AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਪਹੁੰਚੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ, ਗਠਜੋੜ ਨੂੰ ਲੈ ਕੇ ਦਿੱਤਾ ਅਹਿਮ ਬਿਆਨ

ਡਾ. ਸਤੀਸ਼ ਪੂਨੀਆ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਅੱਜ ਜਲੰਧਰ ਸਥਿਤ ਭਾਜਪਾ ਦਫ਼ਤਰ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਨੂੰ ਲੈ ਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਸੰਗਠਨ, ਵਿਚਾਰਧਾਰਾ ਤੇ ਲੋਕਾਂ ਦੇ ਆਸ਼ੀਰਵਾਦ ਨਾਲ ਪੰਜਾਬ 'ਚ ਸਰਕਾਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਜਲੰਧਰ ਪਹੁੰਚੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ, ਗਠਜੋੜ ਨੂੰ ਲੈ ਕੇ ਦਿੱਤਾ ਅਹਿਮ ਬਿਆਨ
davinder-kumar-jalandhar
| Published: 01 Sep 2026 13:27 PM IST
Share

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਲੰਧਰ ਪਹੁੰਚੇ ਪੰਜਾਬ ਭਾਜਪਾ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਇਕੱਲਿਆਂ ਚੋਣ ਲੜੇਗੀ।

ਡਾ. ਸਤੀਸ਼ ਪੂਨੀਆ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਅੱਜ ਜਲੰਧਰ ਸਥਿਤ ਭਾਜਪਾ ਦਫ਼ਤਰ ਪਹੁੰਚੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਨੂੰ ਲੈ ਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਸੰਗਠਨ, ਵਿਚਾਰਧਾਰਾ ਤੇ ਲੋਕਾਂ ਦੇ ਆਸ਼ੀਰਵਾਦ ਨਾਲ ਪੰਜਾਬ ‘ਚ ਸਰਕਾਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤਿਆਰੀਆਂ ਤਹਿਤ ਵੱਖ-ਵੱਖ ਸੰਗਠਨਾਤਮਕ ਨੀਤੀਆਂ ਤੇ ਕੰਮ ਚੱਲ ਰਿਹਾ ਹੈ। ਪਹਿਲਾਂ ਬੀ.ਐਲ. ਸੰਤੋਸ਼ ਵੀ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਪੰਜਾਬ ‘ਚ 17 ਸਤੰਬਰ ਤੋਂ ਸੇਵਾ ਸੰਕਲਪ ਅਭਿਆਨ ਸ਼ੁਰੂ ਹੋਵੇਗਾ, ਜੋ 17 ਅਕਤੂਬਰ ਤੱਕ ਚੱਲੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਸਤੀਸ਼ ਪੂਨੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਤੇ ਬਾਅਦ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਦੌਰਾਨ ਕਈ ਆਮ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ, ਜਿਨ੍ਹਾਂ ਨਾਲ ਲੋਕਾਂ ਦੀ ਜ਼ਿੰਦਗੀ ‘ਚ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਅਕਤੂਬਰ 2026 ‘ਚ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ਤੇ ਸਮਾਜਿਕ ਕੰਮਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸੇ ਸਬੰਧ ‘ਚ ਜਲੰਧਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਰਕਸ਼ਾਪ ਵੀ ਲਗਾਈ ਗਈ।

ਅਕਾਲੀ ਦਲ ਨਾਲ ਗਠਜੋੜ ਦੇ ਸਵਾਲ ਤੇ ਸਤੀਸ਼ ਪੂਨੀਆ ਨੇ ਸਪੱਸ਼ਟ ਕਿਹਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਆਪਣੇ ਦਮ ਤੇ ਚੋਣ ਲੜੇਗੀ। ਉੱਥੇ ਹੀ, ਸੱਜਣ ਕੁਮਾਰ ਦੇ ਘਰ ਸ਼ੋਕ ਪ੍ਰਗਟਾਉਣ ਲਈ ਪਹੁੰਚੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਨੂੰ ਲੈ ਕੇ ਉੱਠੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਸਿੱਖਾਂ ਦੇ ਕਤਲੇਆਮ ਲਈ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸੰਸਦ ਮੈਂਬਰਾਂ ਦੇ ਸੱਜਣ ਕੁਮਾਰ ਦੇ ਘਰ ਜਾਣ ਤੇ ਪਾਰਟੀ ਵੱਲੋਂ ਉਨ੍ਹਾਂ ਦੀ ਨਿੰਦਾ ਕੀਤੀ ਗਈ ਸੀ ਤੇ ਇਸ ਮਾਮਲੇ ‘ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਵੀ ਸੰਸਦ ਮੈਂਬਰਾਂ ਨੂੰ ਫਟਕਾਰ ਲਗਾਈ ਗਈ ਸੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...