੰਗਠਨ ਨੂੰ ਮਜ਼ਬੂਤ ਕਰਨ ਵਰਗੇ ਮੁੱਦਿਆਂ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪਾਰਟੀ ਦੀ ਯੋਜਨਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਆਪਣੀ ਪਹੁੰਚ ਬਣਾਉਣ ਦੀ ਹੈ।

ਇਸੇ ਰਣਨੀਤੀ ਤਹਿਤ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਕੱਢਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਹ ਯਾਤਰਾ ਸਾਰੇ ਵਿਧਾਨ ਸਭਾ ਹਲਕਿਆਂ ‘ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਤੇ ਨਸ਼ੇ ਦੇ ਮੁੱਦੇ ਨੂੰ ਚੋਣ ਚਰਚਾ ਦੇ ਕੇਂਦਰ ‘ਚ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖੀਆਂ ਜਾ ਰਿਹਾ ਹੈ। ਭਾਜਪਾ ਵੱਲੋਂ ਜਨਤਕ ਤੌਰ ‘ਤੇ 117 ਦੀਆਂ 117 ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦੀ ਗੱਲ ਵੀ ਕਹੀ ਗਈ ਹੈ। ਹਾਲਾਂਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਿਆਸੀ ਚਰਚਾ ਅਜੇ ਵੀ ਜਾਰੀ ਹੈ।

ਅਕਾਲੀ ਦਲ ਦੀ ਪੇਂਡੂ ਅਤੇ ਪੰਥਕ ਵੋਟ ‘ਤੇ ਨਜ਼ਰ

ਸ਼੍ਰੋਮਣੀ ਅਕਾਲੀ ਦਲ ਲਈ 2027 ਦੀ ਚੋਣ ਆਪਣੀ ਪੁਰਾਣੀ ਸਿਆਸੀ ਪਕੜ ਮੁੜ ਹਾਸਲ ਕਰਨ ਦੀ ਵੱਡੀ ਕੋਸ਼ਿਸ਼ ਹੋਵੇਗੀ। ਪਾਰਟੀ ਵੱਲੋਂ ਪੇਂਡੂ ਖੇਤਰਾਂ, ਪੰਥਕ ਵੋਟਰਾਂ ਤੇ ਪੰਥਕ ਮੁੱਦਿਆਂ ‘ਤੇ ਆਪਣਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਥਕ ਵੋਟ ਬੈਂਕ ਵਾਲੇ ਹਲਕਿਆਂ ‘ਚ ਮੁਕਾਬਲਾ ਦਿਲਚਸਪ ਹੋ ਸਕਦਾ ਹੈ, ਜਿੱਥੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਤੇ ਹੋਰ ਪੰਥਕ ਸਿਆਸੀ ਧਿਰਾਂ ਵਿਚਕਾਰ ਸਖ਼ਤ ਮੁਕਾਬਲੇ ਦੇ ਆਸਾਰ ਹਨ।

ਸਰਵੇ ਰਿਪੋਰਟਾਂ ਨਾਲੋਂ ਜ਼ਮੀਨੀ ਫੀਡਬੈਕ ‘ਤੇ ਵੱਧ ਨਿਰਭਰਤਾ

ਸਿਆਸੀ ਪਾਰਟੀਆਂ ਭਾਵੇਂ ਹਲਕਾ-ਵਾਰ ਸਰਵੇ ਕਰਵਾ ਰਹੀਆਂ ਹਨ, ਪਰ ਮੌਜੂਦਾ ਪੜਾਅ ‘ਤੇ ਇਨ੍ਹਾਂ ਸਰਵੇਖਣਾਂ ਨੂੰ ਚੋਣ ਨਤੀਜਿਆਂ ਦੀ ਪੱਕੀ ਤਸਵੀਰ ਨਹੀਂ ਮੰਨਿਆ ਜਾ ਸਕਦਾ। ਕਈ ਹਲਕਿਆਂ ‘ਚ ਅਜੇ ਉਮੀਦਵਾਰਾਂ ਦੇ ਨਾਮ ਤੈਅ ਨਹੀਂ ਹੋਏ ਤੇ ਗਠਜੋੜਾਂ ਦੀ ਤਸਵੀਰ ਵੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ। ਪਾਰਟੀਆਂ ਲਈ ਸਰਵੇ ਦੇ ਨਾਲ-ਨਾਲ ਬੂਥ ਪੱਧਰ ‘ਤੇ ਸੰਗਠਨ, ਸਥਾਨਕ ਮੁੱਦੇ ਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣਾ ਵੀ ਮਹੱਤਵਪੂਰਨ ਹੋ ਗਿਆ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...