AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਦੀ ਅਵਲੀਨ ਕੌਰ ਨੇ ਚੀਨ ‘ਚ ਹੋਏ ਏਸ਼ੀਅਨ ਪਾਵਰਲਿਫਟਿੰਗ ‘ਚ ਜਿੱਤੇ 4 ਸਿਲਵਰ ਮੈਡਲ, ਵਧਾਇਆ ਭਾਰਤ ਦਾ ਮਾਣ

ਚੀਨ ਦੇ ਹੈਨਾਨ ਸ਼ਹਿਰ ਵਿੱਚ ਆਯੋਜਿਤ 'ਏਸ਼ੀਅਨ ਪਾਵਰਲਿਫਟਿੰਗ ਫੈਡਰੇਸ਼ਨ ਚੈਂਪੀਅਨਸ਼ਿਪ' ਵਿੱਚ ਪੰਜਾਬ ਦੀ ਹੋਣਹਾਰ ਧੀ ਅਵਲੀਨ ਕੌਰ ਨੇ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਦੇਸ਼ ਅਤੇ ਸੂਬੇ ਦਾ ਨਾਂ ਕੌਮਾਂਤਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਜਲੰਧਰ ਦੇ ਨੂਰਮਹਿਲ ਨੇੜਲੇ ਪਿੰਡ ਭੱਲੋਵਾਲ ਦੀ ਰਹਿਣ ਵਾਲੀ ਅਵਲੀਨ ਨੇ ਸਬ-ਜੂਨੀਅਰ ਕੈਟੇਗਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਰ ਚਾਂਦੀ ਦੇ ਤਗਮੇ ਆਪਣੇ ਨਾਂ ਕੀਤੇ ਹਨ।

ਜਲੰਧਰ ਦੀ ਅਵਲੀਨ ਕੌਰ ਨੇ ਚੀਨ 'ਚ ਹੋਏ ਏਸ਼ੀਅਨ ਪਾਵਰਲਿਫਟਿੰਗ 'ਚ ਜਿੱਤੇ 4 ਸਿਲਵਰ ਮੈਡਲ, ਵਧਾਇਆ ਭਾਰਤ ਦਾ ਮਾਣ
davinder-kumar-jalandhar
| Updated On: 04 Jun 2026 21:09 PM IST
Share

ਚੀਨ ਦੇ ਹੈਨਾਨ ਸ਼ਹਿਰ ਵਿੱਚ ਆਯੋਜਿਤ ‘ਏਸ਼ੀਅਨ ਪਾਵਰਲਿਫਟਿੰਗ ਫੈਡਰੇਸ਼ਨ ਚੈਂਪੀਅਨਸ਼ਿਪ’ ਵਿੱਚ ਪੰਜਾਬ ਦੀ ਹੋਣਹਾਰ ਧੀ ਅਵਲੀਨ ਕੌਰ ਨੇ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਦੇਸ਼ ਅਤੇ ਸੂਬੇ ਦਾ ਨਾਂ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਜਲੰਧਰ ਦੇ ਨੂਰਮਹਿਲ ਨੇੜਲੇ ਪਿੰਡ ਭੱਲੋਵਾਲ ਦੀ ਰਹਿਣ ਵਾਲੀ ਅਵਲੀਨ ਨੇ ਸਬ-ਜੂਨੀਅਰ ਕੈਟੇਗਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਰ ਚਾਂਦੀ ਦੇ ਤਗਮੇ ਆਪਣੇ ਨਾਂ ਕੀਤੇ ਹਨ।

ਕੁੱਲ 425 ਕਿਲੋ ਭਾਰ ਚੁੱਕ ਕੇ ਰਚਿਆ ਇਤਿਹਾਸ

ਇਸ ਚੈਂਪੀਅਨਸ਼ਿਪ ਦੌਰਾਨ ਅਵਲੀਨ ਕੌਰ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਉਸ ਨੇ ਕੁੱਲ ਮਿਲਾ ਕੇ 425 ਕਿਲੋਗ੍ਰਾਮ ਭਾਰ ਚੁੱਕ ਕੇ ਇਹ ਉਪਲਬਧੀ ਹਾਸਲ ਕੀਤੀ। ਅਵਲੀਨ ਵੱਲੋਂ ਜਿੱਤੇ ਗਏ ਮੈਡਲਾਂ ਦਾ ਵੇਰਵਾ ਹੇਠ ਅਨੁਸਾਰ ਹੈ:

ਸਕੁਐਟ (Squat): 190 ਕਿਲੋਗ੍ਰਾਮ ਭਾਰ ਚੁੱਕ ਕੇ ਜਿੱਤਿਆ ਸਿਲਵਰ ਮੈਡਲ।

ਬੈਂਚ ਪ੍ਰੈੱਸ (Bench Press): 85 ਕਿਲੋਗ੍ਰਾਮ ਭਾਰ ਚੁੱਕ ਕੇ ਹਾਸਲ ਕੀਤਾ ਸਿਲਵਰ ਮੈਡਲ।

ਡੇਡਲਿਫਟ (Deadlift): 150 ਕਿਲੋਗ੍ਰਾਮ ਭਾਰ ਚੁੱਕ ਕੇ ਆਪਣੇ ਨਾਂ ਕੀਤਾ ਸਿਲਵਰ ਮੈਡਲ।

ਓਵਰਆਲ ਕੈਟੇਗਰੀ: ਕੁੱਲ 425 ਕਿਲੋਗ੍ਰਾਮ ਭਾਰ ਦੇ ਨਾਲ ਉਸ ਨੇ ਓਵਰਆਲ ਸ਼੍ਰੇਣੀ ਵਿੱਚ ਵੀ ਦੇਸ਼ ਦੀ ਝੋਲੀ ਚੌਥਾ ਸਿਲਵਰ ਮੈਡਲ ਪਾਇਆ।

ਪਿੰਡ ਭੱਲੋਵਾਲ ਵਿੱਚ ਜਸ਼ਨ, ਵੰਡੀਆਂ ਮਿਠਾਈਆਂ

ਪਾਵਰਕੌਮ ਵਿੱਚ ਸੇਵਾ ਨਿਭਾ ਰਹੇ ਗੁਰਵਿੰਦਰ ਸਿੰਘ ਦੀ ਬੇਟੀ ਅਵਲੀਨ ਕੌਰ ਦੀ ਇਸ ਵੱਡੀ ਪ੍ਰਾਪਤੀ ਦੀ ਖ਼ਬਰ ਜਿਵੇਂ ਹੀ ਉਸ ਦੇ ਜੱਦੀ ਪਿੰਡ ਭੱਲੋਵਾਲ ਪਹੁੰਚੀ, ਤਾਂ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਇਸ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ। ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ

ਅਵਲੀਨ ਦੀ ਇਸ ਕਾਮਯਾਬੀ ‘ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਨਵਜੋਤ ਦਹੀਆ, ਮਾਰਕੀਟ ਕਮੇਟੀ ਨੂਰਮਹਿਲ ਦੇ ਚੇਅਰਮੈਨ ਲਖਵੀਰ ਸਿੰਘ ਸ਼ੀਰ, ਦਿਨੇਸ਼ ਕੁਮਾਰ ਨਿੱਕੂ, ਨੰਦ ਕਿਸ਼ੋਰ ਅਤੇ ਮਸ਼ਹੂਰ ਗਾਇਕ ਕੇ.ਐਸ. ਮੱਖਣ ਸਮੇਤ ਕਈ ਦਿੱਗਜਾਂ ਨੇ ਅਵਲੀਨ ਕੌਰ ਅਤੇ ਉਸ ਦੇ ਪਰਿਵਾਰ ਨੂੰ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਅਵਲੀਨ ਨੇ ਖੇਡਾਂ ਦੇ ਖੇਤਰ ਵਿੱਚ ਕੁੜੀਆਂ ਲਈ ਇੱਕ ਨਵੀਂ ਮਿਸਾਲ ਪੈਦਾ ਕੀਤੀ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...