ਕਾਂਗਰਸ ਨੇ ਸਦਨ ਤੋਂ ਕੀਤਾ ਵਾਕਆਊਟ, ਸਪੀਕਰ ਨੇ ਲਗਾਈ ਸੀ ਫਟਕਾਰ; ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ
ਸਦਨ ਵਿੱਚ 11 ਰਿਪੋਰਟਾਂ ਪੇਸ਼ ਕੀਤੇ ਜਾਣ ਦੇ ਨਾਲ, ਵੋਟਰ ਸੂਚੀਆਂ ਦੀ ਸਪੈਸ਼ਲਇੰਟੈਂਸਿਵ ਰੀਵੀਜ਼ਨ (ਐਸਆਈਆਰ) ਦੌਰਾਨ ਯੋਗ ਵੋਟਰਾਂ ਦੇ ਨਾਮ ਮਿਟਾਉਣ ਦੇ ਮੁੱਦੇ 'ਤੇ ਇੱਕ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਯਾਨੀ 23 ਅਕਤੂਬਰ ਨੂੰ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਈ। ਵਿਰੋਧੀ ਧਿਰ ਵੱਲੋਂ ਹਾਈਵੋਲਟੇਜ ਹੰਗਾਮਾ ਕੀਤਾ ਗਿਆ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਠਾ ਦੇ ਕਤਲ, ਨਸ਼ਿਆਂ ਦੇ ਕਾਰੋਬਾਰ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।
ਕਾਂਗਰਸ ਦੇ ਵੱਲੋਂ ਸਦਨ ਵਿੱਚ ਹੰਗਾਮਾਂ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਵਿਰੋਧੀ ਧੀਰ ਦੇ ਆਗੂ ਮਰਿਆਦਾ ਰੱਖਣ। ਇਸ ਦੌਰਾਨ ਵਿਧਾਨ ਸਭਾ ਸਪੀਕਰ ਨੇ ਕਾਂਗਰਸ ਦੇ ਆਗੂਆਂ ਨੂੰ ਫਟਕਾਰ ਲਗਾਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਚਿੱਟਾ ਪਾਰਟੀ ਹੈ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਨਸਲਕੁਸ਼ੀ ਕਰਵਾਈ ਅਤੇ ਕਾਂਗਰਸ ਪਾਰਟੀ ਨੇ ਮਾਵਾਂ ਦੇ ਪੁੱਤ ਮਰਵਾਏ।
ਸਦਨ ਵਿੱਚ 11 ਰਿਪੋਰਟਾਂ ਪੇਸ਼ ਕੀਤੇ ਜਾਣ ਦੇ ਨਾਲ, ਵੋਟਰ ਸੂਚੀਆਂ ਦੀ ਸਪੈਸ਼ਲਇੰਟੈਂਸਿਵ ਰੀਵੀਜ਼ਨ (ਐਸਆਈਆਰ) ਦੌਰਾਨ ਯੋਗ ਵੋਟਰਾਂ ਦੇ ਨਾਮ ਮਿਟਾਉਣ ਦੇ ਮੁੱਦੇ ‘ਤੇ ਇੱਕ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
SIR, ਨਸ਼ੇ ਅਤੇ ਭ੍ਰਿਸ਼ਟਾਚਾਰ ‘ਤੇ ਨਜ਼ਰ
ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਦੌਰਾਨ ਯੋਗ ਵੋਟਰਾਂ ਦੇ ਨਾਮ ਹਟਾਏ ਜਾਣ ਦਾ ਮੁੱਦਾ ਸੈਸ਼ਨ ਦੌਰਾਨ ਇੱਕ ਮੁੱਖ ਮੁੱਦਾ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੇ ਸੰਭਾਵੀ ਏਜੰਡੇ ਵਿੱਚ ਪੰਜਾਬ ਦੇ ਦਰਿਆਈ ਪਾਣੀ ਦੇ ਅਧਿਕਾਰਾਂ ਅਤੇ ਡੈਮ ਸੁਰੱਖਿਆ ਐਕਟ ਨਾਲ ਸਬੰਧਤ ਮੁੱਦੇ ਵੀ ਸ਼ਾਮਲ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਨ ਵਾਲਾ ਮਤਾ ਪੇਸ਼ ਕਰਨ ਦੀ ਵੀ ਚਰਚਾ ਹੈ। ਹਾਲਾਂਕਿ, ਸਦਨ ਦੀ ਅਧਿਕਾਰਤ ਕਾਰਵਾਈ ਅੱਜ ਇਨ੍ਹਾਂ ਮੁੱਦਿਆਂ ‘ਤੇ ਲਏ ਗਏ ਫੈਸਲਿਆਂ ਨੂੰ ਨਿਰਧਾਰਤ ਕਰੇਗੀ।
ਖ਼ਬਰ ਅਪਡੇਟ ਹੋ ਰਹੀ ਹੈ…


