ਪੰਜਾਬ ‘ਚ ਭਾਜਪਾ ਵੱਲੋਂ ਵੱਡੀ ਕਾਰਵਾਈ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਤੇ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ
Punjab BJP: ਪੰਜਾਬ ਭਾਜਪਾ ਨੇ ਆਪਣੇ ਕਈ ਆਗੂਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਸਾਬਕਾ ਕੈਬਨਿਟ ਮੰਤਰੀ ਸਮੇਤ ਦਰਜਨ ਭਰ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਵਿੱਚ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਭਗਤ ਚੁੰਨੀ ਲਾਲ ਵੀ ਸ਼ਾਮਲ ਹਨ।
Punjab BJP: ਪੰਜਾਬ ਭਾਜਪਾ ਨੇ ਆਪਣੇ ਆਗੂਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਕੈਬਨਿਟ ਮੰਤਰੀ ਸਮੇਤ ਦਰਜਨ ਭਰ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢ ਦਿੱਤਾ ਗਿਆ ਹੈ। ਇਨ੍ਹਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਭਗਤ ਚੁੰਨੀ ਲਾਲ ਵੀ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ।
ਭਾਜਪਾ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ
ਭਗਤ ਚੁੰਨੀ ਲਾਲ (ਸਾਬਕਾ ਕੈਬਨਿਟ ਮੰਤਰੀ, ਪੰਜਾਬ ਸਰਕਾਰ)
ਅਰਜੁਨ ਤੇਹਨ
ਅਨੁਪਮ ਸ਼ਰਮਾ
ਸੁਖਦੇਵ ਸੋਨੂੰ
ਹਤਿੰਦਰ ਤਲਵਾੜ
ਹਸਨ ਸੋਨੀ
ਦਿਨੇਸ਼ ਦੁਆ (ਸੰਨੀ ਦੁਆ)
ਸੁਭਾਸ਼ ਢੱਲ
ਅਜੇ ਚੋਪੜਾ
ਪ੍ਰਦੀਪ ਵਾਸੂਦੇਵਾ
ਗੁਰਵਿੰਦਰ ਸਿੰਘ ਲਾਂਬਾ
ਬਲਵਿੰਦਰ ਕੁਮਾਰ
ਇੰਦਰਪਾਲ ਭਗਤ (ਗੱਢਾ)
ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇੰਚਾਰਜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਰਾਸ਼ਟਰੀ ਸਕੱਤਰ, ਵਿਧਾਇਕ ਅਤੇ ਸਹਿ-ਇੰਚਾਰਜ ਨਰਿੰਦਰ ਰੈਨਾ ਅਤੇ ਹੋਰ ਸੀਨੀਅਰ ਭਾਜਪਾ ਆਗੂ, ਜਲੰਧਰ ਭਾਜਪਾ ਦੀ ਕੋਰ ਕਮੇਟੀ ਵਿਚਾਰ-ਚਰਚਾ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਇਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੱਢਿਆ ਗਿਆ ਹੈ।
ਅਕਤੂਬਰ ‘ਚ ਵੱਡੀ ਕਾਰਵਾਈ ਕੀਤੀ ਸੀ
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਸੀ। ਪਾਰਟੀ ਨੇ ਸਤਕਾਰ ਕੌਰ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਸੀ। ਭਾਜਪਾ ਨੇ ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਸਤਕਾਰ ਨੂੰ ਨਸ਼ੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੀਤੀ ਹੈ। ਸਤਕਾਰ ਸਾਲ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਚੁਣੀ ਗਈ ਸੀ।
23 ਅਕਤੂਬਰ ਨੂੰ ਪੰਜਾਬ ਪੁਲਿਸ ਨੇ ਸਤਕਾਰ ਕੌਰ ਨੂੰ ਨਸ਼ੇ ਦੀ ਤਸਕਰੀ ਕਰਦੇ ਹੋਏ ਫੜਿਆ ਸੀ। ਇਸ ਮਾਮਲੇ ਵਿੱਚ ਮੁਹਾਲੀ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇੰਨਾ ਹੀ ਨਹੀਂ ਗ੍ਰਿਫਤਾਰੀ ਤੋਂ ਬਾਅਦ ਸਾਬਕਾ ਵਿਧਾਇਕ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਇਸ ‘ਚ ਘਰ ‘ਚੋਂ 28 ਗ੍ਰਾਮ ਚੂਰਾ-ਪੋਸਤ ਅਤੇ ਪੈਸੇ ਬਰਾਮਦ ਹੋਏ।