ਬੇਅਦਬੀ ਕੇਸ ‘ਚ ਸਰਕਾਰੀ ਗਵਾਹ ਬਣੇਗਾ ਪ੍ਰਦੀਪ ਕਲੇਰ, 9 ਜਨਵਰੀ ਨੂੰ ਹੋਵੇਗੀ ਸੁਣਵਾਈ
ਮੁਲਜ਼ਮ ਪ੍ਰਦੀਪ ਕਲੇਰ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਸ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂ ਲਿਆ ਸੀ। ਪ੍ਰਦੀਪ ਕਲੇਰ ਨੂੰ ਫਰਵਰੀ 2024 'ਚ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਦਰਜ ਤਿੰਨੋਂ ਕੇਸਾਂ ਵਿੱਚ ਉਹ ਭਗੌੜਾ ਸੀ। ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ।
ਪੰਜਾਬ ਵਿੱਚ 2015 ਵਿੱਚ ਹੋਈਆਂ ਬੇਅਦਬੀ ਮਾਮਲਿਆਂ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਅਦਾਲਤ ਨੂੰ ਮੁਲਜ਼ਮ ਪ੍ਰਦੀਪ ਕਲੇਰ ਨੂੰ ਸਰਕਾਰੀ ਗਵਾਹ ਬਣਾਉਣ ਦੀ ਅਪੀਲ ਕੀਤੀ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ। ਪ੍ਰਦੀਪ ਕਲੇਰ ਵੀ ਅਦਾਲਤ ਵਿੱਚ ਪੇਸ਼ ਹੋਏ। ਪ੍ਰਦੀਪ ਕਲੇਰ ਨੂੰ ਫਰਵਰੀ 2024 ‘ਚ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਦਰਜ ਤਿੰਨੋਂ ਕੇਸਾਂ ਵਿੱਚ ਉਹ ਭਗੌੜਾ ਸੀ। ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ।
2015 ਵਿੱਚ ਹੋਈਆਂ ਸਨ ਬੇਅਦਬੀਆਂ
ਐਸਆਈਟੀ ਦੀ ਅਰਜ਼ੀ ‘ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਸਾਲ 2015 ਵਿੱਚ, SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਪ੍ਰਦੀਪ ਕਲੇਰ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।
ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ ਪ੍ਰਦੀਪ ਕਲੇਰ
ਮੁਲਜ਼ਮ ਪ੍ਰਦੀਪ ਕਲੇਰ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਸ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂ ਲਿਆ ਸੀ। ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ।
ਇਸ ਮਾਮਲੇ ਵਿੱਚ ਜਾਂਚ ਪੂਰੀ ਹੋ ਚੁੱਕੀ ਹੈ। ਉਸ ਕੋਲੋਂ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ‘ਚ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਕਾਨੂੰਨ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਵੀ ਇਹ ਦਲੀਲ ਦਿੱਤੀ ਗਈ ਸੀ ਕਿ ਜੇਕਰ ਮੁਲਜ਼ਮਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।