ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਝੋਟਾ ਕਤਲ ਮਾਮਲੇ ‘ਤੇ ਹੰਗਾਮੇ ਦੇ ਆਸਾਰ

Updated On: 

22 Oct 2026 07:36 AM IST

ਸੈਸ਼ਨ ਦੌਰਾਨ ਸਰਕਾਰ ਵੱਲੋਂ ਰਣਜੀਤਗੜ੍ਹ ਵਿਕਾਸ ਅਥਾਰਟੀ (RDA) ਬਿੱਲ ਸਮੇਤ ਹੋਰ ਵਿਧਾਨਕ ਮੁੱਦਿਆਂ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਾਲ ਹੀ 'ਚ ਪਾਸ ਕੀਤੇ ਗਏ ਬੇਅਦਬੀ ਵਿਰੋਧੀ ਕਾਨੂੰਨ 'ਚ ਸੋਧਾਂ ਕੀਤੇ ਜਾਣ ਦੀ ਸੰਭਾਵਨਾ 'ਤੇ ਵੀ ਨਜ਼ਰ ਰਹੇਗੀ।

ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਝੋਟਾ ਕਤਲ ਮਾਮਲੇ ਤੇ ਹੰਗਾਮੇ ਦੇ ਆਸਾਰ

ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਝੋਟਾ ਕਤਲ ਮਾਮਲੇ 'ਤੇ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 22 ਅਕਤੂਬਰ, ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਨਿਬੇੜਿਆ ਜਾਵੇਗਾ। 23 ਅਕਤੂਬਰ ਨੂੰ ਸਰਕਾਰੀ ਕੰਮਕਾਜ ਹੋਵੇਗਾ। 24-25 ਅਕਤੂਬਰ ਨੂੰ ਛੁੱਟੀ ਹੋਵੇਗੀ, 26 ਅਕਤੂਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਸਦਨ ਦੀ ਕਾਰਵਾਈ ਨਹੀਂ ਹੋਵੇਗੀ। ਜਦਕਿ 27 ਅਕਤੂਬਰ ਨੂੰ ਵਿਧਾਨਕ ਕੰਮਕਾਜ ਤੈਅ ਕੀਤਾ ਗਿਆ ਹੈ।

ਸੈਸ਼ਨ ‘ਚ ਹੰਗਾਮੇ ਦੇ ਆਸਾਰ

ਇਸ ਸੈਸ਼ਨ ‘ਚ ਕਾਫ਼ੀ ਹੰਗਾਮਾ ਹੋਣ ਦਾ ਆਸਾਰ ਹਨ। ਵਿਰੋਧੀ ਧਿਰ ਵੱਲੋਂ ਸੂਬੇ ‘ਚ ਨਸ਼ਿਆਂ ਦੇ ਮਾਮਲੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਪਰਵਿੰਦਰ ਝੋਟੇ ਦੇ ਕਤਲ ਮਾਮਲੇ ਤੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਸਮੇਤ ਹੋਰਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸੀਬੀਆਈ ਦੀਆਂ ਤਲਾਸ਼ੀਆਂ ਦਾ ਮੁੱਦਾ ਵੀ ਸਦਨ ‘ਚ ਉੱਠ ਸਕਦਾ ਹੈ।

ਪੰਜਾਬ ਸਰਕਾਰ ਦੇ ਮੁੱਦੇ

ਸੈਸ਼ਨ ਦੌਰਾਨ ਸਰਕਾਰ ਵੱਲੋਂ ਰਣਜੀਤਗੜ੍ਹ ਵਿਕਾਸ ਅਥਾਰਟੀ (RDA) ਬਿੱਲ ਸਮੇਤ ਹੋਰ ਵਿਧਾਨਕ ਮੁੱਦਿਆਂ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਪਾਸ ਕੀਤੇ ਗਏ ਬੇਅਦਬੀ ਵਿਰੋਧੀ ਕਾਨੂੰਨ ‘ਚ ਸੋਧਾਂ ਕੀਤੇ ਜਾਣ ਦੀ ਸੰਭਾਵਨਾ ‘ਤੇ ਵੀ ਨਜ਼ਰ ਰਹੇਗੀ। ਇਸ ਤੋਂ ਇਲਾਵਾ, ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਤੇ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਮੁੱਦਾ ਵੀ ਚਰਚਾ ‘ਚ ਆ ਸਕਦਾ ਹੈ। ਸਰਕਾਰ ਵੱਲੋਂ ਇਸ ਸਮਝੌਤੇ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਦਾ ਵਾਅਦਾ ਕੀਤਾ ਗਿਆ ਹੈ, ਜਿਸ ਕਾਰਨ ਵਿਧਾਨ ਸਭਾ ‘ਚ ਇਸ ਮਾਮਲੇ ‘ਤੇ ਮਤਾ ਲਿਆਉਣ ਦੀ ਸੰਭਾਵਨਾ ਵੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ ‘ਚ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਇੱਕੋ ਦਿਨ ‘ਚ 9 ਬਿੱਲ ਪਾਸ ਕੀਤੇ ਗਏ ਸਨ। ਹੁਣ ਇਸ ਸੈਸ਼ਨ ਦੌਰਾਨ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਵੱਖ-ਵੱਖ ਮੁੱਦਿਆਂ ‘ਤੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ।

Loading...
Unable to load recommendations.
Follow Us