AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BJP ਨੇ ਥੱਪੜ ਮਾਰਨ ਵਾਲੀ AI ਵੀਡੀਓ ਕੀਤੀ ਸ਼ੇਅਰ, AAP ਭੜਕੀ; ਸਿਆਸੀ ਘਮਾਸਾਨ ਤੇਜ਼

ਪੰਜਾਬ BJP ਨੇ ਸੀਐਮ ਭਗਵੰਤ ਮਾਨ ਦੀ ਇੱਕ AI ਵੀਡੀਓ ਜਾਰੀ ਕੀਤੀ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਸਿਆਸੀ ਘਮਾਸਾਨ ਸ਼ੁਰੂ ਹੋ ਗਿਆ ਹੈ। ਇਸ ਵੀਡੀਓ ਵਿੱਚ ਇੱਕ ਸਕੂਲ ਦੇ ਕਲਾਸਰੂਮ ਅੰਦਰ ਇੱਕ ਵਿਅਕਤੀ ਸੀਐਮ ਮਾਨ ਨੂੰ ਥੱਪੜ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ।

BJP ਨੇ ਥੱਪੜ ਮਾਰਨ ਵਾਲੀ AI ਵੀਡੀਓ ਕੀਤੀ ਸ਼ੇਅਰ, AAP ਭੜਕੀ; ਸਿਆਸੀ ਘਮਾਸਾਨ ਤੇਜ਼
BJP ਨੇ ਥੱਪੜ ਮਾਰਨ ਵਾਲੀ AI ਵੀਡੀਓ ਕੀਤੀ ਸ਼ੇਅਰ, AAP ਭੜਕੀ
tv9-punjabi
| Published: 31 Aug 2026 07:43 AM IST
Share

ਪੰਜਾਬ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ AI ਜਨਰੇਟਿਡ ਵੀਡੀਓ ਜਾਰੀ ਕੀਤੀ ਹੈ, ਜਿਸ ‘ਚ ਉਨ੍ਹਾਂ ਦੇ ਇੱਕ ਸਕੂਲ ਦੇ ਅੰਦਰ ਥੱਪੜ ਮਾਰਦੇ ਹੋਏ ਦਿਖਾਇਆ ਗਿਆ ਹੈ। ਵੀਡੀਓ ਜਾਰੀ ਹੋਣ ਤੋਂ ਬਾਅਦ ਪੰਜਾਬ ‘ਚ ਸਿਆਸੀ ਬਵਾਲ ਮਚ ਗਿਆ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਇੱਕ ਅਧਿਆਪਕ ਸਕੂਲ ‘ਚ ਪੜ੍ਹਾ ਰਿਹਾ ਹੈ ਤੇ ਬੋਰਡ ਤੇ Vegetable (ਸਬਜ਼ੀਆਂ) ਤੇ Deer (ਹਿਰਨ) ਦੇ ਗਲਤ ਸਪੈਲਿੰਗ ਲਿਖੇ ਹੋਏ ਹਨ। ਅਧਿਆਪਕ ਬੱਚਿਆਂ ਨੂੰ ਵੀ ਇਹ ਗਲਤ ਸਪੈਲਿੰਗ ਆਪਣੀਆਂ ਕਾਪੀਆਂ ‘ਚ ਲਿਖਣ ਲਈ ਕਹਿੰਦਾ ਹੈ। ਇਹ ਵੀਡੀਓ ਭਾਜਪਾ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ‘ਤੇ ਸਵਾਲ ਚੁੱਕਣ ਲਈ ਜਾਰੀ ਕੀਤੀ ਗਈ ਹੈ।

49 ਸਕਿੰਟ ਦੀ AI ਜਨਰੇਟਿਡ ਵੀਡੀਓ ਜਾਰੀ

ਦਰਅਸਲ, ਪੰਜਾਬ ਭਾਜਪਾ ਵੱਲੋਂ 49 ਸਕਿੰਟ ਦੀ AI ਨਾਲ ਤਿਆਰ ਕੀਤੀ ਗਈ ਵੀਡੀਓ ਜਾਰੀ ਕੀਤੀ ਗਈ ਹੈ। ਵੀਡੀਓ ਦੀ ਸ਼ੁਰੂਆਤ ਇੱਕ ਸਕੂਲ ਦੇ ਕਲਾਸਰੂਮ ਤੋਂ ਹੁੰਦੀ ਹੈ। ਇਸ ‘ਚ AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਲਾਸਰੂਮ ਦੇ ਬਾਹਰ ਖੜ੍ਹੇ ਦਿਖਾਈ ਦਿੰਦੇ ਹਨ। ਕਲਾਸਰੂਮ ਦੇ ਅੰਦਰ ਇੱਕ ਪੋਸਟਰ ਲੱਗਾ ਹੈ, ਜਿਸ ‘ਚ Vegetables ਦੀ ਥਾਂ Vegitables ਤੇ Deer ਦੀ ਥਾਂ Dear ਲਿਖਿਆ ਦਿਖਾਇਆ ਗਿਆ ਹੈ।

ਇਸ ਤੋਂ ਬਾਅਦ ਵੀਡੀਓ ‘ਚ ਆਵਾਜ਼ ਆਉਂਦੀ ਹੈ, ‘ਗਲਤੀ ਇੱਕ ਪੋਸਟਰ ਵਿੱਚ ਹੁੰਦੀ ਤਾਂ ਮਿਟਾ ਦਿੰਦੇ, ਪਰ ਉਹੀ ਗਲਤੀ ਜੇਕਰ ਬੱਚੇ ਦੇ ਦਿਮਾਗ ‘ਚ ਲਿਖ ਦਿੱਤੀ ਜਾਵੇ ਤਾਂ ਉਸਦਾ ਨੁਕਸਾਨ ਕੌਣ ਮਿਟਾਏਗਾ?’ ਇਸ ਤੋਂ ਬਾਅਦ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਹਰਜੋਤ ਸਿੰਘ ਬੈਂਸ ਕਲਾਸਰੂਮ ਦੇ ਅੰਦਰ ਜਾਂਦੇ ਦਿਖਾਈ ਦਿੰਦੇ ਹਨ। ਇਸੇ ਦੌਰਾਨ ਇੱਕ ਵਿਅਕਤੀ ਉੱਥੇ ਪਹੁੰਚਦਾ ਹੈ ਤੇ ਸੀਐਮ ਭਗਵੰਤ ਮਾਨ ਨੂੰ ਥੱਪੜ ਮਾਰਦਾ ਹੋਇਆ ਦਿਖਾਇਆ ਜਾਂਦਾ ਹੈ।

ਵੀਡੀਓ ‘ਚ ਵਿਅਕਤੀ ਕਹਿੰਦਾ ਹੈ, ‘ਮਾਨ ਸਾਹਿਬ, ਮੇਰੇ ਬੱਚੇ ਨੂੰ ਗਲਤ ਪੜ੍ਹਾਇਆ ਜਾ ਰਿਹਾ ਹੈ। ਕੱਲ੍ਹ ਇਹ ਪੇਪਰ ‘ਚ ਗਲਤ ਲਿਖੇਗਾ। ਤਾਂ ਜ਼ਿੰਮੇਵਾਰ ਮੇਰਾ ਬੱਚਾ ਹੋਵੇਗਾ ਜਾਂ ਤੁਹਾਡੀ ਸਰਕਾਰ?’

ਇਸ ਤੋਂ ਬਾਅਦ ਵੀਡੀਓ ‘ਚ ਸੀਐਮ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਹਰਜੋਤ ਸਿੰਘ ਬੈਂਸ ਸਿਰ ਝੁਕਾਏ ਹੋਏ ਦਿਖਾਈ ਦਿੰਦੇ ਹਨ। ਵੀਡੀਓ ਦੇ ਅੰਤ ‘ਚ ਪੰਜਾਬੀ ‘ਚ ਸੰਦੇਸ਼ ਆਉਂਦਾ ਹੈ ਕਿ ‘ਸਵਾਲ ਸਪੈਲਿੰਗ ਦਾ ਨਹੀਂ, ਬੱਚਿਆਂ ਦੇ ਭਵਿੱਖ ਦਾ ਹੈ।’

ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਇਤਰਾਜ਼ਯੋਗ ਦੱਸਦੇ ਹੋਏ ਕਿਹਾ ਕਿ ਇਸ ‘ਚ ਪੱਗ ਪਹਿਣੇ ਹੋਏ ਸਿੱਖ ਦਾ ਅਪਮਾਨ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਸ ਤਰ੍ਹਾਂ ਦੀਆਂ AI ਜਨਰੇਟਿਡ ਵੀਡੀਓਜ਼ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...