AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ 'ਚ ਨਸ਼ਿਆਂ ਦੀ ਬੁਰੀ ਅਲਾਮਤ ਵਿਰੁੱਧ ਨੌਜਵਾਨਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਡਟਣ ਵਾਲੀ ਬੁਲੰਦ ਆਵਾਜ਼ ਸਮਾਜਿਕ ਕਾਰਕੁਨ, ਕਬੱਡੀ ਖਿਡਾਰੀ ਤੇ ਬਾਕਸਰ ਸਰਦਾਰ ਪਰਵਿੰਦਰ ਸਿੰਘ ਉਰਫ਼ ਝੋਟਾ ਇੱਕ ਦੁਖਦਾਈ ਘਟਨਾ 'ਚ ਸਾਡੇ ਤੋਂ ਵਿਛੜ ਗਏ ਹਨ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ
tv9-punjabi
| Updated On: 22 Oct 2026 11:50 AM IST
Share

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸੈਸ਼ਨ ਦੌਰਾਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪਰਵਿੰਦਰ ਸਿੰਘ ਝੋਟਾ ਦਾ ਨਾਂ ਵੀ ਸ਼ਰਧਾਂਜਲੀ ਦੇਣ ਵਾਲੀਆਂ ਸ਼ਖ਼ਸੀਅਤਾਂ ‘ਚ ਸ਼ਾਮਲ ਰਿਹਾ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਈ ਅਜਿਹੀਆਂ ਸ਼ਖ਼ਸੀਅਤਾਂ ਸਾਡੇ ਤੋਂ ਸਦੀਵੀ ਵਿਛੋੜਾ ਲੈ ਗਈਆਂ ਹਨ, ਜਿਨ੍ਹਾਂ ਨੇ ਆਪਣਾ ਜੀਵਨ ਕੌਮ ਦੇ ਲੇਖੇ ਲਾਉਂਦਿਆਂ ਸਮਾਜ ਤੇ ਦੇਸ਼ ਦੀ ਸੇਵਾ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਚੁੰਨੀ ਲਾਲ ਭਗਤ, ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਸੰਗਰੂਰ ‘ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 8 ਮਨਰੇਗਾ ਮਜ਼ਦੂਰਾਂ, ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿੱਦਿਆ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

“ਕਤਲ ਦੀ ਦੁਖਦਾਈ ਘਟਨਾ ਦੀ ਘੋਰ ਨਿੰਦਾ ਤੇ ਝੇਟੇ ਨੂੰ ਸ਼ਰਧਾਂਜਲੀ”

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ‘ਚ ਨਸ਼ਿਆਂ ਦੀ ਬੁਰੀ ਅਲਾਮਤ ਵਿਰੁੱਧ ਨੌਜਵਾਨਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਡਟਣ ਵਾਲੀ ਬੁਲੰਦ ਆਵਾਜ਼ ਸਮਾਜਿਕ ਕਾਰਕੁਨ, ਕਬੱਡੀ ਖਿਡਾਰੀ ਤੇ ਬਾਕਸਰ ਸਰਦਾਰ ਪਰਵਿੰਦਰ ਸਿੰਘ ਉਰਫ਼ ਝੋਟਾ ਇੱਕ ਦੁਖਦਾਈ ਘਟਨਾ ‘ਚ ਸਾਡੇ ਤੋਂ ਵਿਛੜ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪਰਵਿੰਦਰ ਸਿੰਘ ਝੋਟਾ ਵੱਲੋਂ ਪਾਇਆ ਗਿਆ ਅਨਮੁੱਲਾ ਯੋਗਦਾਨ ਤੇ ਨਸ਼ਾ ਤਸਕਰਾਂ ਵਿਰੁੱਧ ਕੀਤਾ ਗਿਆ ਡਟਵਾਂ ਸੰਘਰਸ਼ ਹਮੇਸ਼ਾ ਇਤਿਹਾਸ ਦੇ ਪੰਨਿਆਂ ‘ਚ ਅਮਰ ਰਹੇਗਾ। ਉਨ੍ਹਾਂ ਦੀ ਮਹਾਨ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਨੂੰ ਯਾਦ ਕਰਦੀਆਂ ਰਹਿਣਗੀਆਂ। ਸਮੁੱਚਾ ਸਦਨ ਇਸ ਦੁਖਦਾਈ ਘਟਨਾ ਦੀ ਘੋਰ ਨਿੰਦਾ ਕਰਦਾ ਹੈ ਤੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹੈ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...