AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਬੰਦ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਅਸਰ, ਟੋਲ ਮੁਫ਼ਤ; ਮੰਗਾਂ ਪੂਰੀਆਂ ਨਾ ਹੋਣ ‘ਤੇ ਅਣਮਿੱਥੇ ਸਮੇਂ ਲਈ ਫ੍ਰੀ ਰੱਖਣ ਦਾ ਕੀਤਾ ਐਲਾਨ

ਟੋਲ ਪਲਾਜ਼ਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਯੂਨੀਅਨ ਇਸ ਸੰਘਰਸ਼ 'ਚ ਹੋਰ ਜਥੇਬੰਦੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੀ ਸੂਰਤ 'ਚ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਰੱਖਿਆ ਜਾਵੇਗਾ।

ਪੰਜਾਬ ਬੰਦ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਅਸਰ, ਟੋਲ ਮੁਫ਼ਤ; ਮੰਗਾਂ ਪੂਰੀਆਂ ਨਾ ਹੋਣ 'ਤੇ ਅਣਮਿੱਥੇ ਸਮੇਂ ਲਈ ਫ੍ਰੀ ਰੱਖਣ ਦਾ ਕੀਤਾ ਐਲਾਨ
ਫਾਈਲ ਫੋਟੋ
rajinder-arora-ludhiana
| Published: 15 Oct 2026 10:53 AM IST
Share

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ ਮਿਲਿਆ, ਜਿੱਥੇ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਸਮਰਥਨ ‘ਚ ਟੋਲ ਫ੍ਰੀ ਕਰ ਦਿੱਤਾ ਗਿਆ। ਇਸ ਦੌਰਾਨ ਟੋਲ ਪਲਾਜ਼ਾ ਯੂਨੀਅਨ ਦੇ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪ੍ਰਦਰਸ਼ਨ ‘ਚ ਸ਼ਮੂਲੀਅਤ ਕਰਦਿਆਂ ਮਾਨਸਾ ‘ਚ ਵਾਪਰੀ ਘਟਨਾ ਦੀ ਨਿੰਦਾ ਕੀਤੀ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਟੋਲ ਪਲਾਜ਼ਾ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਰੱਖਣ ਦਾ ਐਲਾਨ ਵੀ ਕੀਤਾ।

ਪਰਵਿੰਦਰ ਝੋਟਾ ਦੀ ਮੌਤ ਦੇ ਮਾਮਲੇ ਚ ਇਨਸਾਫ਼ ਦੀ ਮੰਗ

ਟੋਲ ਪਲਾਜ਼ਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਮਾਨਸਾ ‘ਚ ਪਰਮਿੰਦਰ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਰਮਿੰਦਰ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ ਤੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਬੰਧਤ ਅਧਿਕਾਰੀਆਂ ਦੇ ਅਸਤੀਫ਼ਿਆਂ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਅਣਮਿੱਥੇ ਸਮੇਂ ਲਈ ਟੋਲ ਫ੍ਰੀ ਰੱਖਣ ਦਾ ਐਲਾਨ

ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਯੂਨੀਅਨ ਇਸ ਸੰਘਰਸ਼ ‘ਚ ਹੋਰ ਜਥੇਬੰਦੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੀ ਸੂਰਤ ‘ਚ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਰੱਖਿਆ ਜਾਵੇਗਾ।

ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ਤੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਢੁੱਕਵੀਂ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਬਾਰੇ ਵਿਚਾਰ ਕੀਤਾ ਜਾਵੇਗਾ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...