ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਕਈ ਸ਼ਹਿਰਾਂ ‘ਚ ਨਹੀਂ ਦਿਖਾਈ ਦਿੱਤਾ ਬੰਦ ਦਾ ਅਸਰ, ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਬਾਜ਼ਾਰ

ਅੱਜ ਈਸਾਈ ਭਾਈਚਾਰੇ ਵੱਲੋਂ ਮਣੀਪੁਰ 'ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦਾ ਅਸਰ ਕਈ ਸ਼ਹਿਰਾਂ ਵਿੱਚ ਘੱਟ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਦੀ ਤਰ੍ਹਾਂ ਕਈ ਸ਼ਹਿਰ ਖੁੱਲ੍ਹੇ ਹੋਏ ਹਨ। ਗੁਰਦਾਸਪੁਰ ਤੋਂ ਅਵਤਾਰ ਸਿੰਘ ਅਤੇ ਫੀਰਦਕੋਟ ਤੋਂ ਸੁਖਜਿੰਦਰ ਸਹੋਤਾ ਦੀ ਰਿਪੋਰਟ...

ਪੰਜਾਬ ਦੇ ਕਈ ਸ਼ਹਿਰਾਂ 'ਚ ਨਹੀਂ ਦਿਖਾਈ ਦਿੱਤਾ ਬੰਦ ਦਾ ਅਸਰ, ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਬਾਜ਼ਾਰ
Follow Us
tv9-punjabi
| Updated On: 09 Aug 2023 11:20 AM IST
ਪੰਜਾਬ ਨਿਊਜ਼। ਮਣੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਵਿੱਚ ਕਈ ਜਨਤਕ ਜਥੇਬੰਦੀਆਂ ਨੇ ਈਸਾਈ ਭਾਈਚਾਰੇ ਦਾ ਸਮਰਥਨ ਕੀਤਾ ਹੈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਵੱਲੋਂ ਵੀ ਇਸ ਪੰਜਾਬ ਬੰਦ (Punjab Bandh) ਨੂੰ ਸਫਲ ਬਣਾਉਣ ਦੇ ਲਈ ਦੁਕਾਨਦਾਰਾਂ, ਸਕੂਲਾ, ਕਾਲਜਾਂ, ਸ਼ੌਪਿੰਗ ਮਾਲ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ। ਗੁਰਦਾਸਪੁਰ ਦੇ ਵਿੱਚ ਇਸ ਪੰਜਾਬ ਦੇ ਸਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ ਗੁਰਦਾਸਪੁਰ ਦੇ ਵਿੱਚ ਜ਼ਿਆਦਾਤਰ ਦੁਕਾਨਾਂ ਖੁੱਲੀਆਂ ਹੀ ਨਜ਼ਰ ਆਈਆਂ। ਉਥੇ ਹੀ ਫਰੀਦਕੋਟ ਵਿੱਚ ਬਜ਼ਾਰ ਖੁੱਲ੍ਹੇ ਨਜ਼ਰ ਆਏ।

ਈਸਾਈ ਭਾਈਚਾਰੇ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ

ਈਸਾਈ ਭਾਈਚਾਰੇ ਦੇ ਆਗੂਆਂ ਨੇ ਬਾਜ਼ਾਰਾਂ ਵਿੱਚ ਨਿੱਕਲ ਕੇ ਲੋਕਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਵੀ ਕੀਤੀ ਈਸਾਈ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਣੀਪੁਰ ਵਿੱਚ ਦਲਿਤ ਔਰਤਾਂ ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ (Supreme Court) ਨੂੰ ਖੁਦ ਨੋਟਿਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਸਮਾਂ ਰਹਿੰਦੇ ਇਸ ਮਾਮਲੇ ਵਿੱਚ ਦਖਲ ਲਿਆ ਹੁੰਦਾ ਤਾਂ ਮਣੀਪੁਰ ਵਿੱਚ ਅਜਿਹੇ ਹਾਲਾਤ ਨਹੀਂ ਸੀ ਬਣਨੇ ਉਹਨਾਂ ਨੇ ਮਣੀਪੁਰ ਵਿੱਚ ਹੋਈ ਕਤਲੇਆਮ ਅਤੇ ਹਿੰਸਾ ਦਾ ਜਿੰਮੇਵਾਰ ਕੇਂਦਰ ਸਰਕਾਰ ਨੂੰ ਠਹਿਰਾਇਆ ਅਤੇ ਮੰਗ ਕੀਤੀ ਕਿ ਮਣੀਪੁਰ ਸਰਕਾਰ ਨੂੰ ਜਲਦ ਬਰਖਾਸਤ ਕੀਤਾ ਜਾਵੇ।

ਪੰਜਾਬ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਹੋਵੇਗਾ

ਪੰਜਾਬ ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ। ਦੱਸ ਦਈਏ ਕਿ ਗੁਰਦਾਸਪੁਰ ਵਿੱਚ ਪੰਜਾਬ ਬੰਦ ਦੇ ਸੱਦੇ ਕਾਰਨ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਫਰੀਦਕੋਟ ‘ਚ ਬੰਦ ਦਾ ਅਸਰ ਨਹੀਂ

ਫਰੀਦਕੋਟ ਵਿੱਚ ਵੀ ਪੰਜਾਬ ਬੰਦ ਦਾ ਕੋਈ ਵੀ ਅਸਰ ਦਿਖਾਈ ਨਹੀਂ ਦਿੱਤਾ ਗਿਆ। ਪਹਿਲਾਂ ਦੀ ਤਰ੍ਹਾਂ ਅੱਜ ਵੀ ਆਮ ਵਾਂਗ ਬਜ਼ਾਰ ਖੁੱਲ੍ਹ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...