AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ, ਬੇਅਦਬੀ ਕਾਨੂੰਨ ਸਬੰਧੀ ਦਿੱਤਾ ਸਪੱਸ਼ਟੀਕਰਨ

ਜਥੇਦਾਰ ਨੂੰ ਸਪੱਸ਼ਟੀਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਪੰਥ ਲਈ ਸਭ ਤੋਂ ਉੱਚਾ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਵਿਧਾਨ ਸਭਾ ਵੱਲੋਂ ਜੋ ਵੀ ਕਦਮ ਚੁੱਕੇ ਜਾਣਗੇ, ਉਹ ਗੁਰੂ ਪੰਥ ਦੀਆਂ ਭਾਵਨਾਵਾਂ ਤੇ ਪੰਥ ਦੀ ਚੜ੍ਹਦੀ ਕਲਾ ਨੂੰ ਧਿਆਨ 'ਚ ਰੱਖ ਕੇ ਹੀ ਚੁੱਕੇ ਜਾਣਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ, ਬੇਅਦਬੀ ਕਾਨੂੰਨ ਸਬੰਧੀ ਦਿੱਤਾ ਸਪੱਸ਼ਟੀਕਰਨ
lalit-sharma
| Updated On: 08 May 2026 13:29 PM IST
Share

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਇਲਜ਼ਾਮ ਸੀ ਕਿ ਕਾਨੂੰਨ ਬਣਾਉਣ ਸਮੇਂ ਸਿੱਖ ਸੰਸਥਾਵਾਂ ਤੇ ਜਥੇਦਾਰਾਂ ਨਾਲ ਪੂਰਾ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਇਸੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੰਗੇ ਪੈਰੀਂ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਪਹੁੰਚੇ ਤੇ ਜਥੇਦਾਰ ਅੱਗੇ ਪੇਸ਼ ਹੋਏ।

ਜਥੇਦਾਰ ਨੂੰ ਸਪੱਸ਼ਟੀਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਪੰਥ ਲਈ ਸਭ ਤੋਂ ਉੱਚਾ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਵਿਧਾਨ ਸਭਾ ਵੱਲੋਂ ਜੋ ਵੀ ਕਦਮ ਚੁੱਕੇ ਜਾਣਗੇ, ਉਹ ਗੁਰੂ ਪੰਥ ਦੀਆਂ ਭਾਵਨਾਵਾਂ ਤੇ ਪੰਥ ਦੀ ਚੜ੍ਹਦੀ ਕਲਾ ਨੂੰ ਧਿਆਨ ‘ਚ ਰੱਖ ਕੇ ਹੀ ਚੁੱਕੇ ਜਾਣਗੇ।

ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਅੱਗੇ ਪੂਰੀ ਸ਼ਰਧਾ ਨਾਲ ਆਪਣੀ ਗੱਲ ਰੱਖੀ। ਹਾਲਾਂਕਿ, ਉਨ੍ਹਾਂ ਗੱਲਬਾਤ ਦੇ ਪੂਰੇ ਵੇਰਵੇ ਜਨਤਕ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਜਾਣਕਾਰੀ ਜਥੇਦਾਰ ਸਾਹਿਬ ਜਾਂ ਜਥੇਦਾਰ ਸਾਹਿਬ ਦੇ ਨੁਮਾਇੰਦੇ ਵੱਲੋਂ ਦਿੱਤੀ ਜਾਵੇਗੀ। ਕੀ ਦਿੱਤਾ ਸਪੱਸ਼ਟੀਕਰਨ?

ਕਾਨੂੰਨ ਬਣਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹੋਰ ਸਿੱਖ ਪੰਥ ਦੇ ਮੋਹਰੀਆਂ ਨਾਲ ਸਲਾਹ ਨਾ ਕਰਨ ਦੇ ਸਵਾਲ ‘ਤੇ ਸਪੀਕਰ ਸੰਧਵਾਂ ਨੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਇਸ ਦੇ ਲਈ ਬਕਾਇਦਾ ਅਖ਼ਬਾਰਾਂ ‘ਚ ਇਸ਼ਤਿਹਾਰ ਦਿੱਤੇ ਗਏ, ਨੰਬਰ ਜਾਰੀ ਕੀਤੇ ਗਏ ਤੇ ਈਮੇਲ ਆਈਡੀਜ਼ ਦਿੱਤੀਆਂ ਗਈਆਂ, ਕਿਉਂਕਿ ਬੇਅਦਬੀਆਂ ਦਾ ਮੁੱਦਾ ਬਹੁਤ ਵੱਡਾ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀਆਂ ਦੀ ਵੱਧਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਦੇ ਲਈ ਕਾਨੂੰਨ ਤਾਂ ਸਖ਼ਤ ਚਾਹੀਦਾ ਹੀ ਸੀ। ਬਾਕੀ ਜੇਕਰ ਹੋਰ ਕੋਈ ਤੌਖਲੇ ਹੋਏ ਉਨ੍ਹਾਂ ਨੂੰ ਨਿਯਮਾਂ ‘ਚ ਜੋੜਿਆ ਜਾਵੇਗਾ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...