AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਣੀ ਦੇ ਮੁੱਦੇ ਤੇ ਭਾਜਪਾ ਦੋ-ਫਾੜ, ਜਾਖੜ ਨੇ ਪੂਰਿਆ ਪੰਜਾਬ ਦਾ ਪੱਖ ਤਾਂ ਹਰਿਆਣਾ ਦੇ ਹੱਕ ‘ਚ ਕਾਲੀਆ

ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਨੇ ਪੰਜਾਬ ਭਾਜਪਾ ਵਿੱਚ ਦੁਚਿਤੀ ਪੈਦਾ ਕਰ ਦਿੱਤੀ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਹੱਕ ਵਿੱਚ ਸਖ਼ਤ ਸਟੈਂਡ ਲਿਆ ਹੈ, ਜਦੋਂ ਕਿ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਹਰਿਆਣਾ ਦਾ ਪੱਖ ਪੂਰਿਆ ਹੈ। ਇਸ ਵਿਵਾਦ ਨੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਣਾਅ ਪੈਦਾ ਕਰ ਦਿੱਤਾ ਹੈ।

ਪਾਣੀ ਦੇ ਮੁੱਦੇ ਤੇ ਭਾਜਪਾ ਦੋ-ਫਾੜ, ਜਾਖੜ ਨੇ ਪੂਰਿਆ ਪੰਜਾਬ ਦਾ ਪੱਖ ਤਾਂ ਹਰਿਆਣਾ ਦੇ ਹੱਕ 'ਚ ਕਾਲੀਆ
Follow Us
jarnail-singhtv9-com
| Updated On: 02 May 2025 14:34 PM IST

ਹਰਿਆਣਾ ਵੱਲੋਂ ਵਾਧੂ ਪਾਣੀ ਦੀ ਮੰਗ ਨੂੰ ਸਵੀਕਾਰ ਕਰਦਿਆਂ ਭਾਖੜਾ ਬਿਆਸ ਮਨੇਜਮੈਂਟ ਬੋਰਡ (BBMB) ਨੇ ਪਾਣੀ ਦੇਣ ਦਾ ਫੈਸਲਾ ਕੀਤਾ। ਜਿਸ ਦਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਸੁਰ ਵਿੱਚ ਵਿਰੋਧ ਕੀਤਾ। ਹਾਲਾਂਕਿ ਹੁਣ ਇਸ ਪਾਣੀਆਂ ਦੇ ਮੁੱਦੇ ਉੱਪਰ ਪੰਜਾਬ ਭਾਜਪਾ ਦੋ-ਫਾੜ ਹੁੰਦੀ ਨਜ਼ਰ ਆ ਰਹੀ ਹੈ। ਚੰਡੀਗੜ੍ਹ ਵਿੱਚ ਹੋਈ ਆਲ ਪਾਰਟੀ ਮੀਟਿੰਗ ਵਿੱਚ ਸ਼ਾਮਿਲ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਹਰਿਆਣਾ ਦਾ ਪੱਖ ਪੂਰਿਆ।

ਹਰਿਆਣਾ ਦੇ ਹੱਕ ਵਿੱਚ ਬੋਲਦਿਆਂ ਕਾਲੀਆ ਨੇ ਕਿਹਾ ਕਿ ਪਹਿਲਾਂ ਤੋਂ ਹੀ ਹਰਿਆਣਾ ਨੂੰ ਵਾਧੂ ਪਾਣੀ ਦਿੱਤਾ ਜਾਂਦਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਇਸ ਤੇ ਕੋਈ ਰੌਲਾ ਨਹੀਂ ਪਿਆ। ਕਾਲੀਆ ਨੇ ਕਿਹਾ ਕਿ ਉਹਨਾਂ ਨੇ ਅਧਿਕਾਰੀਆਂ ਤੋਂ ਪੁੱਛਿਆ ਤਾਂ ਉਹਨਾਂ ਨੂੰ ਪਤਾ ਲੱਗਿਆ ਕਿ ਪਹਿਲਾਂ ਵੀ ਹਰਿਆਣਾ ਨੂੰ 9-10 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾਂਦਾ ਸੀ।

ਗੁਆਂਢੀਆਂ ਨਾਲ ਰਿਸ਼ਤੇ ਖਰਾਬ ਨਹੀਂ ਕਰਨੇ ਚਾਹੀਦੇ- ਕਾਲੀਆ

ਕਾਲੀਆ ਨੇ ਕਿਹਾ ਕਿ 1981 ਤੋਂ ਮਿਲ ਬੈਠਕੇ ਅਸੀਂ ਪਾਣੀਆਂ ਦੀ ਵੰਡ ਕਰਦੇ ਆਏ ਹਾਂ ਪਰ ਹੁਣ ਵਿਵਾਦ ਪਤਾ ਨਹੀਂ ਕਿਉਂ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਨੂੰ ਬੈਠਕੇ ਗੱਲਬਾਤ ਨਾਲ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਜੇਕਰ ਫਿਰ ਵੀ ਕੋਈ ਹੱਲ ਨਹੀਂ ਨਿਕਲਦਾ ਤਾਂ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਕਾਲੀਆ ਨੇ ਕਿਹਾ ਕਿ ਗੁਆਂਢੀ ਤਾਂ ਹਮੇਸ਼ਾ ਹੀ ਗੁਆਂਢੀ ਹੀ ਰਹਿਣਗੇ। ਇਸ ਲਈ ਕਦੇ ਵੀ ਗੁਆਂਢੀਆਂ ਨਾਲ ਰਿਸ਼ਤੇ ਖ਼ਰਾਬ ਨਹੀਂ ਕਰਨੇ ਚਾਹੀਦੇ।

ਪੰਜਾਬ ਦੇ ਹੱਕ ਵਿੱਚ ਸਟੈਂਡ-ਜਾਖੜ

ਕਾਲੀਆ ਤੋਂ ਉੱਲਟ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ। ਪਰ ਜੇਕਰ ਕੋਈ ਧੱਕੇ ਨਾਲ ਸਾਡੇ ਕੋਲੋਂ ਪਾਣੀ ਲੈਣਾ ਚਾਹੁੰਦਾ ਹੈ ਤਾਂ ਪੰਜਾਬ ਕਦੇ ਵੀ ਧੱਕਾ ਸਹਿਣ ਨਹੀਂ ਕਰੇਗਾ।

ਜਾਖੜ ਨੇ ਕਿਹਾ ਕਿ ਜੇਕਰ ਉਹਨਾਂ ਉੱਪਰ ਕੋਈ ਦਬਾਅ ਵੀ ਆਉਂਦਾ ਹੈ ਤਾਂ ਵੀ ਉਹਨਾਂ ਦਾ ਸਟੈਂਡ ਹਮੇਸ਼ਾ ਪੰਜਾਬ ਦੇ ਹੱਕ ਵਿੱਚ ਰਹੇਗਾ।

ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਨਹੀਂ- ਪ੍ਰਨੀਤ ਕੌਰ

ਓਧਰ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ BBMB ਦੇ ਫੈਸਲੇ ਦੀ ਸਖ਼ਤ ਖਿਲਾਫ਼ ਹਨ। ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਤੋਂ ਪ੍ਰਭਾਵਿਤ ਹੈ ਅਤੇ 115 ਇਲਾਕਿਆਂ ਨੂੰ ਪਹਿਲਾਂ ਹੀ ਡਾਰਕ ਜ਼ੋਨ ਐਲਾਨਿਆ ਜਾ ਚੁੱਕਿਆ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,