ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ, ਸਾਬਕਾ ਮੁੱਖ ਮੰਤਰੀ ਕੈਪਟਨ ਦੀ ਧੀ ਨੂੰ ਦਿੱਤੀ ਮਹਿਲਾ ਮੋਰਚੇ ਦੀ ਜ਼ਿੰਮੇਵਾਰੀ
ਲੋਕਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਬੀਜੇਪੀ ਪੱਬਾਂ ਭਾਰ ਹੈ। ਅੱਜ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਸੂਬਾ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਕਜਕਾਰਨੀ ਵਿੱਚ ਕਈ ਵੱਡੇ ਚਿਹਰਿਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦਈਏ ਕਿ 2024 ਲੋਕ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਨੇ ਪੂਰੀ ਤਰ੍ਹਾਂ ਨਾਲ ਤਿਆਰੀ ਖਿੱਚ ਲਈ ਹੈ।
ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਬੀਜੇਪੀ ਦੀ ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।
With the consent and due approval of the Bhartiya Janta Party National President, Shri @JPNadda ji State President Sh. @sunilkjakhar ji hereby announce the appointment of new office bearers of Punjab BJP as follows: pic.twitter.com/BMa0AJHyTT
— BJP PUNJAB (@BJP4Punjab) September 17, 2023
ਇਹ ਵੀ ਪੜ੍ਹੋ
ਪੰਜਾਬ ਭਾਜਪਾ ਕਾਰਜਕਾਰਨੀ ਦੀ ਸੂਚੀ…
ਪੰਜਾਬ ਵਿੱਚ ਲੋਕਸਭਾ ਚੋਣਾਂ 2024 ਤੋਂ ਪਹਿਲਾਂ ਇੱਕ ਵਾਰ ਫਿਰ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲੇ ਤੱਕ ਇਸ ਗੱਲ ਦੀ ਕਿਸੇ ਨੇ ਵੀ ਪੁਸ਼ਟੀ ਨਹੀਂ ਕੀਤੀ। ਨਹੂੰ-ਮਾਸ ਦੇ ਰਿਸ਼ਤੇ ਵਜੋ ਜਾਣੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਤ੍ਰੇੜਾਂ ਆ ਗਈਆਂ ਸਨ ਪਰ ਹੁਣ ਸਿਆਸੀ ਗਲਿਆਰਿਆਂ ਵਿੱਚ ਦੋਵਾਂ ਵਿਚਾਲੇ ਮੁੜ ਗਠਜੋੜ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
1996 ਚ ਹੋਇਆ ਸੀ ਅਕਾਲੀ-ਬੀਜੇਪੀ ਦਾ ਗਠਜੋੜ
ਦੱਸਦਈਏ ਕਿ 1996 ਪਹਿਲੀ ਵਾਰ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਦੀ ਹਮਾਇਤ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਐੱਨ. ਡੀ. ਏ. ਚ ਸ਼ਮੂਲੀਅਤ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਚ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਬਣਾਈ ਗਈ। ਇੱਥੇ ਦੱਸਣਯੋਗ ਹੈ ਕਿ ਸਾਲ 1997, 2007 ਅਤੇ 2012 ਚ ਦੋਵਾਂ ਪਾਰਟੀਆਂ ਨੇ ਮਿਲ ਕੇ ਸਰਕਾਰ ਬਣਾਈ।