AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਬੰਦ ਦਾ ਕਈ ਸ਼ਹਿਰਾਂ ‘ਚ ਅਸਰ, ਅੰਮ੍ਰਿਤਸਰ ‘ਚ ਬੱਸਾਂ ਠੱਪ; ਲੁਧਿਆਣਾ ‘ਚ ਮਿਲਿਆ-ਜੁਲਿਆ ਅਸਰ

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਾਹਮਣੇ ਆਉਣ ਲੱਗਾ ਹੈ। ਅੰਮ੍ਰਿਤਸਰ ਵਿੱਚ ਬੰਦ ਦੇ ਮੱਦੇਨਜ਼ਰ ਆਮ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਸ਼ਹਿਰ ਦੇ ਮੁੱਖ ਬੱਸ ਅੱਡੇ 'ਤੇ ਦੂਰ-ਦੁਰਾਡੇ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਬੰਦ ਦਾ ਕਈ ਸ਼ਹਿਰਾਂ 'ਚ ਅਸਰ, ਅੰਮ੍ਰਿਤਸਰ 'ਚ ਬੱਸਾਂ ਠੱਪ; ਲੁਧਿਆਣਾ 'ਚ ਮਿਲਿਆ-ਜੁਲਿਆ ਅਸਰ
tv9-punjabi
| Updated On: 21 Aug 2026 11:54 AM IST
Share

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਾਹਮਣੇ ਆਉਣ ਲੱਗਾ ਹੈ। ਅੰਮ੍ਰਿਤਸਰ ਵਿੱਚ ਬੰਦ ਦੇ ਮੱਦੇਨਜ਼ਰ ਆਮ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਸ਼ਹਿਰ ਦੇ ਮੁੱਖ ਬੱਸ ਅੱਡੇ ‘ਤੇ ਦੂਰ-ਦੁਰਾਡੇ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀ ਖੱਜਲ-ਖ਼ੁਆਰ

ਬੱਸਾਂ ਦੀ ਆਵਾਜਾਈ ਠੱਪ ਰਹਿਣ ਕਾਰਨ ਮੁਸਾਫ਼ਰਾਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਵਿੱਚ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਸਵੇਰ ਤੋਂ ਹੀ ਬੱਸਾਂ ਦੀ ਉਡੀਕ ਵਿੱਚ ਬੱਸ ਅੱਡੇ ‘ਤੇ ਡਟੇ ਹੋਏ ਹਨ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਬੱਸਾਂ ਉਪਲਬਧ ਨਹੀਂ ਹੋ ਰਹੀਆਂ। ਬੱਸ ਅੱਡੇ ‘ਤੇ ਮੌਜੂਦ ਯਾਤਰੀ ਜਸਕੀਰਤ ਕੌਰ ਨੇ ਆਪਣੀ ਪਰੇਸ਼ਾਨੀ ਦੱਸਦਿਆਂ ਕਿਹਾ ਕਿ ਉਹ ਦੇਹਰਾਦੂਨ ਤੋਂ ਅੰਮ੍ਰਿਤਸਰ ਪਹੁੰਚੀ ਹੈ ਅਤੇ ਉਸ ਨੇ ਸ੍ਰੀ ਹਰਗੋਬਿੰਦਪੁਰ ਜਾਣਾ ਹੈ, ਪਰ ਸਵੇਰ ਤੋਂ ਉਡੀਕ ਕਰਨ ਦੇ ਬਾਵਜੂਦ ਉਸ ਨੂੰ ਕੋਈ ਬੱਸ ਨਹੀਂ ਮਿਲ ਸਕੀ। ਅੰਮ੍ਰਿਤਸਰ ਬੱਸ ਅੱਡੇ ‘ਤੇ ਅਜਿਹੇ ਕਈ ਹੋਰ ਯਾਤਰੀ ਵੀ ਬੇਵੱਸ ਨਜ਼ਰ ਆਏ, ਜੋ ਆਪਣੇ ਸਾਮਾਨ ਸਮੇਤ ਬੱਸਾਂ ਦੇ ਚੱਲਣ ਦੀ ਉਮੀਦ ਲਾਈ ਬੈਠੇ ਸਨ। ਕੁਝ ਲੋਕ ਵਾਹਨਾਂ ਅਤੇ ਰੂਟਾਂ ਬਾਰੇ ਜਾਣਕਾਰੀ ਲੈਣ ਲਈ ਪੁੱਛਗਿੱਛ ਕਾਊਂਟਰਾਂ ਅਤੇ ਇੱਧਰ-ਉੱਧਰ ਭਟਕਦੇ ਦੇਖੇ ਗਏ।

ਲੁਧਿਆਣਾ ਵਿੱਚ ਮਿਲਿਆ-ਜੁਲਿਆ ਪ੍ਰਭਾਵ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਦੂਜੇ ਪਾਸੇ ਲੁਧਿਆਣਾ ਵਿੱਚ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਨਿੱਜੀ ਸਕੂਲਾਂ ਨੇ ਕੌਮੀ ਇਨਸਾਫ਼ ਮੋਰਚੇ ਦੀ ਕਾਲ ਤੋਂ ਬਾਅਦ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕਈ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹੇ। ਬੰਦ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਘੰਟਾ ਘਰ ਅਤੇ ਚੌੜਾ ਬਾਜ਼ਾਰ ਸਮੇਤ ਪ੍ਰਮੁੱਖ ਚੌਕਾਂ ‘ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

ਹਾਈਵੇਅ ਅਤੇ ਰੇਲ ਆਵਾਜਾਈ ਆਮ ਵਾਂਗ

ਨੈਸ਼ਨਲ ਹਾਈਵੇਅ-44 (ਦਿੱਲੀ ਰੋਡ), ਚੰਡੀਗੜ੍ਹ ਰੋਡ ਅਤੇ ਫ਼ਿਰੋਜ਼ਪੁਰ ਰੋਡ ‘ਤੇ ਵਾਹਨਾਂ ਦੀ ਆਵਾਜਾਈ ਆਮ ਵਾਂਗ ਚੱਲਦੀ ਰਹੀ। ਰੇਲ ਗੱਡੀਆਂ ਰੋਕੇ ਜਾਣ ਸਬੰਧੀ ਵੀ ਫਿਲਹਾਲ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ, ਹਾਲਾਂਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਸੜਕੀ ਆਵਾਜਾਈ ਅਤੇ ਰੇਲਵੇ ਟਰੈਫਿਕ ਰੋਕਣ ਦਾ ਸੱਦਾ ਦਿੱਤਾ ਗਿਆ ਸੀ।

ਸਰਕਾਰੀ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਘੱਟ ਰਹੀ, ਕਿਉਂਕਿ ਮਾਪਿਆਂ ਨੇ ਇਹਤਿਆਤ ਵਜੋਂ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਥਿਤੀ ਦੇ ਮੱਦੇਨਜ਼ਰ ਅੱਜ ਤੋਂ ਸ਼ੁਰੂ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਨੂੰ ਇੱਕ ਦਿਨ ਅੱਗੇ ਵਧਾ ਕੇ 22 ਅਗਸਤ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...