AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ BJP ਨੇ ਪੁਰਸ਼ ਆਗੂ ਨੂੰ ਬਣਾਇਆ ਮਹਿਲਾ ਮੋਰਚਾ ਦਾ ਇੰਚਾਰਜ, ਕਾਂਗਰਸ ਨੇ ਕੱਸਿਆ ਤਿੱਖਾ ਤੰਜ

ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸੂਬਾ ਮੋਰਚਾ ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਅਹਿਮ ਨਿਯੁਕਤੀਆਂ ਦਾ ਅਧਿਕਾਰਤ ਐਲਾਨ ਕੀਤਾ। ਇਸ ਸੂਚੀ ਵਿੱਚ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਇਹ ਹੈ ਕਿ ਮਹਿਲਾ ਮੋਰਚਾ ਦੀ ਕਮਾਨ ਇੱਕ ਪੁਰਸ਼ ਆਗੂ ਨੂੰ ਸੌਂਪੀ ਗਈ ਹੈ।

ਪੰਜਾਬ BJP ਨੇ ਪੁਰਸ਼ ਆਗੂ ਨੂੰ ਬਣਾਇਆ ਮਹਿਲਾ ਮੋਰਚਾ ਦਾ ਇੰਚਾਰਜ, ਕਾਂਗਰਸ ਨੇ ਕੱਸਿਆ ਤਿੱਖਾ ਤੰਜ
tv9-punjabi
| Updated On: 28 Nov 2026 23:15 PM IST
Share

ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸੂਬਾ ਮੋਰਚਾ ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਅਹਿਮ ਨਿਯੁਕਤੀਆਂ ਦਾ ਅਧਿਕਾਰਤ ਐਲਾਨ ਕੀਤਾ। ਇਸ ਸੂਚੀ ਵਿੱਚ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਇਹ ਹੈ ਕਿ ਮਹਿਲਾ ਮੋਰਚਾ ਦੀ ਕਮਾਨ ਇੱਕ ਪੁਰਸ਼ ਆਗੂ ਨੂੰ ਸੌਂਪੀ ਗਈ ਹੈ, ਜੋ ਇਸ ਵੇਲੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕੁੱਲ 6 ਮੋਰਚਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਅਨਿਲ ਸਰੀਨ ਨੂੰ ਮਹਿਲਾ ਮੋਰਚਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀ ਮੋਰਚਾ (ਅਲਪਸੰਖਿਅਕ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਪਰਮਿੰਦਰ ਬਰਾੜ ਨੂੰ ਯੁਵਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਐੱਸ.ਸੀ. ਮੋਰਚਾ ਅਤੇ ਰਾਜੇਸ਼ ਬਾਘਾ ਨੂੰ ਓ.ਬੀ.ਸੀ. (OBC) ਮੋਰਚਾ ਦਾ ਇੰਚਾਰਜ ਲਗਾਇਆ ਗਿਆ ਹੈ।

ਕਾਂਗਰਸ ਦਾ ਤੰਜ- “ਇਸੇ ਕਾਰਨ ਭਾਜਪਾ ਲਿਆ ਰਹੀ ਹੈ ਹੱਦਬੰਦੀ ਬਿੱਲ”

ਦੂਜੇ ਪਾਸੇ, ਪੰਜਾਬ ਭਾਜਪਾ ਵੱਲੋਂ ਮਹਿਲਾ ਮੋਰਚਾ ਦਾ ਇੰਚਾਰਜ ਇੱਕ ਪੁਰਸ਼ ਆਗੂ ਨੂੰ ਬਣਾਏ ਜਾਣ ‘ਤੇ ਕਾਂਗਰਸ ਨੇ ਤਿੱਖਾ ਸਿਆਸੀ ਤੰਜ ਕੱਸਿਆ ਹੈ। ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ ‘ਤੇ ਪੋਸਟ ਸਾਂਝੀ ਕਰਦਿਆਂ ਨਿਸ਼ਾਨਾ ਸਾਧਿਆ ਕਿ ਜਿਹੜੀ ਪਾਰਟੀ ਆਪਣੇ ਮਹਿਲਾ ਮੋਰਚਾ ਦੇ ਇੰਚਾਰਜ ਦਾ ਅਹੁਦਾ ਤੱਕ ਕਿਸੇ ਮਹਿਲਾ ਆਗੂ ਨੂੰ ਨਹੀਂ ਦੇ ਸਕਦੀ, ਉਹ ਸੰਸਦ ਦੀਆਂ 543 ਸੀਟਾਂ ਵਿੱਚੋਂ ਕੁਝ ਸੀਟਾਂ ਔਰਤਾਂ ਲਈ ਕਿਵੇਂ ਛੱਡੇਗੀ? ਕਾਂਗਰਸ ਨੇ ਅੱਗੇ ਲਿਖਿਆ ਕਿ ਇਹੀ ਅਸਲ ਕਾਰਨ ਹੈ ਕਿ ਭਾਜਪਾ ਹੱਦਬੰਦੀ ਬਿੱਲ ਲਿਆਉਣਾ ਚਾਹੁੰਦੀ ਹੈ। ਕਾਂਗਰਸ ਨੇ ਸਲਾਹ ਦਿੱਤੀ ਕਿ ਭਾਜਪਾ ਨੂੰ ਸਭ ਤੋਂ ਪਹਿਲਾਂ ਆਪਣੀ ਪਾਰਟੀ ਦੇ ਅੰਦਰ ਹੀ ਮਹਿਲਾ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ।

BJP-SAD ਆਗੂਆਂ ਨੇ ਸੀਟਾਂ ਦੀ ਵੰਡ ਨੂੰ ਲੈ ਕੇ ਕੀਤੀ ਮੀਟਿੰਗ

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਸੀਟਾਂ ਦੀ ਵੰਡ (ਸੀਟ ਸ਼ੇਅਰਿੰਗ) ਨੂੰ ਲੈ ਕੇ ਚੰਡੀਗੜ੍ਹ ਵਿਖੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਗੱਠਜੋੜ ਦੀ ਤਾਲਮੇਲ ਕਮੇਟੀ ਇਕੱਠੀ ਹੋਈ, ਜਿੱਥੇ ਆਗਾਮੀ ਪੰਜਾਬ ਚੋਣਾਂ ਦੀ ਰਣਨੀਤੀ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਦੁਪਹਿਰ ਦੇ ਖਾਣੇ (ਲੰਚ) ਦੌਰਾਨ ਚੋਣ ਪ੍ਰਚਾਰ ਮੁਹਿੰਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਚਰਚਾ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੱਦਬੰਦੀ (Delimitation) ਸੋਧ ਬਿੱਲ ਅਤੇ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ ਦੇ ਪੂਰੀ ਤਰ੍ਹਾਂ ਨਾਲ ਖੜ੍ਹਾ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...