ਵਿਧਾਨ ਸਭਾ ਵਿਸ਼ੇਸ਼ ਇਜਲਾਸ: ਪੰਜਾਬ ਸਰਕਾਰ ਪੇਸ਼ ਕਰੇਗੀ 5 ਬਿੱਲ, ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

tv9-punjabi
Updated On: 

11 Jul 2025 10:31 AM

Punjab Assembly: ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਹਾਈਜੈੱਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪਾਣੀ ਖੋਹ ਕੇ ਹਰਿਆਣੀ ਨੂੰ ਦੇਣ ਦੀ ਯਤਨ ਕੀਤਾ। ਸਰਕਾਰ ਇਸ ਮੁੱਦੇ ਨੂੰ ਚੁੱਕੇਗੀ।

ਵਿਧਾਨ ਸਭਾ ਵਿਸ਼ੇਸ਼ ਇਜਲਾਸ: ਪੰਜਾਬ ਸਰਕਾਰ ਪੇਸ਼ ਕਰੇਗੀ 5 ਬਿੱਲ, ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

ਪੁਰਾਣੀ ਤਸਵੀਰ

Follow Us On

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਾਰੇ ਵਿਧਾਇਕ ਆਪਣੀ ਗੱਲ ਰੱਖਣਗੇ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸਾਡੀ ਕਾਰਜ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸੀ, ਉਸ ਦੀ ਰਿਪੋਰਟ ਸਪੀਕਰ ਪਟਲ ‘ਤੇ ਰੱਖਣਗੇ। ਉਨ੍ਹਾਂ ਕਿਹਾ ਇਸ ਦੇ ਨਾਲ ਕੈਬਨਿਟ ਮੰਤਰੀ ਆਪਣੀ ਵਿਭਾਗ ਦੀ ਸਲਾਨਾ ਰਿਪੋਰਟ ਪਟਲ ‘ਤੇ ਰੱਖਣਗੇ।

ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਹਾਈਜੈੱਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪਾਣੀ ਖੋਹ ਕੇ ਹਰਿਆਣਾ ਨੂੰ ਦੇਣ ਦਾ ਯਤਨ ਕਰ ਰਹੀ ਹੈ। ਸਰਕਾਰ ਇਸ ਮੁੱਦੇ ਨੂੰ ਚੁੱਕੇਗੀ ਤੇ ਮਤਾ ਪੇਸ਼ ਕਰੇਗੀ।

ਇਸ ਤੋਂ ਇਲਾਵਾ ਰਿਆਤ ਬਹਾਰਾ ਯੂਨੀਵਰਸਿਟੀ, ਹੁਸ਼ਿਆਰਪੁਰ ਤੇ ਸੀਜੀਸੀ ਯੂਨੀਵਰਸਿਟੀ ਮੁਹਾਲੀ ਦੀ ਸਥਾਪਨਾ, ਪੰਜਾਬ ਸ਼ੋਪ ਐਂਜ ਕਾਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ ਸੋਧ 2025 ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025, ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਸ਼ਾਮਲ ਹਨ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਮੁੱਦੇ ‘ਤੇ ਜ਼ੋਰ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐਮਬੀ ਨੂੰ ਹਾਈਜੈੱਕ ਕਰ ਲਿਆ ਹੈ। ਬੀਬੀਐਮਬੀ ਦੀ ਸੁਰੱਖਿਆ ਪੰਜਾਬ ਪੁਲਿਸ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਆਈਐਸਐਫ ਦੀ ਸੁਰੱਖਿਆ ਨੂੰ ਖਾਰਜ਼ ਕੀਤਾ ਜਾਵੇਗਾ। ਇਸ ਨਾਲ ਸਰਕਾਰ ਤੇ ਵਿੱਤੀ ਬੋਝ ਆ ਰਿਹਾ ਹੈ। ਪੰਜਾਬ ਸਰਕਾਰ ਨੂੰ ਜਦੋਂ ਖੁੱਦ ਇਸ ਦੀ ਸੁਰੱਖਿਆ ਕਰਦੀ ਸੀ ਤਾਂ ਵਿੱਤੀ ਖਰਚ ਬਹੁੱਤ ਘੱਟ ਸੀ। ਪੰਜਾਬ ਸਰਕਾਰ ਸੀਆਈਐਸਐਫ ਨੂੰ ਹਟਾਉਣ ਦਾ ਮਤਾ ਪੇਸ਼ ਕਰੇਗੀ।