ਪੰਜਾਬ ਵਿਧਾਨਸਭਾ ‘ਚ SIR ਖਿਲਾਫ ਮਤਾ ਪਾਸ, CEC ਦੇ ਕੰਮਾਂ ਦੀ ਜਾਂਚ ਦੀ ਮੰਗ

Updated On: 

23 Oct 2026 13:28 PM IST

SIR ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ।

ਪੰਜਾਬ ਵਿਧਾਨਸਭਾ ਚ SIR ਖਿਲਾਫ ਮਤਾ ਪਾਸ, CEC ਦੇ ਕੰਮਾਂ ਦੀ ਜਾਂਚ ਦੀ ਮੰਗ

ਪੰਜਾਬ ਵਿਧਾਨ ਸਭਾ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਸਦਨ ਵਿੱਚ ਇੱਕ ਸਰਕਾਰੀ ਮਤੇ ਰਾਹੀਂ ਵੋਟਰ ਸੂਚੀਆਂ ਤੋਂ ਯੋਗ ਵੋਟਰਾਂ ਦੇ ਨਾਮ ਹਟਾਉਣ ‘ਤੇ ਚਿੰਤਾ ਪ੍ਰਗਟ ਕੀਤੀ ਗਈ। ਮਤੇ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਜਾਂਚ ਵਿੱਚ ਅਪਰਾਧਿਕ ਉਲੰਘਣਾਵਾਂ ਦੇ ਸਬੂਤ ਸਾਹਮਣੇ ਆਉਂਦੇ ਹਨ ਤਾਂ ਸ਼ਾਮਲ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਐੱਸ. ਆਈ. ਆਰ. ਖ਼ਿਲਾਫ਼ ਵਿਧਾਨ ਸਭਾ ‘ਚ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ‘ਚ 40 ਹਜ਼ਾਰ ਵੋਟਾਂ ਕੱਟ ਕੇ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਦਾ ਰਾਹ ਪੱਧਰਾ ਕਰ ਲਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜਿਹੜੇ ਲੋਕਤੰਤਰ ਦੀ ਰਾਖੀ ਕਰਦੇ ਹਨ, ਉਨ੍ਹਾਂ ਸਾਰੇ ਲੋਕਾਂ ਨੂੰ ਭਾਜਪਾ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲਈ ਸਾਨੂੰ ਸਭ ਨੂੰ ਸਰਬ ਸੰਮਤੀ ਨਾਲ ਐੱਸ. ਆਈ. ਆਰ. ਖ਼ਿਲਾਫ਼ ਮਤਾ ਪਾਸ ਕਰਨਾ ਚਾਹੀਦਾ ਹੈ।

CEC ਦੇ ਕੰਮ ਦੀ ਜਾਂਚ ਦੀ ਮੰਗ

ਇਸ ਵਿੱਚ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ। ਮਤੇ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਕਿ ਗਿਆਨੇਸ਼ ਕੁਮਾਰ ਨੇ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਮਤੇ ਦੀ ਇੱਕ ਕਾਪੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭੇਜੀ ਜਾਵੇ।

ਮਨਪ੍ਰੀਤ ਇਆਲੀ ਨੇ CEC ਦੇ ਅਸਤੀਫ਼ੇ ਦੀ ਕੀਤੀ ਮੰਗ

ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ, ਪਰ ਐਸਆਈਆਰ ਪ੍ਰਕਿਰਿਆ ਵਿਵਾਦਾਂ ਵਿੱਚ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰਦੇ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪਹਿਲਾਂ ਵੀ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਹੋਏ ਹਨ। ਅਸੀਂ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕਰਦੇ ਹਾਂ।

Loading...
Unable to load recommendations.
Follow Us