ਮਣੀਪੁਰ ਹਿੰਸਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ; ਜਲੰਧਰ ਦੇ ਚੌਕਾਂ ‘ਤੇ ਸਨਾਟਾ, ਕਈ ਥਾਵਾਂ ‘ਤੇ ਜਾਮ

Updated On: 

09 Aug 2023 11:11 AM

Punjab Band: ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ 'ਤੇ ਮਣੀਪੁਰ 'ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਮਣੀਪੁਰ ਹਿੰਸਾ ਦੇ ਵਿਰੋਧ ਚ ਅੱਜ ਪੰਜਾਬ ਬੰਦ; ਜਲੰਧਰ ਦੇ ਚੌਕਾਂ ਤੇ ਸਨਾਟਾ, ਕਈ ਥਾਵਾਂ ਤੇ ਜਾਮ
Follow Us On

ਪੰਜਾਬ ਨਿਊਜ਼। ਪੰਜਾਬ ਭਰ ਵਿੱਚ ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ‘ਤੇ ਮਣੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਣੀਪੁਰ (Manipur) ਵਿੱਚ ਦਲਿਤ ਔਰਤਾਂ ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ।

ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ

ਪੰਜਾਬ ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ (Ambulance), ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਸੂਕਲ ਬੰਦ ਦਾ ਸੱਦਾ

ਪੰਜਾਬ ਦੇ ਜ਼ਿਆਦਾਤਰ ਸਕੂਲ ਬੰਦ ਰਹਿਣਗੇ। ਸਕੂਲਾਂ ਵੱਲੋਂ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੀਈਏ ਕਿ ਸੂਬਾ ਸਰਕਾਰ ਵੱਲੋਂ ਅਧਿਕਾਰਿਕ ਤੌਰ ‘ਤੇ ਇਸ ਸੰਬੰਧੀ ਕੋਈ ਵੀ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਪ੍ਰਧਾਨ ਹਾਮਿਦ ਮਸੀਹ ਨੇ ਦੱਸਿਆ ਕਿ ਸਮੁੱਚਾ ਈਸਾਈ ਭਾਈਚਾਰਾ ਸਵੇਰੇ 9 ਵਜੇ ਰੋਸ ਪ੍ਰਦਰਸ਼ਨ ਸ਼ੁਰੂ ਕਰੇਗਾ | ਇਸਾਈ ਭਾਈਚਾਰੇ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਸ ਤੋਂ ਇਲਾਵਾ 200 ਦੇ ਕਰੀਬ ਲੋਕ ਸ਼ਹਿਰ ਦੇ 12 ਪੁਆਇੰਟਾਂ ਅਤੇ ਪਿੰਡਾਂ ਦੇ 12 ਪੁਆਇੰਟਾਂ ‘ਤੇ ਠਹਿਰਨਗੇ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਜਾਂ ਸਰਕਾਰੀ ਸਕੂਲਾਂ ਦੇ ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸਾਂ ਅਤੇ ਸਕੂਲੀ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਜ਼ਾਹਰੇ ਵਿੱਚ ਇਸਾਈ ਭਾਈਚਾਰੇ ਦੇ ਲੋਕਾਂ ਦੇ ਨਾਲ-ਨਾਲ ਦਲਿਤ ਭਾਈਚਾਰੇ ਦੇ ਲੋਕ ਅਤੇ ਕਿਸਾਨ ਜਥੇਬੰਦੀਆਂ ਵੀ ਸ਼ਮੂਲੀਅਤ ਕਰਨਗੇ ਅਤੇ ਪ੍ਰਦਰਸ਼ਨ ਵੀ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ